Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

ਸ਼ਿਕਾਇਤਾਂ ਦੇ ਨਿਵਾਰਨ ਲਈ ਪ੍ਰਸ਼ਾਸਨਿਕ ਪੱਧਰ 'ਤੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਪ੍ਰਾਰਥੀਆਂ ਨੂੰ ਸਮੇਂ ਸਿਰ ਸੂਚਿਤ ਕਰਨ ਦੀ ਹਦਾਇਤ

Navjot Kaur, DC Mansa, Deputy Commissioner Mansa, Mansa

5 Dariya News

5 Dariya News

5 Dariya News

ਮਾਨਸਾ , 03 Jun 2026

Last updated on: Jun 04, 2026, 12:28 IST

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟਰੇਡਰਜ਼ ਕਮਿਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ, ਕਾਰੋਬਾਰੀਆਂ ਤੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਢੁਕਵਾਂ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਰਕਾਰੀ ਨੀਤੀਆਂ ਦਾ ਲਾਭ ਹਰੇਕ ਵਰਗ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਜੇਕਰ ਵਪਾਰੀਆਂ ਨੂੰ ਸਰਕਾਰੀ ਨੀਤੀਆਂ, ਭਲਾਈ ਯੋਜਨਾਵਾਂ ਦਾ ਲਾਭ ਲੈਣ ਵਿੱਚ ਜਾਂ ਬੁਨਿਆਦੀ ਸੁਵਿਧਾਵਾਂ ਦੇ ਪੱਧਰ ਉਤੇ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਸ ਦਾ ਯੋਗ ਹੱਲ ਕੀਤਾ ਜਾਣਾ ਜ਼ਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜਦੋਂ ਹੀ ਕਮਿਸ਼ਨ ਦੇ ਪੋਰਟਲ ਉਤੇ ਜ਼ਿਲ੍ਹੇ ਨਾਲ ਸਬੰਧਤ ਕੋਈ ਸ਼ਿਕਾਇਤ ਪੁੱਜਦੀ ਹੈ ਤਾਂ ਇਹ ਸਬੰਧਤ ਵਿਭਾਗੀ ਮੁਖੀ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਪ੍ਰਾਰਥੀ ਨੂੰ ਉਸ ਦੀ ਸ਼ਿਕਾਇਤ ਦੇ ਨਿਵਾਰਨ ਲਈ ਕੀਤੇ ਜਾ ਰਹੇ ਪ੍ਰਸ਼ਾਸਨਿਕ ਯਤਨਾਂ ਬਾਰੇ ਸਹੀ ਜਾਣਕਾਰੀ ਮੁਹੱਈਆ ਕਰਵਾਏ। ਉਨ੍ਹਾਂ ਕਿਹਾ ਕਿ ਪ੍ਰਾਰਥੀ ਇਸ ਗੱਲ ਤੋਂ ਭਲੀ ਭਾਂਤ ਜਾਣੂ ਹੋਣੇ ਚਾਹੀਦੇ ਹਨ ਕਿ ਉਨ੍ਹਾਂ ਦੀ ਸ਼ਿਕਾਇਤ ਜਾਂ ਸਮੱਸਿਆ ਦੇ ਹੱਲ ਲਈ ਕੀ ਕੀ ਉਪਰਾਲੇ ਕੀਤੇ ਜਾ ਰਹੇ ਹਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬ ਡਵੀਜ਼ਨ ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਨਾਲ ਸਬੰਧਤ ਵਪਾਰੀਆਂ ਵੱਲੋਂ ਪਿਛਲੇ ਦਿਨਾਂ ਦੌਰਾਨ ਧਿਆਨ ਵਿੱਚ ਲਿਆਂਦੇ ਮਾਮਲਿਆਂ ਬਾਰੇ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ ਵਟਾਂਦਰਾ ਕੀਤਾ ਅਤੇ ਮੌਕੇ ਉਤੇ ਹੀ ਕਈ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ। ਇਸ ਦੌਰਾਨ ਬੁਨਿਆਦੀ ਸੁਵਿਧਾਵਾਂ ਜਿਵੇਂ ਜਲ ਸਪਲਾਈ, ਸਾਫ਼ ਸਫਾਈ, ਸੜਕਾਂ ਦੇ ਨਿਰਮਾਣ ਕਾਰਜਾਂ, ਦਾਣਾ ਮੰਡੀਆਂ, ਸੀਵਰੇਜ, ਗਲੀਆਂ ਨਾਲੀਆਂ ਦੀ ਉਸਾਰੀ, ਬਿਜਲੀ ਸਪਲਾਈ, ਲਾਵਾਰਸ ਪਸ਼ੂਆਂ ਨੂੰ ਸਰਕਾਰੀ ਗਊਸ਼ਾਲਾ ਭੇਜਣ ਆਦਿ ਦੇ ਮੁੱਦਿਆਂ ਨੂੰ ਧਿਆਨ ਵਿੱਚ ਲਿਆਉਂਦੇ ਹੋਏ ਸਥਾਈ ਹੱਲ ਦੀ ਹਦਾਇਤ ਕੀਤੀ ਗਈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਐਸ.ਡੀ.ਐਮ ਮਾਨਸਾ ਬਲਜੀਤ ਕੌਰ, ਐਸ.ਡੀ.ਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ ਬੁਢਲਾਡਾ ਗਗਨਦੀਪ ਸਿੰਘ, ਆਸ਼ੂ ਬਾਂਸਲ ਜ਼ਿਲ੍ਹਾ ਚੇਅਰਮੈਨ, ਬਲਵਿੰਦਰ ਸਿੰਘ ਚੇਅਰਪਰਸਨ, ਮਨੋਜ ਗੋਇਲ ਚੇਅਰਮੈਨ ਟਰੇਡਰਜ਼ ਕਮਿਸ਼ਨ, ਲਲਿਤ ਜੈਨ ਹਲਕਾ ਚੇਅਰਮੈਨ ਬੁਢਲਾਡਾ ਤੋਂ ਇਲਾਵਾ ਪੀਐਸਪੀਸੀਐਲ, ਬੀਡੀਪੀਓਜ਼, ਕਾਰਜਸਾਧਕ ਅਫ਼ਸਰ, ਵੱਖ ਵੱਖ ਵਿਭਾਗਾਂ ਦੇ ਐਸ.ਡੀ.ਓਜ਼ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD