Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

ਪਾਇਲ ਦੇ ਪਿੰਡ ਨਿਜ਼ਾਮਪੁਰ ਵਿਖੇ 4 ਕਰੋੜ ਦੀ ਲਾਗਤ ਨਾਲ ਨਹਿਰੀ ਪਾਣੀ ਪ੍ਰੋਜੈਕਟ ਸ਼ੁਰੂ, 1200 ਏਕੜ ਰਕਬੇ 'ਚ ਹੋਵੇਗੀ ਖੇਤੀ

Manwinder Singh Giaspura, Payal, AAP Punjab

Gurpreet Singh

Gurpreet Singh

5 Dariya News

ਪਾਇਲ/ਖੰਨਾ/ ਲੁਧਿਆਣਾ , 04 Jun 2026

Last updated on: Jun 04, 2026, 18:01 IST

ਪਾਇਲ ਹਲਕੇ ਦੇ ਕਿਸਾਨਾਂ ਨੂੰ ਕਰੀਬ 144 ਸਾਲਾਂ ਬਾਅਦ ਨਹਿਰੀ ਪਾਣੀ ਨਾਲ ਖੇਤੀ ਕਰਨ ਦੀ ਸਹੂਲਤ ਮਿਲਣ ਜਾ ਰਹੀ ਹੈ। ਪੰਜਾਬ ਸਰਕਾਰ ਦੀ "ਨਹਿਰੀ ਪਾਣੀ ਨਾਲ ਖੇਤੀ" ਯੋਜਨਾ ਤਹਿਤ ਪਿੰਡ ਨਿਜ਼ਾਮਪੁਰ ਵਿਖੇ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਦਾ ਸ਼ੁੱਭ ਆਰੰਭ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਕੀਤਾ ਗਿਆ।

ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਪ੍ਰੋਜੈਕਟ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਕਰੀਬ 12 ਹਜ਼ਾਰ ਏਕੜ ਰਕਬੇ ਵਿੱਚ ਨਹਿਰੀ ਪਾਣੀ ਰਾਹੀਂ ਖੇਤੀ ਸੰਭਵ ਹੋ ਸਕੇਗੀ, ਜਿਸ ਨਾਲ ਵੱਡੀ ਗਿਣਤੀ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ। ਨਾਲ ਦੇ ਪਿੰਡਾਂ ਦੇ ਕਿਸਾਨਾਂ ਦੀ ਮੰਗ ਅਨੁਸਾਰ ਪਾਇਪਲਾਈਨ ਨੂੰ ਅੱਗੇ ਵੀ ਜੋੜਿਆ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਸਾਲ 1882 ਵਿੱਚ ਇਸ ਖੇਤਰ ਵਿੱਚ ਨਹਿਰ ਕੱਢੀ ਗਈ ਸੀ, ਪਰ ਪਿਛਲੇ ਕਰੀਬ 144 ਸਾਲਾਂ ਦੌਰਾਨ ਕਿਸਾਨਾਂ ਨੂੰ ਖੇਤੀ ਲਈ ਨਹਿਰੀ ਪਾਣੀ ਦੀ ਵਰਤੋਂ ਨਹੀਂ ਕਰਨ ਦਿੱਤੀ ਗਈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਅਨੇਕਾਂ ਸਰਕਾਰਾਂ ਆਈਆਂ, ਪਰ ਕਿਸੇ ਨੇ ਵੀ ਕਿਸਾਨਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ। ਉਲਟਾ, ਨਹਿਰਾਂ ਵਿੱਚੋਂ ਪਾਣੀ ਲੈਣ ਵਾਲੇ ਕਿਸਾਨਾਂ ਖ਼ਿਲਾਫ਼ ਚੋਰੀ ਦੇ ਮਾਮਲੇ ਤੱਕ ਦਰਜ ਕਰ ਦਿੱਤੇ ਜਾਂਦੇ ਸਨ। 

ਸਿਰਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਦੇ ਮਸੀਹਾ ਬਣੇ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਗਾਤਾਰ ਡਿੱਗ ਰਹੇ ਭੂ-ਜਲ ਪੱਧਰ ਨੂੰ ਬਚਾਉਣ ਲਈ ਵੱਡੇ ਪੱਧਰ 'ਤੇ ਨਹਿਰੀ ਪਾਣੀ ਨਾਲ ਖੇਤੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। 

ਇਸ ਤਹਿਤ ਪਿੰਡਾਂ ਵਿੱਚ ਪਾਈਪਲਾਈਨਾਂ ਵਿਛਾ ਕੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਿਜ਼ਾਮਪੁਰ ਵਿਖੇ ਸ਼ੁਰੂ ਕੀਤਾ ਗਿਆ ਇਹ ਪ੍ਰੋਜੈਕਟ ਵੀ ਇਸੇ ਮੁਹਿੰਮ ਦਾ ਹਿੱਸਾ ਹੈ, ਜਿਸ ਨਾਲ ਨਾ ਸਿਰਫ਼ ਕਿਸਾਨਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ, ਸਗੋਂ ਭੂ-ਜਲ ਪੱਧਰ ਨੂੰ ਸੁਧਾਰਨ ਵਿੱਚ ਵੀ ਮਦਦ ਮਿਲੇਗੀ।

ਇਸ ਮੌਕੇ ਪਿੰਡ ਦੇ ਸਰਪੰਚ ਲਖਵੀਰ ਸਿੰਘ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ। ਉਹਨਾਂ ਕਿਹਾ ਕਿ ਜਦੋਂ ਉਹ ਪਿੰਡ 'ਚ ਸਰਪੰਚ ਬਣੇ ਤਾਂ ਲੋਕਾਂ ਨਾਲ ਇਹੀ ਵਾਅਦਾ ਕੀਤਾ ਸੀ ਕਿ ਪਿੰਡ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਨਾਲ ਖੇਤੀ ਦੀ ਸਹੂਲਤ ਦਿੱਤੀ ਜਾਵੇਗੀ। 

ਇਸਨੂੰ ਮਾਨ ਸਰਕਾਰ ਨੇ ਪੂਰਾ ਕਰਕੇ ਦਿਖਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਚੇਅਰਮੈਨ ਕਰਨ ਸਿਹੌੜਾ, ਸਰਪੰਚ ਪਰਗਟ ਸਿੰਘ ਸਿਆੜ ਅਤੇ ਨਹਿਰੀ ਮਹਿਕਮੇ ਦੇ ਅਧਿਕਾਰੀ ਤੇ ਪਿੰਡਵਾਸੀ ਮੌਜੂਦ ਰਹੇ।

 

Tags: Manwinder Singh Giaspura , Payal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD