Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਗਠਿਤ ਜਿ਼ਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਜਾਰੀ ਕੀਤੀਆਂ ਹਦਾਇਤਾਂ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

5 Dariya News

5 Dariya News

5 Dariya News

ਫ਼ਤਹਿਗੜ੍ਹ ਸਾਹਿਬ , 03 Jun 2026

Last updated on: Jun 04, 2026, 12:25 IST

ਸੀਨੀਅਰ ਸਿਟੀਜ਼ਨ ਸਾਡੇ ਸਮਾਜ ਦਾ ਅਨਮੋਲ ਖਜ਼ਾਨਾ ਹਨ, ਇਨ੍ਹਾਂ ਦੀ ਸੰਭਾਲ ਕਰਨਾ ਸਾਡਾ ਫਰਜ ਹੈ। ਇਸ ਲਈ ਸੀਨੀਅਰ ਸਿਟੀਜਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਜੁਰਗ ਨਾਗਰਿਕਾਂ ਦੀ ਦੇਖ-ਭਾਲ ਅਤੇ ਭਲਾਈ ਲਈ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਪੈਨਸ਼ਨ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਸਾਡੇ ਬਜ਼ੁਰਗ ਆਪਣਾ ਜੀਵਨ ਨਿਰਵਾਹ ਚੰਗੇ ਤਰੀਕੇ ਨਾਲ ਕਰ ਸਕਣ। ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕੀਤੀ ਕਿ ਬੈਂਕਾਂ ਵਿੱਚ ਆਪਣੇ ਕੰਮ ਕਾਰ ਕਰਵਾਉਣ ਲਈ ਜਾਣ ਵਾਲੇ ਬਜ਼ੁਰਗਾਂ ਦੇ ਕੰਮ ਤਰਜੀਹੀ ਆਧਾਰ 'ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ। 

ਉਹਨਾਂ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਓਹਨਾ ਦੇ ਖੇਤਰ ਵਿਚ ਪੈਂਦੇ ਸੀਨੀਅਰ ਸਿਟੀਜਨ ਹੋਮਜ ਦੀ ਲਗਾਤਾਰ ਸਾਫ ਸਫਾਈ ਕਰਵਾਈ ਜਾਵੇ ਤਾਂ ਜੋ ਬਜ਼ੁਰਗਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਕਿਹਾ ਗਿਆ ਉਹ ਸਕੂਲਾਂ ਵਿੱਚ ਸਵੇਰ ਦੀ ਸਭਾ ਮੌਕੇ ਬੱਚਿਆਂ ਨੂੰ ਬਜ਼ੁਰਗਾਂ ਦਾ ਮਾਨ ਸਤਿਕਾਰ ਕਰਨ ਸਬੰਧੀ ਪ੍ਰੇਰਿਤ ਕਰਨ।  

ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ, ਡੀ.ਐਸ.ਪੀ.ਸ੍ਰੀ ਹਰਤੇਸ਼ ਕੌਸ਼ਿਕ, ਸਹਾਇਕ ਸਿਵਲ ਸਰਜਨ ਡਾ: ਕੇ ਡੀ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰਵਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD