Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ - ਵਿਧਾਇਕ ਡਾ. ਗੁਪਤਾ

Dr Ajay Gupta, AAP Punjab, Amritsar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Gurpreet Singh

Gurpreet Singh

5 Dariya News

ਅੰਮ੍ਰਿਤਸਰ , 04 Jun 2026

Last updated on: Jun 04, 2026, 15:56 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਵੱਲੋਂ ਇੱਕ ਅਹਿਮ ਮੀਟਿੰਗ ਸ਼ਕਤੀ ਨਗਰ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਕੇਂਦਰੀ) ਦੇ ਵਿਧਾਇਕ ਡਾ. ਅਜੇ ਕੁਮਾਰ ਗੁਪਤਾ ਵੱਲੋਂ ਕੀਤੀ ਗਈ। 

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਸ਼ਹਿਰੀ ਦੇ ਇੰਚਾਰਜ ਸ਼੍ਰੀ ਦਿਕਸ਼ਿਤ ਧਵਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਰੁਪਿੰਦਰਪਾਲ ਸਿੰਘ, ਕੌਂਸਲਰ ਵਿੱਕੀ ਦੱਤਾ, ਕੌਂਸਲਰ ਜਰਨੈਲ ਸਿੰਘ ਢੋਟ, ਏ.ਡੀ.ਸੀ. ਰੁਪਿੰਦਰ ਸਿੰਘ, ਏ.ਸੀ.ਪੀ. ਸੁਰਿੰਦਰ ਸਿੰਘ, ਇੰਸਪੈਕਟਰ ਮਨਜੀਤ ਕੌਰ, ਇੰਸਪੈਕਟਰ ਹਰਮਨਦੀਪ ਸਿੰਘ, ਇੰਸਪੈਕਟਰ ਸ਼ਮਿੰਦਰਜੀਤ ਸਿੰਘ, ਸੋਨੂੰ ਕੁਮਾਰ ਦਿਲਬਰ, ਚੇਅਰਮੈਨ ਹਰਪ੍ਰੀਤ ਸਿੰਘ ਅਲੁਵਾਲੀਆ ਸਮੇਤ ਹੋਰ ਮੁਹਤਬਰ ਅਤੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਜ਼ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ (ਕੇਂਦਰੀ) ਦੇ ਵਿਧਾਇਕ ਡਾ. ਅਜੇ ਕੁਮਾਰ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਲਈ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦੇ 459 ਦਿਨ ਪੂਰੇ ਹੋ ਗਏ ਹਨ। 

ਉਨ੍ਹਾਂ ਦੱਸਿਆ ਕਿ ਸਿਰਫ 459 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66,473 ਹੋ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। 

ਵਿਧਾਇਕ ਡਾ. ਅਜੇ ਗੁਪਤਾ ਨੇ ਅੱਗੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰਜ਼, ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਬੜੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਸ਼ਾ ਮੁਕਤੀ ਮੋਰਚਾ ਵੱਲੋਂ ਫਿਰ ਤੋਂ ਜਨ-ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਜ਼ਮੀਨੀ ਪੱਧਰ `ਤੇ ਹੋਰ ਵੀ ਅਸਰਦਾਰ ਨਤੀਜੇ ਸਾਹਮਣੇ ਆ ਸਕਣ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਸ਼ਹਿਰੀ ਦੇ ਇੰਚਾਰਜ ਸ਼੍ਰੀ ਦਿਕਸ਼ਿਤ ਧਵਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਦੀ ਆਦਤ ਸਮਾਜ ਲਈ ਇੱਕ ਗੰਭੀਰ ਚੁਣੌਤੀ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਾਂਝੇ ਯਤਨਾਂ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਨੇ ਸਾਰੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਦੂਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕਈ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ ਅਤੇ ਨਸ਼ਾ ਮੁਕਤੀ ਮੋਰਚਾ ਇਨ੍ਹਾਂ ਯਤਨਾਂ ਨੂੰ ਜਮੀਨੀ ਪੱਧਰ ਤੱਕ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਜਾਗਰੂਕਤਾ ਮੁਹਿੰਮਾਂ, ਸੈਮੀਨਾਰਾਂ ਅਤੇ ਕੈਂਪਾਂ ਦਾ ਆਯੋਜਨ ਵੱਡੇ ਪੱਧਰ `ਤੇ ਕੀਤਾ ਜਾਵੇਗਾ। 

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਦੇ ਅਹੁਦੇਦਾਰ ਸਾਹਿਬਾਨ ਹਾਜ਼ਰ ਸਨ ਅਤੇ ਸਾਰੇ ਮੈਂਬਰਾਂ ਵੱਲੋਂ ਨਸ਼ਿਆਂ ਦੇ ਖਿਲਾਫ਼ ਜੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

 

Tags: Dr Ajay Gupta , AAP Punjab , Amritsar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD