Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ

ਮੋਗਾ ਵਿੱਚ 1.71 ਲੱਖ ਕਾਰਡ ਜਾਰੀ

Sagar Setia, DC Moga, Deputy Commissioner Moga, Moga, Mukh Mantri Sehat Yojna

Gurpreet Singh

Gurpreet Singh

5 Dariya News

ਮੋਗਾ , 04 Jun 2026

Last updated on: Jun 04, 2026, 15:34 IST

ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ 10 ਲੱਖ ਰੁਪੈ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੋਗਾ ਜਿਲ਼ੇ ਵਿੱਚ 8.61 ਕਰੋੜ ਰੁਪੈ ਦਾ ਇਲਾਜ ਮੁਫ਼ਤ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਯੋਗ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ  ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ।  

ਇਹ ਸਹੂਲਤ ਸਾਰੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮਿਲਦੀ ਹੈ। ਇਸ ਵਿੱਚ ਤਕਰੀਬਨ ਸਾਰੀਆਂ ਬਿਮਾਰੀਆਂ, ਟੈਸਟਾਂ ਅਤੇ ਦਵਾਈਆਂ ਦਾ ਖਰਚਾ ਸ਼ਾਮਲ ਹੈ। ਉਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.71 ਲੱਖ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।  

ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਹੁਣ ਤੱਕ ਕੁੱਲ 8 ਕਰੋੜ 61 ਲੱਖ 82 ਹਜਾਰ 969 ਰੁਪਏ ਦਾ ਕਲੇਮ ਸਬਮਿਟ ਕੀਤਾ ਗਿਆ ਹੈ, ਜਿਸ ਵਿੱਚੋਂ 6 ਕਰੋੜ 34 ਲੱਖ 40 ਹਜਾਰ 717 ਰੁਪਏ ਦਾ ਕਲੇਮ ਜਾਰੀ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਹਸਤਪਾਲਾਂ ਨੂੰ ਨਾਲੋ ਨਾਲ ਅਦਾਇਗੀ ਕੀਤੀ ਜਾ ਰਹੀ ਹੈ, ਤਾਂ ਕਿ ਕਿਸੇ ਵੀ ਵਿਅਕਤੀ ਨੂੰ ਇਸਦਾ ਲਾਭ ਲੈਣ ਵਿੱਚ ਪ੍ਰੇਸ਼ਾਨੀ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਜਲਦੀ ਹੀ ਲੋਕਲ ਹੈਲਪ ਲਾਇਨ ਨੰਬਰ ਵੀ ਜਾਰੀ ਕੀਤਾ ਜਾਵੇਗਾ ਤਾਂ ਕਿ ਇਸ ਸਬੰਧੀ ਆਉਂਦੀਆਂ ਸਮੱਸਿਆਵਾਂ ਨੂੰ ਢੁਕਵੇਂ ਤਰੀਕੇ ਨਾਲ ਹੱਲ ਕੀਤਾ ਜਾ ਸਕੇ।  ਉਹਨਾਂ ਕਿਹਾ ਕਿ ਸਥਾਨਕ ਸਰਕਾਰੀ ਹਸਪਤਾਲਾਂ ਅਤੇ ਸੇਵਾ ਕੇਂਦਰਾਂ ਨਾਲ ਸੰਪਰਕ ਕਰਕੇ ਇਸ ਕਾਰਡ ਨੂੰ ਬਣਾਇਆ ਜਾ ਸਕਦਾ ਹੈ। 

ਮੋਬਾਈਲ 'ਤੇ 'ਆਯੁਸ਼ਮਾਨ ਐਪ ਡਾਊਨਲੋਡ ਕਰਕੇ ਜਾਂ ਆਯੁਸ਼ਮਾਨ ਐਪ ਪੋਰਟਲ ਤੇ ਜਾ ਕੇ ਖੁਦ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਤੇ ਸਿਹਤ ਵਿਭਾਗ ਵੱਲੋਂ ਇਸ ਯੋਜਨਾ ਤਹਿਤ ਵੱਧ ਤੋਂ ਵੱਧ ਕਾਰਡ ਬਣਾਏ ਜਾ ਰਹੇ ਹਨ। 

ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਜਰੂਰ ਬਣਵਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ, ਸਮੂਹ ਐਸ ਡੀ ਐਮਜ ਤੇ ਸਿਹਤ ਵਿਭਾਗ ਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ ।

 

Tags: Sagar Setia , DC Moga , Deputy Commissioner Moga , Moga , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD