Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ

1.1 ਲੱਖ ਏਕੜ ਤੋਂ ਵੱਧ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ; 19213 ਏਕੜ ਰਕਬੇ ਨੂੰ ਪਹਿਲੀ ਵਾਰ ਮਿਲਿਆ ਨਹਿਰੀ ਪਾਣੀ

Barinder Kumar Goel, Barinder Kumar Goyal, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 04 Jun 2026

Last updated on: Jun 04, 2026, 18:36 IST

ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ ਪੰਜਾਬ ਸਰਕਾਰ ਨੇ ਬਿਸਤ ਦੋਆਬ ਨਹਿਰ ਦੀ ਮੁੜ-ਬਹਾਲੀ ਨਾਲ ਦੁਆਬਾ ਖੇਤਰ ਦੇ ਖੇਤਾਂ ਦੀ ਨੁਹਾਰ ਬਦਲਦਿਆਂ ਕਿਸਾਨਾਂ ਦੇ ਉੱਜਲ ਭਵਿੱਖ ਲਈ ਰਾਹ ਪੱਧਰਾ ਕਰ ਦਿੱਤਾ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਹਿਰ ਨੂੰ ਸੁਰਜੀਤ ਕਰਨ ਨਾਲ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਵਿਸਥਾਰ ਨਾਲ  1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਲਿਆਂਦਾ ਗਿਆ ਹੈ, ਜਿਸ ਨਾਲ ਇਲਾਕੇ ਦੇ ਖੇਤੀ ਖੇਤਰ ਦੀ ਨੀਂਹ ਮਜ਼ਬੂਤ ਹੋਈ ਹੈ। ਦੁਆਬੇ ਦੀ ਸਾਹ-ਰਗ ਮੰਨੀ ਜਾਂਦੀ ਇਸ ਨਹਿਰ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੀਚਾਗਤ ਉਪਰਾਲਿਆਂ ਤਹਿਤ ਪਾਣੀ ਦੇ ਵਹਾਅ ’ਚ ਮਿਸਾਲੀ ਸੁਧਾਰ ਹੋਇਆ ਹੈ। 

ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ। ਸ੍ਰੀ ਗੋਇਲ ਨੇ ਕਿਹਾ ਕਿ ਰੋਪੜ ਹੈੱਡਵਰਕਸ ਤੋਂ ਨਿਕਲਣ ਵਾਲੇ ਇਸ ਨਹਿਰੀ ਨੈੱਟਵਰਕ, ਜਿਸ ’ਚ ਇਸ ਦੇ ਰਜਬਾਹੇ, ਮਾਈਨਰ ਤੇ ਖਾਲੇ ਸ਼ਾਮਲ ਹਨ, ਦੀ ਵਿਆਪਕ ਕਾਇਆ-ਕਲਪ ਕੀਤੀ ਗਈ ਹੈ। 

ਇਸ ਨਾਲ ਪਾਣੀ ਦੀ ਵੰਡ ਹੋਰ ਸੁਚਾਰੂ ਅਤੇ ਕੁਸ਼ਲ ਹੋਈ ਹੈ, ਜਿਸ ਨਾਲ ਸਿੰਜਾਈ ਹੇਠਲੇ ਰਕਬੇ ’ਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੜ-ਸੁਰਜੀਤੀ ਦੀ ਵੱਡੀ ਪ੍ਰਾਪਤੀ ਇਹ ਵੀ ਹੈ ਕਿ ਬਿਸਤ-ਦੁਆਬ ਨਹਿਰੀ ਨੈੱਟਵਰਕ ਤਹਿਤ ਲਗਭਗ 19213 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ ਹੈ। 

ਇਹ ਉਨ੍ਹਾਂ ਕਿਸਾਨਾਂ ਲਈ ਇੱਕ ਮਹੱਤਵਪੂਰਨ ਬਦਲਾਅ ਹੈ, ਜੋ ਪਹਿਲਾਂ ਧਰਤੀ ਹੇਠਲੇ ਪਾਣੀ ਤੇ ਮੀਂਹ ’ਤੇ ਨਿਰਭਰ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਾਣੀ ਦੇ ਵਹਾਅ ਵਿੱਚ ਆਏ ਸੁਧਾਰ ਨੇ ਬਲਾਚੌਰ ਖੇਤਰ ’ਚ ਕਾਠਗੜ੍ਹ ਲਿਫਟ ਸਕੀਮ ਰਾਹੀਂ ਲਿਫਟ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। 

ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਤੇ ਮੁਕੰਦਪੁਰ ਅਤੇ ਜਲੰਧਰ ਜ਼ਿਲ੍ਹੇ ਦੇ ਅੱਪਰਾ, ਨੂਰਮਹਿਲ, ਮਲਸੀਆਂ, ਨਕੋਦਰ, ਆਦਮਪੁਰ ਅਤੇ ਕਾਲਾ ਸੰਘਿਆਂ ਵਰਗੇ ਖੇਤਰਾਂ ’ਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ ਜਦਕਿ ਜਲੰਧਰ ਬ੍ਰਾਂਚ ਨਾਲ ਜੁੜੇ ਮੁੜ-ਸੁਰਜੀਤ ਕੀਤੇ ਰਜਬਾਹਿਆਂ ਨੇ ਆਖ਼ਰੀ ਖੇਤ ਤੱਕ ਪਾਣੀ ਦੀ ਵੰਡ ਵਿੱਚ ਵਾਧਾ ਕੀਤਾ ਹੈ। ਨਹਿਰ ਦੇ ਮਜ਼ਬੂਤੀਕਰਨ ਨਾਲ ਹੁਣ ਸ਼ਹਿਰੀ ਖੇਤਰ ਵਿੱਚ ਪਾਣੀ ਦੀਆਂ ਲੋੜਾਂ ਵੀ ਪੂਰੀਆਂ ਹੋ ਰਹੀਆਂ ਹੈ। 

ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ’ਚ ਸੁਧਾਰ ਲਈ ਜਲੰਧਰ ਬ੍ਰਾਂਚ ਨੂੰ ਵਾਧੂ 150 ਕਿਊਸਿਕ ਪਾਣੀ ਅਲਾਟ ਕੀਤਾ ਗਿਆ ਹੈ। ਇਸ ਨਾਲ ਜਲੰਧਰ ਨਗਰ ਨਿਗਮ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟ ਰਹੀ ਹੈ ਅਤੇ ਵਧੇਰੇ ਪਾਏਦਾਰ ਅਤੇ ਭਰੋਸੇਯੋਗ ਜਲ ਸਪਲਾਈ ਪ੍ਰਣਾਲੀ ਵਿਕਸਿਤ ਹੋ ਰਹੀ ਹੈ। 

ਉਨ੍ਹਾਂ ਕਿਹਾ ਕਿ ਬਿਸਤ-ਦੁਆਬ ਨਹਿਰ ਦੀ ਬਹਾਲੀ ਸਿੰਜਾਈ ਪ੍ਰਣਾਲੀ ਨੂੰ ਆਧੁਨਿਕ ਬਣਾਉਣ, ਕਿਸਾਨਾਂ ਦੀ ਸਹਾਇਤਾ ਕਰਨ ਅਤੇ ਸਿੱਕੇਬੰਦ ਜਲ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀ ਪੈਦਾਵਾਰ ਵਧੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਅਹਿਮ ਸਰੋਤ ਪਾਣੀ ਨੂੰ ਸੁਰੱਖਿਅਤ ਰੱਖਿਆ ਜਾ ਸਕੇਗਾ। 

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਇੱਕ ਬਹਾਲੀ ਨਹੀਂ, ਸਗੋਂ ਇੱਕ ਨਿਰੋਲ ਕਾਇਆ-ਕਲਪ ਹੈ, ਜੋ ਪੰਜਾਬ ਦੀ ਖੇਤੀ ਰਹਿਤਲ ਦੀ ਸੰਭਾਲ ਸਮਰੱਥਾ ਅਤੇ ਰਿਜ਼ਕ ਨੂੰ ਵਧਾਉਣ ਅਤੇ ਸੁਨਹਿਰੇ ਭਵਿੱਖ ਵੱਲ ਵਧਣ ਦਾ ਸੁਹਿਰਦ ਉਪਰਾਲਾ ਹੈ।

 

Tags: Barinder Kumar Goel , Barinder Kumar Goyal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD