Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

ਲੁਧਿਆਣਾ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰੇਗੀ ਜ਼ਿਲ੍ਹਾ ਪ੍ਰੀਸ਼ਦ: ਤਰੁਨਪ੍ਰੀਤ ਸਿੰਘ ਸੌਂਦ

Tarunpreet Singh Sond, AAP Punjab, Hardeep Singh Mundian, Ludhiana

Gurpreet Singh

Gurpreet Singh

5 Dariya News

ਲੁਧਿਆਣਾ , 04 Jun 2026

Last updated on: Jun 04, 2026, 18:00 IST

ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ, ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਅਤੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ, ਪੰਜਾਬ ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਵੀਰਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਜਗਰੂਪ ਸਿੰਘ ਸੇਹ ਨੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਵਿਖੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਹਾਕਮ ਸਿੰਘ ਠੇਕੇਦਾਰ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਚੇਅਰਮੈਨ ਪੰਜਾਬ ਜੈਨਕੋ ਬੋਰਡ ਨਵਜੋਤ ਸਿੰਘ ਜਰਗ, ਚੇਅਰਮੈਨ ਮਾਰਕੀਟ ਕਮੇਟੀ ਦੋਰਾਹਾ ਦਰਸ਼ਨ ਸਿੰਘ ਕੂਹਲੀ, ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ, ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ ਹੇਮਰਾਜ ਰਾਜੀ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੈਂਬਰ, ਸਥਾਨਕ ਆਗੂਆਂ, ਵਲੰਟੀਅਰਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਕੇ ਚੇਅਰਮੈਨ ਜਗਰੂਪ ਸਿੰਘ ਸੇਹ ਨੂੰ ਵਧਾਈ ਦਿੱਤੀ।

ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਵੱਲੋਂ ਆਪ ਵਲੰਟੀਅਰਾਂ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਲੋਕਤੰਤਰ ਦੀ ਅਸਲ ਰੂਹ ਨੂੰ ਮਜ਼ਬੂਤ ਕਰਦਾ ਹੈ ਅਤੇ ਆਮ ਲੋਕਾਂ ਦੀ ਭਾਗੀਦਾਰੀ ਨੂੰ ਵਧਾਉਂਦਾ ਹੈ।

ਮੰਤਰੀ ਸੌਂਦ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਦੀ ਜ਼ਿਲ੍ਹਾ ਪ੍ਰੀਸ਼ਦ ਪੰਜਾਬ ਦੀ ਸਭ ਤੋਂ ਵੱਡੀ ਜ਼ਿਲ੍ਹਾ ਪ੍ਰੀਸ਼ਦਾਂ ਵਿੱਚੋਂ ਆਉਂਦੀ ਹੈ। ਉਨ੍ਹਾਂ ਕਿਹਾ ਕਿ ਚੇਅਰਮੈਨ ਜਗਰੂਪ ਸਿੰਘ ਇਸ ਜਿੰਮੇਵਾਰੀ ਨੂੰ ਬੜੀ ਇਮਾਨਦਾਰੀ, ਸੇਵਾ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਜਗਰੂਪ ਸਿੰਘ ਸੇਹ ਨੂੰ ਕਿਹਾ ਕਿ ਅਸੀਂ ਇਹੀ ਆਸ ਅਤੇ ਉਮੀਦ ਰੱਖਦੇ ਹਾਂ ਤਾਂ ਜੋ ਤੁਹਾਡੇ ਇਸ ਚੰਗੇ ਕਾਰਜਾਂ ਦੇ ਨਾਲ ਲੋਕਾਂ ਦੇ ਲੋਕ ਪੱਖੀ ਮੁੱਦਿਆਂ ਨੂੰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ, ਉਥੇ ਆਮ ਆਦਮੀ ਪਾਰਟੀ ਦਾ ਗਰਾਫ ਹੋਰ ਮਜਬੂਤ ਹੋ ਕੇ ਬੁਲੰਦੀਆਂ 'ਤੇ ਪਹੁੰਚੇਗਾ।

ਪੰਚਾਇਤ ਮੰਤਰੀ ਸੌਂਦ ਨੇ ਦੱਸਿਆ ਕਿ ਜਿੰਨੇ ਰੁਪਏ ਪੰਚਾਇਤੀ ਰਾਜ ਵਿਭਾਗ ਨੂੰ ਆਉਂਦੇ ਹਨ ਅਤੇ ਪੰਚਾਇਤੀ ਰਾਜ ਵਿਭਾਗ ਦਾ ਬਤੌਰ ਮੰਤਰੀ ਹੋਣ ਦੇ ਨਾਤੇ ਮੈਨੂੰ ਦੱਸਣ ਵਿੱਚ ਮਾਣ ਮਹਿਸੂਸ ਹੋ ਰਿਹਾ ਹੈ ਕਿ ਪੰਚਾਇਤੀ ਰਾਜ ਵਿਭਾਗ ਦਾ ਜਿੰਨਾ ਕੁੱਲ ਬਜਟ ਹੈ ਉਸ ਬਜਟ ਦਾ 20 ਪ੍ਰਤੀਸ਼ਤ ਹਿੱਸਾ ਬਲਾਕ ਸੰਮਤੀਆਂ ਰਾਹੀਂ ਆਉਂਦਾ ਹੈ ਅਤੇ 10 ਪ੍ਰਤੀਸ਼ਤ ਹਿੱਸਾ ਜ਼ਿਲ੍ਹਾ ਪ੍ਰੀਸ਼ਦਾਂ ਰਾਹੀਂ ਆਉਂਦਾ ਹੈ। ਸੋ ਜ਼ਿਲ੍ਹਾ ਪ੍ਰੀਸ਼ਦ ਕੋਲ ਜਿਹੜਾ ਰੁਪਾਇਆ ਇਹਨਾਂ ਕੋਲ ਆਉਣਾ ਹੈ ਉਸ ਦੀ ਰਕਮ ਬਹੁਤ ਜਿਆਦਾ ਹੁੰਦੀ ਹੈ ਜੋ ਕਈ ਸੌ ਕਰੋੜਾਂ ਰੁਪਏ ਵਿੱਚ ਹੁੰਦੀ ਹੈ ਜੋ ਜ਼ਿਲ੍ਹਾ ਪ੍ਰੀਸ਼ਦ ਦੇ ਅਖਤਿਆਰੀ ਕੋਟੇ ਵਿੱਚ ਆਉਂਦੀ ਹੈ। 

ਇਸ ਲਈ ਜਦੋਂ ਇਹ ਰੁਪਏ ਪਿੰਡਾਂ ਦੀ ਭਲਾਈ ਲਈ ਖਰਚ ਕਰਨਗੇ ਤਾਂ ਪਿੰਡਾਂ ਦੀ ਨੁਹਾਰ ਹੀ ਬਦਲ ਜਾਵੇਗੀ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਜਗਰੂਪ ਸਿੰਘ ਸੇਹ ਨੂੰ ਵਧਾਈ ਦਿੰਦਿਆਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹਰ ਪੱਧਰ 'ਤੇ ਪੂਰਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਸਕੇ।

ਮੰਤਰੀ ਮੁੰਡੀਆਂ ਨੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਜਗਰੂਪ ਸਿੰਘ ਸੇਹ ਦੀ ਤਾਰੀਫ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਮਿਹਨਤੀ ਤੇ ਜੁਝਾਰੂ ਆਗੂ ਕਰਾਰ ਦਿੰਦਿਆਂ ਕਿਹਾ ਕਿ ਅੱਜ ਸੂਬੇ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਸੱਚਾ ਪਿਆਰ ਅਤੇ ਵਿਸ਼ਵਾਸ਼ ਕਰਕੇ ਹੀ ਪਾਰਟੀ ਸੱਤਾ ਵਿੱਚ ਹੈ ਅਤੇ ਬਹੁਤ ਹੀ ਇਮਾਨਦਾਰ ਅਤੇ ਸੂਝਵਾਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਆਮ ਲੋਕਾਂ ਦੀ ਸੇਵਾ ਨਿਭਾਅ ਰਹੀ ਹੈ। ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਲੋਕ ਹਿੱਤ ਵਿੱਚ ਅਣਗਿਣਤ ਫੈਸਲੇ ਲੈ ਕੇ ਪੰਜਾਬ ਸਰਕਾਰ ਨੇ ਅਨੇਕਾਂ ਹੀ ਕੰਮ ਕੀਤੇ ਹਨ ਅਤੇ ਅੱਗੇ ਵੀ ਜਾਰੀ ਹਨ।

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅਹੁਦਿਆਂ ਦੀ ਤੁਲਨਾ ਪੈਸਿਆਂ ਨਾਲ ਨਹੀਂ ਕੀਤੀ ਜਾਂਦੀ ਸਗੋਂ ਮਿਹਨਤੀ ਅਤੇ ਸੁਚੱਜੀ ਸੋਚ ਵਾਲੇ ਆਮ ਘਰਾਂ ਦੇ ਅਣਥੱਕ ਵਰਕਰਾਂ ਨੂੰ ਅਹੁਦੇ ਬਿਨਾਂ ਕਿਸੇ ਸਿਫਾਰਿਸ਼ ਤੋਂ ਨਿਵਾਜੇ ਜਾ ਰਹੇ ਹਨ। ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ, ਆਮ ਆਦਮੀ ਪਾਰਟੀ ਮਿਹਨਤੀ ਤੇ ਅਣਥੱਕ ਆਮ ਘਰਾਂ ਦੇ ਵਰਕਰਾਂ ਨੂੰ ਹੀ ਅਹੁਦੇ ਦੇ ਰਹੀ ਹੈ।

ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਆਮ ਘਰਾਂ ਦੇ ਨੌਜਵਾਨਾਂ ਨੂੰ ਸਿਆਸਤ ਵਿੱਚ ਆਉਣ ਦਾ ਮੌਕਾ ਦਿੱਤਾ ਹੈ ਅਤੇ ਜਗਰੂਪ ਸਿੰਘ ਸੇਹ ਵਰਗੇ ਇੱਕ ਮਿਹਨਤੀ ਵਰਕਰ, ਜਿਸ ਨੇ ਪਾਰਟੀ ਲਈ ਤਨਦੇਹੀ ਨਾਲ ਕੰਮ ਕੀਤਾ ਹੈ ਉਸ ਨੂੰ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਦੇ ਕੇ ਨਿਵਾਜ਼ਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਮੈਨ ਜਗਰੂਪ ਸਿੰਘ ਸੇਹ ਵਲੋਂ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਵਿੱਚ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਨਵ ਨਿਯੁਕਤ ਚੇਅਰਮੈਨ ਜਗਰੂਪ ਸਿੰਘ ਸੇਹ ਨੇ ਕਿਹਾ ਕਿ ਉਹ ਜ਼ਿਲ੍ਹਾ ਲੁਧਿਆਣਾ ਦੇ ਹਰ ਪਿੰਡ ਅਤੇ ਹਰ ਵਰਗ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੁਨਿਆਦੀ ਸਹੂਲਤਾਂ ਦੀ ਮਜ਼ਬੂਤੀ, ਪਿੰਡਾਂ ਦੀ ਬਿਹਤਰੀ, ਸਫਾਈ ਪ੍ਰਬੰਧ ਅਤੇ ਨੌਜਵਾਨਾਂ ਲਈ ਮੌਕੇ ਪੈਦਾ ਕਰਨਾ ਉਨ੍ਹਾਂ ਦੀਆਂ ਪਹਿਲੀਆਂ ਤਰਜੀਹਾਂ ਵਿੱਚ ਸ਼ਾਮਲ ਹੋਵੇਗਾ। 

ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਉਹ ਆਪਣਾ ਫਰਜ਼ ਸਮਝਦੇ ਹਨ ਅਤੇ ਜ਼ਿਲ੍ਹਾ ਲੁਧਿਆਣਾ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ 'ਤੇ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਚੇਅਰਮੈਨ ਜਗਰੂਪ ਸਿੰਘ ਸੇਹ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਜ਼ਿੰਮੇਵਾਰੀ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ।‌ 

ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾਉਣਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ।

 

Tags: Tarunpreet Singh Sond , AAP Punjab , Hardeep Singh Mundian , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD