Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਮੀਖਿਆ ਮੀਟਿੰਗ ਵਿੱਚ ਡੀ ਸੀ ਵੱਲੋਂ ਕਈ ਅਹਿਮ ਫ਼ੈਸਲੇ

Himanshu Aggarwal, Dr Himanshu Aggarwal, DC Patiala, Deputy Commissioner Patiala, Patiala

Gurpreet Singh

Gurpreet Singh

5 Dariya News

ਪਟਿਆਲਾ , 04 Jun 2026

Last updated on: Jun 04, 2026, 16:01 IST

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਨੌਜਵਾਨਾਂ ਨੂੰ ਰੁਜ਼ਗਾਰ, ਹੁਨਰ ਵਿਕਾਸ ਅਤੇ ਸਵੈ-ਰੁਜ਼ਗਾਰ ਦੇ ਵਧੇਰੇ ਮੌਕੇ ਪ੍ਰਦਾਨ ਕਰਨ ਸਬੰਧੀ ਵੱਖ-ਵੱਖ ਯੋਜਨਾਵਾਂ ਅਤੇ ਪਹਿਲ ਕਦਮੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ  ਦੀ ਅਗਵਾਈ ਵਿੱਚ ਪ੍ਰੋਜੈਕਟ ਚੇਤਨਾ ਅਤੇ ਕਾਲਜ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਤਿੰਨ ਮਹੀਨਿਆਂ ਦੀ ਪ੍ਰਸ਼ਾਸਨਿਕ ਇੰਟਰਨਸ਼ਿਪ ਯਕੀਨੀ ਬਣਾਈ ਜਾਵੇਗੀ । ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਵਿਦਿਆਰਥੀਆਂ ਨੂੰ ਪ੍ਰਸ਼ਾਸਨਿਕ ਕੰਮਕਾਜ ਦੀ ਜਾਣਕਾਰੀ ਮਿਲੇਗੀ ਅਤੇ ਉਨ੍ਹਾਂ ਦੀ ਯੋਗਤਾ ਵਿੱਚ ਵਾਧਾ ਹੋਵੇਗਾ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਨਿਰਭਰਤਾ ਵੱਲ ਪ੍ਰੇਰਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਜਾਰੀ ਰੱਖੇ ਜਾਣਗੇ। ਮੀਟਿੰਗ ਦੌਰਾਨ ਮਹਿਲਾ ਉਮੀਦਵਾਰਾਂ ਲਈ ਵਿਸ਼ੇਸ਼ ਹੁਨਰ ਸਿਖਲਾਈ ਪ੍ਰੋਗਰਾਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। 

ਓਹਨਾ ਕਿਹਾ ਕਿ ਮਹਿਲਾਵਾਂ ਨੂੰ ਪੋਸਟਨੇਟਲ ਕੇਅਰਟੇਕਰ, ਸੈਲਫ ਡਿਫੈਂਸ ਟ੍ਰੇਨਿੰਗ ਅਤੇ ਹੋਰ ਰੁਜ਼ਗਾਰਮੁਖੀ ਕੋਰਸਾਂ ਨਾਲ ਜੋੜਿਆ ਜਾਵੇ ਤਾਂ ਜੋ ਉਹ ਆਰਥਿਕ ਤੌਰ ’ਤੇ ਸਸ਼ਕਤ ਬਣ ਸਕਣ। ਇਸ ਦੇ ਨਾਲ ਹੀ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ  ਨਸ਼ਾ ਮੁਕਤੀ ਕੇਂਦਰਾਂ ਨਾਲ ਜੁੜੇ ਉਮੀਦਵਾਰਾਂ ਨੂੰ ਹੁਨਰ ਸਿਖਲਾਈ ਦੇਣ ਉਪਰੰਤ ਉਨ੍ਹਾਂ ਦੀ ਪਲੇਸਮੈਂਟ ਯਕੀਨੀ ਬਣਾਉਣ ਲਈ ਵੀ ਯੋਜਨਾਬੱਧ ਢੰਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ ਨੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਕੋਚਿੰਗ ਕਲਾਸਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਹਾਸਲ ਕਰਨ ਦੇ ਇੱਛੁਕ ਉਮੀਦਵਾਰਾਂ ਨੂੰ ਮਿਆਰੀ ਮਾਰਗਦਰਸ਼ਨ ਅਤੇ ਸਹੂਲਤਾਂ ਮੁਹੱਈਆ ਕਰਵਾਈ ਜਾਣ ਲਈ ਕੋਚਿੰਗ ਕਲਾਸਿਜ਼ ਸ਼ੁਰੂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ।

ਮੀਟਿੰਗ ਵਿੱਚ ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਚਲਾਏ ਜਾ ਰਹੇ ਕੋਰਸਾਂ ਦੀ ਸਮੀਖਿਆ ਵੀ ਕੀਤੀ ਗਈ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਬਦਲਦੇ ਸਮੇਂ ਅਤੇ ਉਦਯੋਗਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਨਵੇਂ ਕੋਰਸ ਸ਼ੁਰੂ ਕਰਨ ਅਤੇ ਮੌਜੂਦਾ ਕੋਰਸਾਂ ਨੂੰ ਅਪਡੇਟ ਕਰਨ ਦੀ ਲੋੜ ਹੈ । ਇਸ ਬਾਰੇ ਓਹਨਾ ਵਲੋਂ  ਆਈ ਟੀ ਆਈ ਤੇ ਪੋਲੀਟੈਕਨਿਕ ਕਾਲਜਿਜ਼ ਤੋਂ ਆਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਪੁਲਿਸ, ਫੌਜ ਅਤੇ ਬੀ.ਐਸ.ਐਫ. ਵਿੱਚ ਭਰਤੀ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਅਤੇ ਸਕੂਲ ਕਾਲਜਾਂ ਵਿਚ ਇਸ ਸਬੰਧੀ ਜਾਣਕਾਰੀ ਲਈ ਫਲੈਕਸ ਲਗਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਨਿਯਮਿਤ ਤੌਰ ’ਤੇ ਪਲੇਸਮੈਂਟ ਕੈਂਪ, ਰੋਜ਼ਗਾਰ ਮੇਲੇ ਅਤੇ ਸਵੈ-ਰੁਜ਼ਗਾਰ ਸੈਮੀਨਾਰ ਆਯੋਜਿਤ ਕਰਨ ਉੱਤੇ ਵੀ ਜ਼ੋਰ ਦਿੱਤਾ ਗਿਆ।

ਇਸ ਮੌਕੇ ਰੁਜ਼ਗਾਰ ਦਫ਼ਤਰ, ਰੈੱਡ ਕਰਾਸ, ਸਿੱਖਿਆ ਵਿਭਾਗ, ਪੌਲੀਟੈਕਨੀਕਲ, ਕਾਲਜ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD