Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨੂੰ ਐਸ.ਆਈ.ਆਰ ਸਬੰਧੀ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

Himanshu Jain, DC Ludhiana, Ludhiana, Deputy Commissioner Ludhiana

Gurpreet Singh

Gurpreet Singh

5 Dariya News

ਲੁਧਿਆਣਾ , 04 Jun 2026

Last updated on: Jun 04, 2026, 18:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਵੱਲੋਂ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਇਹਨਾਂ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੀਆਂ ਗਤੀਵਿਧੀਆਂ ਦਾ ਰਿਵਿਊ ਕਰਨ ਸਬੰਧੀ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਮੀਟਿੰਗ ਕੀਤੀ।

ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮਰਪਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ। ਹਿਮਾਂਸ਼ੂ ਜੈਨ ਨੇ ਦੱਸਿਆ ਕਿ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਸ਼ਿਕਾਇਤ ਨਿਵਾਰਣ, ਆਈ.ਟੀ. ਸਬੰਧੀ ਸਮੱਸਿਆਵਾਂ ਦੇ ਹੱਲ, ਟ੍ਰੇਨਿੰਗ ਪ੍ਰਬੰਧਨ, ਸਮੱਗਰੀ ਪ੍ਰਬੰਧਨ, ਸੋਸ਼ਲ ਮੀਡੀਆ ਤਾਲਮੇਲ, ਸਵੀਪ ਜਾਗਰੂਕਤਾ ਗਤੀਵਿਧੀਆਂ, ਐਸ.ਆਈ.ਆਰ. ਸਬੰਧੀ ਅਹਿਮ ਮੁੱਦਿਆਂ ਦੀ ਰਿਪੋਰਟਿੰਗ, ਕਾਨੂੰਨੀ ਮਾਮਲੇ, ਬੀ.ਐਲ.ਓਜ਼ ਦੀ ਭਲਾਈ ਅਤੇ ਹੈਲਪ ਡੈਸਕ ਸੰਚਾਲਨ ਵਰਗੇ ਮਹੱਤਵਪੂਰਨ ਕਾਰਜਾਂ ਦੀ ਨਿਗਰਾਨੀ ਕਰਨਗੇ।

ਉਨ੍ਹਾਂ ਦੱਸਿਆ ਕਿ ਬਿਹਤਰ ਤਾਲਮੇਲ ਅਤੇ ਰਿਵੀਜ਼ਨ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਹਾਇਕ ਨੋਡਲ ਅਫ਼ਸਰ ਵੀ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਟੀਮਾਂ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਲੋਕਾਂ ਦੀ ਸਹਾਇਤਾ ਵੀ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਯੋਗ ਵੋਟਰਾਂ ਨੂੰ ਦਸਤਾਵੇਜ਼ੀ ਅਤੇ ਤਸਦੀਕੀ ਕਾਰਵਾਈ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਜਿਲਾ ਚੋਣ ਅਫਸਰ ਨੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਨੂੰ ਮੁੱਖ ਰੱਖਦਿਆਂ ਅਲਾਟ ਕੀਤੇ ਗਏ ਕੰਮਾਂ ਸਬੰਧੀ ਪੂਰੀ ਤਨਦੇਹੀ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਹਿਮਾਂਸ਼ੂ ਜੈਨ ਨੇ ਦੱਸਿਆ ਕਿ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਵੱਲੋਂ ਸਾਰੀਆਂ ਨੋਡਲ ਟੀਮਾਂ ਦੇ ਕੰਮਕਾਜ ਅਤੇ ਪ੍ਰਗਤੀ ਦੀ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। 

ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕਾਂ ਦੀ ਐਸ.ਆਈ.ਆਰ. ਸਬੰਧੀ ਸਮੱਸਿਆਵਾਂ ਦੇ ਹੱਲ ਲਈ ਵੀ ਇੱਕ ਸਮਰਪਿਤ ਹੈਲਪ ਡੈਸਕ ਸਥਾਪਿਤ ਕੀਤਾ ਜਾ ਚੁੱਕਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਐਸ.ਆਈ.ਆਰ ਦਾ ਕੰਮ 15 ਜੂਨ 2026 ਤੋਂ ਸ਼ੁਰੂ ਕੀਤਾ ਜਾਣਾ ਹੈ। ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਯੋਗਤਾ 1 ਅਕਤੂਬਰ, 2026 ਨਿਰਧਾਰਤ ਕੀਤੀ ਗਈ ਹੈ। 

ਜਿਸ ਅਨੁਸਾਰ 15 ਜੂਨ ਤੋਂ 24 ਜੂਨ ਤੱਕ ਤਿਆਰੀਆਂ, ਸਿਖਲਾਈ ਅਤੇ ਐਨੂਮਰੇਸ਼ਨ ਫਾਰਮਾਂ ਦੀ ਛਪਾਈ ਦਾ ਸਮਾਂ ਰਹੇਗਾ। 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫਸਰ (ਬੀ.ਐਲ.ਓ) ਘਰ-ਘਰ ਜਾ ਕੇ ਐਨੂਮਰੇਸ਼ਨ ਫਾਰਮਾਂ ਦੀ ਵੰਡ ਕਰਨਗੇ। ਐਨੂਮਰੇਸ਼ਨ ਫਾਰਮ ਵਿੱਚ ਵੋਟਰ ਦਾ ਸਾਰਾ ਵੇਰਵਾ ਹੋਵੇਗਾ ਅਤੇ ਬੀ.ਐਲ.ਓ ਤਿੰਨ ਵਾਰ ਵੋਟਰ ਦੇ ਘਰ ਦਾ ਦੌਰਾ ਕਰੇਗਾ।

ਉਹਨਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਤੀ ਪੋਲਿੰਗ ਬੂਥ 1200 ਤੋਂ ਵੱਧ ਵੋਟਾਂ ਵਾਲੇ ਬੂਥਾਂ ਦੀ ਰੈਸਨਾਲਾਈਜੇਸ਼ਨ 24 ਜੁਲਾਈ ਨੂੰ ਕੀਤੀ ਜਾਵੇਗੀ। ਇਸ ਦੌਰਾਨ ਜੇਕਰ ਕਿਸੇ ਪੋਲਿੰਗ ਬੂਥ ਦੀ ਇਮਾਰਤ ਤਬਦੀਲ ਹੋਣ ਵਾਲੀ ਹੈ ਜਾਂ ਕਿਸੇ ਪੋਲਿੰਗ ਬੂਥ ਦੀ ਇਮਾਰਤ ਦਾ ਨਾਮ ਸਹੀ ਕਰਨ ਵਾਲਾ ਹੈ ਉਸ ਨੂੰ ਵੀ ਦਰੁਸਤ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ 3 ਅਗਸਤ ਨੂੰ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ। ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾਂ 28 ਸਤੰਬਰ ਤੱਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਕੀਤਾ ਜਾਵੇਗਾ ਅਤੇ 1 ਅਕਤੂਬਰ, 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।

 

Tags: Himanshu Jain , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD