Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ

ਵਿਕਾਸ ਕਾਰਜਾਂ ਦੀ ਲੜੀ ਤਹਿਤ ਪਟਿਆਲਾ ਨੂੰ ਮਿਲੀ ਇੱਕ ਹੋਰ ਵੱਡੀ ਸੌਗਾਤ : ਅਜੀਤਪਾਲ ਸਿੰਘ ਕੋਹਲੀ

Ajit Pal Singh Kohli, AAP Punjab, Patiala

5 Dariya News

5 Dariya News

5 Dariya News

ਪਟਿਆਲਾ , 03 Jun 2026

Last updated on: Jun 04, 2026, 12:20 IST

ਪਟਿਆਲਾ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਸ੍ਰ. ਅਜੀਤਪਾਲ ਸਿੰਘ ਕੋਹਲੀ ਨੇ ਅੱਜ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਤਿਆਰ ਕੀਤੀ ਗਈ ਸੜਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਸਮਾਜਿਕ ਆਗੂ, ਵਪਾਰੀ ਵਰਗ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਰਹੇ।

ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰ. ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਾਫ਼-ਸੁਥਰੀਆਂ ਸੜਕਾਂ, ਬਿਹਤਰ ਸੀਵਰੇਜ ਪ੍ਰਬੰਧ, ਪੀਣ ਵਾਲਾ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ ਦਾ ਇਹ ਰਸਤਾ ਸ਼ਹਿਰ ਦੇ ਸਭ ਤੋਂ ਰੁਝੇਵੇਂ ਵਾਲੇ ਮਾਰਗਾਂ ਵਿੱਚੋਂ ਇੱਕ ਹੈ, ਜਿੱਥੋਂ ਹਰ ਰੋਜ਼ ਹਜ਼ਾਰਾਂ ਲੋਕ ਆਵਾਜਾਈ ਕਰਦੇ ਹਨ। ਇਸ ਸੜਕ ਦੇ ਨਵੀਨੀਕਰਨ ਨਾਲ ਨਾ ਸਿਰਫ਼ ਟਰੈਫਿਕ ਦੀ ਸਮੱਸਿਆ ਘੱਟ ਹੋਵੇਗੀ, ਸਗੋਂ ਆਮ ਲੋਕਾਂ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਵੀ ਮਿਲੇਗੀ।

ਇਸ ਮੌਕੇ ਨਗਰ ਨਿਗਮ ਦੇ ਵਾਰਡ ਨੰਬਰ 56 ਦੇ ਕੌਂਸਲਰ ਇਤਵਿੰਦਰ ਸਿੰਘ ਲੂਥਰਾ, ਵਾਰਡ ਨੰਬਰ 50 ਦੇ ਕੌਂਸਲਰ ਹਰਮਨ ਸੰਧੂ ਅਤੇ ਵਾਰਡ ਨੰਬਰ 55 ਦੀ ਕੌਂਸਲਰ ਕਵਲਜੀਤ ਕੌਰ ਜੱਗੀ ਨੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਪਟਿਆਲਾ ਦੇ ਵਿਕਾਸ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ, ਜਿਸ ਨਾਲ ਪਟਿਆਲਾ ਦੀ ਨੁਹਾਰ ਬਦਲ ਰਹੀ ਹੈ।

ਸਮਾਗਮ ਦੌਰਾਨ ਪ੍ਰਸਿੱਧ ਸਮਾਜ ਸੇਵੀ ਅਤੇ ਵਪਾਰੀ ਗੁਰਮੀਤ ਸਿੰਘ ਜੱਗੀ ਪ੍ਰਿੰਸ (ਜੱਗੀ ਸਵੀਟਸ), ਗੁਰਪ੍ਰਤਾਪ ਸਿੰਘ ਜੱਗੀ (ਜੱਗੀ ਸਵੀਟਸ), ਸਹਿਜਦੀਪ ਸਿੰਘ ਜੱਗੀ (ਜੱਗੀ ਸਵੀਟਸ) ਅਤੇ ਬਲਾਕ ਪ੍ਰਧਾਨ ਜਗਤਾਰ ਸਿੰਘ ਜੱਗੀ ਨੇ ਵੀ ਹਾਜ਼ਰੀ ਲਗਵਾਈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮ ਲੋਕਾਂ ਲਈ ਲਾਭਦਾਇਕ ਸਾਬਤ ਹੋ ਰਹੇ ਹਨ ਅਤੇ ਪਟਿਆਲਾ ਨੂੰ ਇੱਕ ਆਧੁਨਿਕ ਸ਼ਹਿਰ ਵਜੋਂ ਵਿਕਸਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।

ਹਾਜ਼ਰ ਲੋਕਾਂ ਨੇ ਵੀ ਇਸ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਇਸ ਸੜਕ ਦੀ ਮੁਰੰਮਤ ਅਤੇ ਨਵੀਨੀਕਰਨ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ, ਇਲਾਕਾ ਨਿਵਾਸੀ, ਵਪਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Ajit Pal Singh Kohli , AAP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD