Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

ਬਾਜਵਾ ਕਲੋਨੀ 'ਚ 36 ਲੱਖ ਤੇ ਲੇਬਰ ਚੌਂਕ ਵਿੱਚ ਇੱਕ ਕਰੋੜ ਦੇ ਨਿਰਮਾਣ ਕਾਰਜ ਸ਼ੁਰੂ - ਡਾ ਬਲਬੀਰ ਸਿੰਘ

Dr Balbir Singh, AAP Punjab

Gurpreet Singh

Gurpreet Singh

5 Dariya News

ਪਟਿਆਲਾ , 04 Jun 2026

Last updated on: Jun 04, 2026, 17:45 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ .ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ। 

ਇਸ ਮੌਕੇ ਉਹਨਾਂ ਦੇ ਨਾਲ ਇੰਪਰੁਵਮੇਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਅਤੇ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਐਸ.ਐਸ.ਟੀ. ਨਗਰ ਛੋਟੀ ਮਸਜਿਦ ਨੇੜੇ  20 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। 

ਓਹਨਾ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਉਪਲਬਧ ਹੋਵੇਗਾ, ਜਿਸ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੁਸ਼ਕਲਾਂ ਦਾ ਹੱਲ ਹੋਵੇਗਾ। ਇਸ ਤੋਂ ਇਲਾਵਾ ਡਾ ਬਲਬੀਰ ਸਿੰਘ ਨੇ ਬਾਜਵਾ ਕਲੋਨੀ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ। 

ਓਹਨਾ ਕਿਹਾ ਕਿ ਇਸ ਵਿਕਾਸ ਕਾਰਜ ਨਾਲ ਇਲਾਕੇ ਦੀਆਂ ਗਲੀਆਂ ਅਤੇ ਸੜਕਾਂ ਦੀ ਹਾਲਤ ਵਿੱਚ ਸੁਧਾਰ ਆਵੇਗਾ ਅਤੇ ਲੋਕਾਂ ਨੂੰ ਆਵਾਜਾਈ ਲਈ ਸੁਵਿਧਾਜਨਕ ਅਤੇ ਸਾਫ਼-ਸੁਥਰਾ ਵਾਤਾਵਰਣ ਮਿਲੇਗਾ। ਸਥਾਨਕ ਨਿਵਾਸੀਆਂ ਨੇ ਇਸ ਪ੍ਰੋਜੈਕਟ ਲਈ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕੰਮ ਇਲਾਕੇ ਦੀ ਦਿੱਖ ਅਤੇ ਸਹੂਲਤਾਂ ਵਿੱਚ ਵੱਡਾ ਬਦਲਾਅ ਲਿਆਏਗਾ।

ਸਿਹਤ ਮੰਤਰੀ ਨੇ ਵਾਰਡ ਨੰਬਰ 11 ਦੇ ਲੇਬਰ ਚੌਂਕ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਵੀ ਕਰਵਾਈ। ਓਹਨਾ ਕਿਹਾ ਕਿ ਇਹ ਸੜਕ ਬਣਨ ਨਾਲ ਇਲਾਕੇ ਵਿੱਚ ਆਵਾਜਾਈ ਨੂੰ ਹੋਰ ਸੁਗਮ ਬਣਾਇਆ ਜਾਵੇਗਾ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਹਜ਼ਾਰਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। 

ਸੜਕ ਨਿਰਮਾਣ ਨਾਲ ਇਲਾਕੇ ਦੀ ਬੁਨਿਆਦੀ ਢਾਂਚਾਗਤ ਸਥਿਤੀ ਹੋਰ ਮਜ਼ਬੂਤ ਹੋਵੇਗੀ ਅਤੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਾਰਡ ਅਤੇ ਹਰ ਮੁਹੱਲੇ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਵਚਨਬੱਧ ਹੈ। 

ਲੋਕਾਂ ਦੀਆਂ ਜ਼ਰੂਰਤਾਂ ਅਤੇ ਮੰਗਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸੇ ਖੇਤਰ ਨੂੰ ਵਿਕਾਸ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਹਰ ਇਲਾਕੇ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਹੈ। 

ਇਸੇ ਲਈ ਪੀਣ ਵਾਲੇ ਪਾਣੀ, ਸੜਕਾਂ, ਸੀਵਰੇਜ, ਗਲੀਆਂ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਕੰਮ ਲਗਾਤਾਰ ਜਾਰੀ ਹਨ। ਸਥਾਨਕ ਵਸਨੀਕਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦੁਆਰਾ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਭਲਾਈ ਦੇ ਕੰਮ ਜਾਰੀ ਰਹਿਣਗੇ।

 

Tags: Dr Balbir Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD