Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ ਵਿਖੇ ਸੋਧੇ ਹੋਏ ਹੈਰੀਟੇਜ ਸਟਰੀਟ ਪਲਾਨ ਨੂੰ ਪ੍ਰਵਾਨਗੀ; ਸ਼ਰਧਾਲੂਆਂ ਦਾ ਅਧਿਆਤਮਿਕ ਅਤੇ ਸੱਭਿਆਚਾਰਕ ਅਨੁਭਵ ਵਧੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP Punjab, Chief Minister Of Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 04 Jun 2026

Last updated on: Jun 04, 2026, 14:35 IST

ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸ਼ਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੋ ਮਹੱਤਵਪੂਰਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੰਭੂ ਸਰਹੱਦ 'ਤੇ ਸ਼ਾਨਦਾਰ ਸਵਾਗਤੀ ਗੇਟ ਦੀ ਉਸਾਰੀ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜੋ ਪੰਜਾਬ ਦੀ 'ਪੰਜ-ਆਬ' ਪਛਾਣ ਅਤੇ ਵਾਸਤੂ ਕਲਾ ਦੀ ਵਿਰਾਸਤ ਦੇ ਸਨਮਾਨ ਵਿੱਚ ਤਿਆਰ ਕੀਤਾ ਗਿਆ ਹੈ। 

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੋਧੇ ਹੋਏ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਵੀ ਮਨਜ਼ੂਰੀ ਦਿੱਤੀ ਹੈ। ਹੈਰੀਟੇਜ ਸਟਰੀਟ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਨੂੰ ਜੋੜਨ ਦੇ ਨਾਲ-ਨਾਲ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਅਧਿਆਤਮਿਕ ਆਭਾ ਪ੍ਰਦਾਨ ਕਰੇਗੀ, ਜਿਸ ਨਾਲ ਪੰਜਾਬ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਮਿਲੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖ ਧਰਮ ਦੇ ਸਭ ਤੋਂ ਸਤਿਕਾਰਤ ਇਤਿਹਾਸਕ ਅਤੇ ਅਧਿਆਤਮਿਕ ਕੇਂਦਰਾਂ ਵਿੱਚੋਂ ਇੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸਤਾਵਿਤ ਹੈਰੀਟੇਜ ਸਟਰੀਟ ਲਈ ਸੋਧੀ ਹੋਈ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। "ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਸਤਾਵਿਤ ਹੈਰੀਟੇਜ ਸਟਰੀਟ ਕਿਲ੍ਹਾ ਅਨੰਦਗੜ੍ਹ ਸਾਹਿਬ ਨੇੜੇ ਗੋਲ ਚੌਕ ਤੋਂ ਸ਼ੁਰੂ ਹੋਵੇਗੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਾਰਕ, ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਤੱਕ ਜਾਵੇਗੀ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਯੋਜਨਾ ਸ਼ਰਧਾਲੂਆਂ ਅਤੇ ਸੈਲਾਨੀਆਂ ਲਈ ਅਧਿਆਤਮਿਕ ਅਤੇ ਵਿਰਾਸਤੀ ਅਨੁਭਵ ਨੂੰ ਹੋਰ ਮਜ਼ਬੂਤ ਕਰਨ ਲਈ ਉਲੀਕੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਾਜੈਕਟ ਦੇ ਸੁਚਾਰੂ ਢੰਗ ਨਾਲ ਲਾਗੂ ਹੋਣ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਇਸ ਦੇ ਡਿਜ਼ਾਇਨ ਨੂੰ ਭਾਰਤ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਅਤੇ ਹੋਰ ਸਮਰੱਥ ਅਧਿਕਾਰੀਆਂ ਦੁਆਰਾ ਵਿਧੀਵਤ ਤੌਰ 'ਤੇ ਪ੍ਰਵਾਨਗੀ ਦਿੱਤੀ ਜਾਵੇਗੀ। 

ਉਨ੍ਹਾਂ ਅੱਗੇ ਕਿਹਾ ਕਿ ਪ੍ਰਾਜੈਕਟ ਦੇ ਸੁਚਾਰੂ ਅਤੇ ਨਿਰਵਿਘਨ ਲਾਗੂਕਰਨ ਅਤੇ ਇਸ ਦੀ ਨਿਗਰਾਨੀ ਲਈ ਉੱਚ-ਤਾਕਤੀ ਕਮੇਟੀ ਵੀ ਬਣਾਈ ਜਾਵੇਗੀ। ਅਹਿਮ ਸ਼ੰਭੂ ਸਵਾਗਤੀ ਗੇਟ ਪ੍ਰਾਜੈਕਟ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੰਭੂ ਸਰਹੱਦ 'ਤੇ ਬਣਨ ਵਾਲਾ ਸ਼ਾਨਦਾਰ ਸਵਾਗਤੀ ਗੇਟ ਪੰਜਾਬ ਦੀ ਸ਼ਾਨ ਨੂੰ ਦਰਸਾਏਗਾ। 

ਇਹ ਗੇਟ ਚਾਰ-ਮਾਰਗੀ ਐਨ.ਐਚ.ਏ.ਆਈ. (ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ) ਸੜਕ 'ਤੇ 12 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ, ਜੋ ਸਾਡੀ ਸ਼ਾਨਦਾਰ ਵਿਰਾਸਤ ਅਤੇ ਪਰੰਪਰਾਵਾਂ ਦੇ ਸਨਮਾਨ ਦਾ ਪ੍ਰਤੀਕ ਹੋਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵਾਸਤੂ ਕਲਾ ਅਜੂਬੇ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਕਿ ਇਹ ਸਹਿਜਤਾ ਨਾਲ ਮੌਜੂਦਾ ਹਾਈਵੇਅ ਬੁਨਿਆਦੀ ਢਾਂਚੇ ਨਾਲ ਜੁੜ ਸਕੇ, ਜੋ ਇਸ ਦੀ ਸੁੰਦਰਤਾ ਨੂੰ ਹੋਰ ਨਿਖਾਰੇਗਾ। 

ਇਸ ਗੇਟ ਹਾਈਵੇਅ ਦੇ ਪਿੱਲਰ ਦੋਵੇਂ ਪਾਸੇ ਸਰਵਿਸ ਰੋਡ ਦੇ ਨਾਲ ਸਥਾਪਿਤ ਹੋਣਗੇ, ਜੋ ਪੰਜਾਬ ਦੇ ਪ੍ਰਵੇਸ਼ ਦੁਆਰ 'ਤੇ ਸ਼ਾਨਦਾਰ ਪਛਾਣ ਬਣਾਏਗਾ। ਪੰਜਾਬ ਦੀ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਵਾਸਤੂ ਕਲਾ ਦੇ ਸਨਮਾਨ ਵਿੱਚ ਤਿਆਰ ਕੀਤੇ ਗਏ ਇਸ ਢਾਂਚੇ ‘ਤੇ ਵਿਸਤ੍ਰਿਤ ਕਾਰੀਗਰੀ ਸ਼ਾਮਲ ਹੋਵੇਗੀ, ਜੋ ਸੂਬੇ ਦੀ ਵਿਲੱਖਣ ਪਛਾਣ ਨੂੰ ਦਰਸਾਏਗੀ।

ਡਿਜ਼ਾਇਨ ਵਿੱਚ ਸ਼ਾਮਲ ਵਿਲੱਖਣ ਸੱਭਿਆਚਾਰਕ ਵਿਸ਼ੇਸ਼ਤਾਵਾਂ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੇਟ ਰਵਾਇਤੀ ਅਤੇ ਵਾਸਤੂ ਕਲਾ ਦੀ ਇੱਕ ਸ਼੍ਰੇਣੀ ਰਾਹੀਂ ਖੇਤਰੀ ਕਲਾਤਮਕਤਾ ਨੂੰ ਪ੍ਰਦਰਸ਼ਿਤ ਕਰੇਗਾ। ਗੇਟ ਵਿੱਚ ਪੱਥਰ ਦੀ ਕਲੈਡਿੰਗ, ਐਫ.ਆਰ.ਪੀ. ਵਰਕ, ਸ਼ਾਨਦਾਰ ਜਾਲੀ ਪੈਟਰਨ, ਫੁਲਕਾਰੀ ਤੋਂ ਪ੍ਰੇਰਿਤ ਕਲਾਕਾਰੀ ਅਤੇ ਕਈ ਹੋਰ ਵਿਸ਼ੇਸ਼ਤਾਵਾਂ ਹੋਣਗੀਆਂ, ਜੋ ਪੰਜਾਬ ਦੀਆਂ ਅਮੀਰ ਕਲਾਤਮਕ ਪਰੰਪਰਾਵਾਂ ਨੂੰ ਦਰਸਾਉਣਗੀਆਂ। 

ਇਸ ਡਿਜ਼ਾਇਨ ਦਾ ਸੰਕਲਪ 'ਪੰਜ-ਆਬ' ਸ਼ਬਦ ਦੀ ਉਤਪਤੀ ਦਾ ਸਨਮਾਨ ਕਰਦਾ ਹੈ, ਜਿਸ ਦਾ ਅਰਥ ਹੈ ਪੰਜ ਪਾਣੀਆਂ ਦੀ ਧਰਤੀ ਅਤੇ ਇਸ ਵਿਚਾਰ ਨੂੰ ਆਰਕੀਟੈਕਚਰਲ ਤੌਰ 'ਤੇ ਰਿਦਮ ਆਫ਼ ਫਾਈਵ ਦੁਆਰਾ ਦਰਸਾਇਆ ਗਿਆ ਹੈ, ਜਿਸ ਵਿੱਚ ਗੇਟਵੇਅ ਦੇ ਦੋਵੇਂ ਪਾਸੇ ਪੰਜ-ਪੰਜ ਗੁੰਬਦ ਹਨ, ਜੋ ਸੂਬੇ ਦੇ ਪੰਜ ਦਰਿਆਵਾਂ ਦਾ ਪ੍ਰਤੀਕ ਹਨ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

 

Tags: Bhagwant Mann , Bhagwant Singh Mann , AAP Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD