Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ

ਕਿਹਾ ! ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜੰਗੀ ਪੱਧਰ ਤੇ ਜਾਰੀ

Lakhbir Singh Rai, AAP Punjab, Fatehgarh Sahib

Gurpreet Singh

Gurpreet Singh

5 Dariya News

ਫਤਹਿਗੜ੍ਹ ਸਾਹਿਬ , 04 Jun 2026

Last updated on: Jun 04, 2026, 15:46 IST

ਪੰਜਾਬ ਸਰਕਾਰ ਵੱਲ਼ੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਚਲਦਿਆ ਸੂਬੇ ’ਚੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਿਲੇਜ਼ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਤੇ ਵਾਰਡ ਡਿਫੈਂਸ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ, ਜੋ ਪਿੰਡ ਅਤੇ ਵਾਰਡ ਪੱਧਰ ਤੇ ਨਸ਼ਿਆਂ ਦੇ ਕੌਹੜ ਨੂੰ ਜੜ੍ਹੋਂ ਖਤਮ ਕਰਨ ਲਈ ਅਹਿਮ ਭੂਮਿਕ ਨਿਭਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਮਾਤਾ ਗੁਜਰੀ ਕਾਲਜ ਦੇ ਕਾਮਰਸ ਹਾਲ ਵਿੱਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਇਹਨਾਂ ਕਮੇਟੀਆਂ ਨੂੰ ਹੋਰ ਬਲ ਦੇਣ ਲਈ ਪੰਜਾਬ ਸਰਕਾਰ ਵੱਲੋਂ ਇਹਨਾਂ ਨੂੰ ਸਿੱਧੇ ਤੌਰ ਤੇ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਨਾਲ ਜੋੜਿਆ ਗਿਆ ਹੈ ਤਾਂ ਜੋ ਨਸ਼ਿਆਂ ਬਾਰੇ ਸੂਚਨਾ ਮਿਲਣ ਤੇ ਤੁਰੰਤ ਪ੍ਰਭਾਵ ਨਾਲ ਪ੍ਰਭਾਵਸ਼ਾਲੀ ਕਾਰਵਾਈ ਆਰੰਭੀ ਜਾ ਸਕੇ। ਉਹਨਾਂ ਸਮੂਹ ਕਮੇਟੀਆਂ ਅਤੇ ਅਹੁਦੇਦਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਆਲੇ ਦੁਆਲੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਦੂਰ ਰਹਿ ਕਿ ਨਿਰੋਗ ਜਿੰਦਗੀ ਜਿਉਣ ਲਈ ਜਾਗਰੂਕ ਕਰਨ ਲਈ ਪ੍ਰੇਰਿਆ।   

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜੰਗੀ ਪੱਧਰ ਤੇ ਜਾਰੀ ਹੈ ਜਿਸ ਦੇ ਵਧੀਆ ਸਿੱਟੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ ਤੇ ਜਿਲ੍ਹੇ ਦੀਆਂ ਪੇਂਡੂ ਰੱਖਿਆ ਕਮੇਟੀਆਂ, ਵਾਰਡ ਰੱਖਿਆ ਕਮੇਟੀਆਂ ਦੇ ਉਸਾਰੂ ਰੋਲ ਸਦਕਾ ਵੱਡੀ ਪੱਧਰ ਤੇ ਨਸ਼ਾ ਤਸਕਰਾਂ ਦੀਆਂ ਗ੍ਰਿਫਤਾਰੀਆਂ, ਨਸ਼ਿਆਂ ਦੀ ਰਿਕਵਰੀ, ਨਸ਼ਾ ਤਸਕਰਾਂ ਦੇ ਘਰ ਢਾਹੁਣ ਵਰਗੀਆਂ ਕਾਰਵਾਈਆਂ ਤੋਂ ਇਲਾਵਾ ਨਸ਼ਿਆਂ ਦੇ ਸ਼ਿਕਾਰ ਲੋਕਾਂ ਦੇ ਪੁਨਰਵਾਸ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। 

ਇਸ ਮੌਕੇ ਐਸ.ਡੀ.ਐਮ.ਕਰੁਣ ਗੁਪਤਾ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਖਾਤਮੇ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹਰੇਕ ਪਿੰਡ ਅਤੇ ਵਾਰਡ ਪੱਧਰ ਤੇ ਲੋਕ ਲਹਿਰ ਬਣਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਡੀ.ਐਸ.ਪੀ. ਕੁਲਵੀਰ ਸਿੰਘ ਸਮੇਤ ਹੋਰ ਅਧਿਕਾਰੀ ਹਾਜਰ ਸਨ।

 

Tags: Lakhbir Singh Rai , AAP Punjab , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD