Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

ਕੈਬਨਿਟ ਮੰਤਰੀ ਨੇ ਪਿੰਡ ਅਕਬਰਪੁਰ ਵਿਖੇ 02.25 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਮੋਘੇ ਅਤੇ ਪਾਈਪ ਲਾਈਨ ਦੇ ਕੰਮ ਦਾ ਰੱਖਿਆ ਨੀਂਹ ਪੱਥਰ

Aman Arora, AAP Punjab, Bhawanigarh, Sunam

Gurpreet Singh

Gurpreet Singh

5 Dariya News

ਭਵਾਨੀਗੜ੍ਹ/ਸੁਨਾਮ , 04 Jun 2026

Last updated on: Jun 04, 2026, 15:20 IST

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਹਲਕਾ ਸੁਨਾਮ ਦੇ ਪਿੰਡ ਅਕਬਰਪੁਰ ਵਿਖੇ ਘੱਗਰ ਬ੍ਰਾਂਚ ਨਹਿਰ ਵਿਚੋਂ 02.25 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਮੋਘਾ ਲਗਾਉਣ ਅਤੇ ਪਾਈਪ ਲਾਈਨ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਆਜ਼ਾਦੀ ਤੋਂ ਲੈ ਕੇ ਹੁਣ ਤਕ ਪਿੰਡ ਅਕਬਰਪੁਰ ਦੀ 789 ਏਕੜ ਖੇਤੀਯੋਗ ਜ਼ਮੀਨ ਨੂੰ ਪਹਿਲੀ ਵਾਰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਕਰੀਬ 250 ਪਰਿਵਾਰਾਂ ਨੂੰ ਸਿੱਧਾ ਲਾਭ ਪਹੁੰਚੇਗਾ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਿਨੇਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀ ਦੇ ਸਰੋਤਾਂ ਦੀ ਸੰਭਾਲ ਅਤੇ ਕਿਸਾਨਾਂ ਨੂੰ ਲੋੜੀਂਦੀਆਂ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ 'ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫਲ ਰਹੀਆਂ। 

ਇਸ ਦੇ ਉਲਟ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਪਾਣੀ ਦੇ ਹੱਕਾਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ। ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਦੀ ਗੱਲ ਹੈ ਕਿ ਪਿੰਡ ਅਕਬਰਪੁਰ ਘੱਗਰ ਬ੍ਰਾਂਚ ਨਹਿਰ ਦੇ ਬਿਲਕੁਲ ਨੇੜੇ ਸਥਿਤ ਹੋਣ ਦੇ ਬਾਵਜੂਦ ਵੀ ਇੱਥੋਂ ਦੇ ਕਿਸਾਨਾਂ ਨੂੰ ਨਹਿਰ ਦਾ ਪਾਣੀ ਨਹੀਂ ਮਿਲ ਰਿਹਾ ਸੀ। 

ਪਿੰਡ ਵਾਸੀਆਂ ਨੇ ਇਹ ਮੰਗ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਸੀ, ਜਿਸ ਤੋਂ ਬਾਅਦ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿਵਾ ਕੇ ਅੱਜ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਸਿੰਚਾਈ ਲਾਗਤ ਘਟੇਗੀ, ਭੂਮੀਗਤ ਪਾਣੀ 'ਤੇ ਨਿਰਭਰਤਾ ਘਟੇਗੀ ਅਤੇ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲੇਗਾ। 

ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਸੂਬੇ ਦੇ ਧਰਤੀ ਹੇਠਲੇ ਪਾਣੀ ਦੀ ਹਾਲਤ ਵਿੱਚ ਸੁਧਾਰ ਹੋਣ ਲੱਗ ਗਿਆ ਹੈ। ਕੈਬਿਨੇਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। 

ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਸੁਨਾਮ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਮੀਡੀਆ ਵੱਲੋਂ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੀ ਹੜਤਾਲ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੂਰੀ ਪਾਰਦਰਸ਼ਤਾ ਅਤੇ ਨਿਯਮਾਂ ਅਨੁਸਾਰ ਟੈਂਡਰ ਪ੍ਰਕਿਰਿਆ ਰਾਹੀਂ ਸਬੰਧਤ ਕੰਪਨੀ ਨੂੰ ਇਹ ਕੰਮ ਸੌਂਪਿਆ ਹੋਇਆ ਹੈ। 

ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਸੰਚਾਲਨ ਅਤੇ ਕਰਮਚਾਰੀਆਂ ਨਾਲ ਜੁੜੇ ਮਾਮਲਿਆਂ ਦੀ ਜ਼ਿੰਮੇਵਾਰੀ ਸਬੰਧਤ ਕੰਪਨੀ ਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਸ ਮਸਲੇ ਵਿੱਚ ਸਰਕਾਰ ਦੀ ਸਿੱਧੀ ਭੂਮਿਕਾ ਨਹੀਂ ਹੈ, ਪਰ ਪੰਜਾਬ ਸਰਕਾਰ ਇਹ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਕਿ ਕਿਸੇ ਵੀ ਕਾਰਨ ਕਰਕੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। 

ਸਰਕਾਰ ਦੀ ਪਹਿਲੀ ਤਰਜੀਹ ਲੋਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਅਤੇ ਇਸ ਸਬੰਧੀ ਲੋੜੀਂਦੇ ਕਦਮ ਚੁੱਕੇ ਜਾਣਗੇ। ਇਸ ਮੌਕੇ ਇਲਾਕੇ ਦੇ ਪਤਵੰਤੇ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Aman Arora , AAP Punjab , Bhawanigarh , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD