Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ

ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

Crime News Punjab, Punjab Police, Police, Crime News, Mohali Police

Gurpreet Singh

Gurpreet Singh

5 Dariya News

ਐਸ.ਏ.ਐਸ. ਨਗਰ , 04 Jun 2026

Last updated on: Jun 04, 2026, 16:24 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ ਅੱਤਵਾਦੀ ਹੈਂਡਲਰ ਦੇ ਦੋ ਸਾਥੀਆਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਸਮੇਤ ਗ੍ਰਿਫਤਾਰ ਕਰਕੇ  ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਗੁੱਜਰਪੁਰਾ ਦੇ ਰਹਿਣ ਵਾਲੇ ਮਨੀ ਸਿੰਘ (32) ਅਤੇ ਅੰਮ੍ਰਿਤਸਰ ਦੇ ਗਿੱਲਵਾਲੀ ਗੇਟ ਦੇ ਰਹਿਣ ਵਾਲੇ ਅਭਿਸ਼ੇਕ ਕੁਮਾਰ (28) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤਾ ਗਿਆ ਆਈ.ਈ.ਡੀ. ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ। 

ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ ਐਸਏਐਸ ਨਗਰ ਵਿੱਚ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਬਣਾਈ ਨਾਪਾਕ ਸਾਜ਼ਿਸ਼  ਨੂੰ ਨਾਕਾਮ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਦੀ ਸੁਰੱਖਿਆ  ਨੂੰ ਦਰਪੇਸ਼ ਸੰਭਾਵੀ ਖ਼ਤਰਾ ਨੂੰ ਟਲ਼ ਗਿਆ ਹੈ। ਡੀਜੀਪੀ ਨੇ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਹੈਂਡਲਰਾਂ, ਕਾਰਕੁੰਨਾਂ ਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਭਰੋਸਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਵੇਂ ਸ਼ੱਕੀਆਂ, ਜੋ ਬੱਸ ਰਾਹੀਂ ਵਿਸਫੋਟਕ ਯੰਤਰ ਸਮੇਤ ਅੰਮ੍ਰਿਤਸਰ ਤੋਂ ਮੋਹਾਲੀ ਪੁੱਜੇ ਸਨ, ਨੂੰ ਵਾਈ.ਪੀ.ਐਸ. ਚੌਕ ਮੋਹਾਲੀ ਦੇ ਸਾਹਮਣੇ ਇੱਕ ਪਾਰਕ ਦੇ ਨੇੜਿਓਂ  ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਅਪ੍ਰੇਸ਼ਨ ਦੌਰਾਨ, ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਡੀਐਕਸ ਨਾਲ ਲੈਸ ਆਈ.ਈ.ਡੀ. ਬਰਾਮਦ ਕੀਤੀ।

ਇਸ ਵਿਸਫੋਟਕ ਕਾਰਨ ਪੈਦਾ ਹੋਏ ਗੰਭੀਰ ਖ਼ਤਰੇ ਨੂੰ ਦੇਖਦਿਆਂ ਬੰਬ ਡਿਸਪੋਜ਼ਲ ਸਕੁਐਡ ਨੂੰ ਤੁਰੰਤ ਮੌਕੇ ’ਤੇ ਬੁਲਾਇਆ ਗਿਆ, ਜਿਸਨੇ ਸਾਰੇ ਨਿਰਧਾਰਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈ.ਈ.ਡੀ. ਨੂੰ ਸਫਲਤਾਪੂਰਵਕ ਬੇਅਸਰ ਕਰਕੇ ਨਸ਼ਟ ਕਰ ਦਿੱਤਾ। ਆਈ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਮਨੀ ਸਿੰਘ ਹਾਲ ਹੀ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਨੇ ਆਪਣੇ ਰਿਸ਼ਤੇਦਾਰ ਅਭਿਸ਼ੇਕ ਕੁਮਾਰ ਦੀ ਵੀ ਉਸ ਨਾਲ ਜਾਣ-ਪਛਾਣ ਕਰਵਾਈ ਸੀ। 

ਆਈ.ਜੀ.ਪੀ. ਨੇ ਦੱਸਿਆ ਕਿ ਆਪਸੀ ਗੱਲਬਾਤ ਦੌਰਾਨ, ਵਿਦੇਸ਼ੀ-ਅਧਾਰਤ ਹੈਂਡਲਰ ਨੇ ਉਨ੍ਹਾਂ ਨੂੰ ਕੁਝ ਕੰਮ ਕਰਨ ਦੇ ਬਦਲੇ ਵਿੱਤੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਅਤੇ ਆਰਥਿਕ ਦਿੱਕਤਾਂ  ਕਾਰਨ ਦੋਵੇਂ ਮੁਲਜ਼ਮ ਹੈਂਡਲਰ ਦਾ ਕੰਮ  ਕਰਨ ਲਈ ਸਹਿਮਤ ਹੋ ਗਏ। ਇਸ ਸਬੰਧ ਵਿੱਚ ਐਫਆਈਆਰ ਨੰਬਰ 8 ਮਿਤੀ 3.6.2026 ਨੂੰ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸਏਐਸ ਨਗਰ ਵਿਖੇ ਬੀਐਨਐਸ ਦੀ ਧਾਰਾ 113(3) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD