Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ

ਵਿਧਾਇਕ ਜਿੰਪਾ ਨੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਟਾਰਮ ਪ੍ਰੋਜੈਕਟ ਦਾ ਕੀਤਾ ਉਦਘਾਟਨ

Bram Shanker Jimpa, AAP Punjab, Hoshiarpur

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 04 Jun 2026

Last updated on: Jun 04, 2026, 16:36 IST

ਹੁਸ਼ਿਆਰਪੁਰ ਦੇ ਲੋਕਾਂ ਨੂੰ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਿਮਲਾ ਪਹਾੜੀ ਚੌਕ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਾਏ ਗਏ ਨਵੇਂ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ.) ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਟਾਰਮ ਸੀਵਰ ਦਾ ਇਹ ਪ੍ਰੋਜੈਕਟ ਬਰਸਾਤਾਂ ਦੌਰਾਨ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਭਰਨ ਦੀ ਸਮੱਸਿਆ ਦਾ ਸਥਾਈ ਹੱਲ ਸਾਬਤ ਹੋਵੇਗਾ ਅਤੇ ਆਲੇ-ਦੁਆਲੇ ਦੇ ਇਲਾਕੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ।

ਵਿਧਾਇਕ ਜਿੰਪਾ ਨੇ ਦੱਸਿਆ ਕਿ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਲਗਭਗ 1 ਕਰੋੜ 58 ਲੱਖ ਰੁਪਏ ਦੀ ਲਾਗਤ ਨਾਲ ਇਸ ਮਹਤਵਪੂਰਣ ਪ੍ਰੋਜੈਕਟ ਨੂੰ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਮਲਾ ਪਹਾੜੀ ਚੌਕ ’ਤੇ ਹਰ ਸਾਲ ਬਰਸਾਤ ਦੌਰਾਨ ਵੱਡੀ ਮਾਤਰਾ ਵਿੱਚ ਪਾਣੀ ਇਕੱਠਾ ਹੋ ਜਾਂਦਾ ਸੀ, ਜਿਸ ਕਾਰਨ ਆਮ ਲੋਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। 

ਕਈ ਵਾਰ ਜਲਭਰਾਅ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਸੀ ਅਤੇ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਾਂ ਵਿੱਚ ਦਿੱਕਤਾਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਸ ਪ੍ਰੋਜੈਕਟ ਨੂੰ ਤਰਜੀਹ ਦੇ ਆਧਾਰ ’ਤੇ ਮਨਜ਼ੂਰੀ ਦਿਵਾਈ ਗਈ ਅਤੇ ਹੁਣ ਇਸ ਦਾ ਕੰਮ ਪੂਰਾ ਹੋਣ ਤੋਂ ਬਾਅਦ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। 

ਵਿਧਾਇਕ ਜਿੰਪਾ ਨੇ ਦੱਸਿਆ ਕਿ ਪ੍ਰੋਜੈਕਟ ਤਹਿਤ ਸ਼ਿਮਲਾ ਪਹਾੜੀ ਇਲਾਕੇ ਤੋਂ ਲੈ ਕੇ ਭੰਗੀ ਚੋਅ ਤੱਕ ਵਿਸ਼ੇਸ਼ ਪਾਈਪਲਾਈਨ ਵਿਛਾਈ ਗਈ ਹੈ, ਜਿਸ ਰਾਹੀਂ ਬਰਸਾਤੀ ਪਾਣੀ ਨੂੰ ਸਿੱਧਾ ਭੰਗੀ ਚੋਅ ਵਿੱਚ ਛੱਡਿਆ ਜਾਵੇਗਾ। ਇਸ ਨਾਲ ਚੌਕ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਣੀ ਇਕੱਠਾ ਨਹੀਂ ਹੋਵੇਗਾ ਅਤੇ ਬਰਸਾਤ ਦੇ ਦਿਨਾਂ ਵਿੱਚ ਆਵਾਜਾਈ ਸੁਚਾਰੂ ਰਹੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਗਰਿਕ ਸਹੂਲਤਾਂ ਦੇ ਵਿਸਥਾਰ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। 

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਨਵੀਂ ਵਿਵਸਥਾ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਆਪਣੀ ਉਪਯੋਗਤਾ ਸਾਬਤ ਕਰੇਗੀ ਅਤੇ ਇਲਾਕੇ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਖਤਮ ਕਰ ਦੇਵੇਗੀ। ਉਦਘਾਟਨ ਸਮਾਗਮ ਦੌਰਾਨ ਸਥਾਨਕ ਲੋਕਾਂ ਨੇ ਵੀ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ’ਤੇ ਖੁਸ਼ੀ ਪ੍ਰਗਟ ਕੀਤੀ ਅਤੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ। 

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਣ ਸੈਣੀ, ਅਜੈ ਵਰਮਾ, ਸੁਦਰਸ਼ਨ ਧੀਰ, ਸੰਤੋਸ਼ ਸੈਣੀ, ਅਜੈ ਸੈਣੀ, ਮੰਜੀਤ ਸਿੰਘ, ਵਿਕਾਸ ਸੈਣੀ, ਸੁਭਾਸ਼ ਚੰਦਰ, ਪ੍ਰਦੀਪ ਸੈਣੀ ਅਤੇ ਕੁਲਵਿੰਦਰ ਸਿੰਘ ਹੁੰਦਲ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਵਿਅਕਤੀ ਅਤੇ ਇਲਾਕਾ ਵਾਸੀ ਹਾਜ਼ਰ ਸਨ।

 

Tags: Bram Shanker Jimpa , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD