Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਤਿਆਰੀਆਂ ਬਾਰੇ ਸਮੀਖਿਆ ਮੀਟਿੰਗ

Navjot Kaur, DC Mansa, Deputy Commissioner Mansa, Mansa

5 Dariya News

5 Dariya News

5 Dariya News

ਮਾਨਸਾ , 03 Jun 2026

Last updated on: Jun 04, 2026, 12:26 IST

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅਧਿਕਾਰੀਆਂ ਨੂੰ ਸਖਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਏ ਜਾਣ। ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸਨਿਕ ਪੱਧਰ ਉਤੇ ਚੱਲ ਰਹੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਆਏ ਹੜ੍ਹਾਂ ਦੌਰਾਨ ਜਿਹੜੀਆਂ ਥਾਵਾਂ ਉਤੇ ਨੁਕਸਾਨ ਪਹੁੰਚਿਆ ਸੀ ਉਨ੍ਹਾਂ ਕਮੀਆਂ ਨੂੰ ਦੂਰ ਕਰਨ ਲਈ ਹੁਣੇ ਤੋਂ ਹੀ ਕਮਰ ਕਸ ਲਈ ਜਾਵੇ ਤਾਂ ਜੋ ਇਸ ਵਾਰ ਨੁਕਸਾਨ ਤੋਂ ਮੁਕੰਮਲ ਬਚਾਅ ਹੋ ਸਕੇ।

ਡਿਪਟੀ ਕਮਿਸ਼ਨਰ ਨੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਹੜ੍ਹ ਸੁਰੱਖਿਆ ਕਾਰਜ ਤਰਜੀਹੀ ਆਧਾਰ ਤੇ ਪੂਰੇ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਨੇ ਉਪ ਮੰਡਲ ਮੈਜਿਸਟਰੇਟਾਂ ਨੂੰ ਵੀ ਹਦਾਇਤ ਕੀਤੀ ਕਿ ਬਰਸਾਤਾਂ ਦੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਆਪਣੀਆਂ ਸਬ ਡਵੀਜ਼ਨਾਂ ਅੰਦਰ ਆਉਂਦੇ ਬਰਸਾਤੀ ਨਾਲਿਆਂ, ਡਰੇਨਾਂ ਆਦਿ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਮੁਸਤੈਦ ਰੱਖਿਆ ਜਾਵੇ। 

ਉਨ੍ਹਾਂ ਨੇ ਡਰੇਨੇਜ਼ ਵਿਭਾਗ, ਮੰਡੀ ਬੋਰਡ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸੀਵਰ  ਲਾਈਨਾਂ ਦੀ ਨਿਯਮਤ ਸਫਾਈ, ਨੀਵੀਆਂ ਥਾਵਾਂ ਉਤੇ ਖੜ੍ਹੇ ਪਾਣੀ ਦੀ ਨਾਲੋ ਨਾਲ ਨਿਕਾਸੀ ਆਦਿ ਦੇ ਦਿਸ਼ਾ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਡਿਜਾਸਟਰ ਮੈਨੇਜਮੈਂਟ ਪਲਾਨ ਦੀ ਤਿਆਰੀ, ਡੀ ਸਿਲਟਿੰਗ ਕਾਰਜਾਂ ਦੀ ਪ੍ਰਗਤੀ, ਕਾਰਜ ਯੋਜਨਾਵਾਂ ਦੀ ਤਿਆਰੀ ਆਦਿ ਬਾਰੇ ਵੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗਗਨਦੀਪ ਸਿੰਘ, ਡੀ.ਆਰ.ਏ ਰਣਦੀਪ ਕੁਮਾਰ, ਐਸ.ਡੀ.ਓ ਡਰੇਨੇਜ਼ ਰਵਿੰਦਰ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD