Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਪ੍ਰਾਈਵੇਟ ਸਕੂਲਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਪ੍ਰਤੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੰਮ ਕਰਨਾ ਚਾਹੀਦੈ : ਹਰਜੋਤ ਸਿੰਘ ਬੈਂਸ

Harjot Singh Bains, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 04 Jun 2026

Last updated on: Jun 05, 2026, 09:32 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦੇ ਐਲਾਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਕਾਨੂੰਨ ‘ਚ ਬਦਲਣ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ। ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਲਿਖ ਕੇ ਤੁਰੰਤ ਕਾਨੂੰਨ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕਰਨ ਦੇ ਨਾਲ-ਨਾਲ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਾਜਾਇਜ਼ ਵਿੱਤੀ ਬੋਝ ਤੋਂ ਨਿਜਾਤ ਮਿਲੇਗੀ।

ਇਹ ਪ੍ਰਸਤਾਵਿਤ ਕਾਨੂੰਨ ਸਾਲਾਨਾ ਫੀਸ ਵਾਧੇ ਨੂੰ 5 ਫੀਸਦ ਤੱਕ ਸੀਮਤ ਕਰੇਗਾ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਨਿਰਧਾਰਤ 15 ਫੀਸਦ ਸੀਮਾ ਤੋਂ ਵੱਧ ਫੀਸਾਂ ਵਧਾਉਣ ਵਾਲੇ ਸਕੂਲਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਤੋਂ ਲਈ ਗਈ ਵਾਧੂ ਫੀਸ ਵਾਪਸ ਕਰਨੀ ਹੋਵੇਗੀ। ਇਹ ਕਦਮ ਪੰਜਾਬ ਸਰਕਾਰ ਦੁਆਰਾ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਰੋਕਣ ਅਤੇ ਇਹ ਯਕੀਨੀ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਹੈ ਕਿ ਪ੍ਰਾਈਵੇਟ ਸਕੂਲ ਵਪਾਰਕ ਲਾਭ ਦੀ ਬਜਾਏ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਲਈ ਕੰਮ ਕਰਨ।

ਆਪਣੇ ਹੁਕਮਾਂ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਪਹੁੰਚਯੋਗ ਅਤੇ ਕਿਫਾਇਤੀ ਸਿੱਖਿਆ ਪ੍ਰਦਾਨ ਕਰਨਾ ਸਾਡੀ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸ ਸਮੇਂ ਪੰਜਾਬ ਭਰ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਇਹ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਵਿਰੁੱਧ ਮਜ਼ਬੂਤ ਸੁਰੱਖਿਆ ਉਪਾਵਾਂ ਅਤੇ ਇਨ੍ਹਾਂ ਸੰਸਥਾਵਾਂ ਦੇ ਕੰਮ ਕਰਨ ਦੇ ਢੰਗ-ਤਰੀਕੇ ਬਾਰੇ ਪੂਰੀ ਪਾਰਦਰਸ਼ਤਾ ਨਾਲ ਜਾਣਨ ਦੇ ਹੱਕਦਾਰ ਹਨ।”

ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਮੁਨਾਫ਼ਾਖੋਰੀ ਨੂੰ ਸਖ਼ਤੀ ਨਾਲ ਰੋਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਫੈਸਲਾ ਲਿਆ ਗਿਆ ਹੈ ਕਿ ਨਿੱਜੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਮੁਨਾਫ਼ਾਖੋਰੀ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਹੈ। ਸਿੱਖਿਆ ਇੱਕ ਨੇਕ ਅਤੇ ਜਨਤਕ ਭਲਾਈ ਦਾ ਕਾਰਜ ਹੈ, ਨਾ ਕਿ ਕੋਈ ਵਪਾਰਕ ਉੱਦਮ, ਜਿਸ ਦਾ ਲਾਭ ਲੈਣ ਲਈ ਇਸਨੂੰ ਆਪਣੇ ਢੰਗ ਨਾਲ ਢਾਲਿਆ ਜਾ ਸਕੇ।

ਸਿੱਖਿਆ ਮੰਤਰੀ ਨੇ ਕਿਹਾ ਇਸ ਸਿਧਾਂਤ ਨੂੰ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਵੀ ਸਮਰਥਨ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਪਹਿਲਾਂ ਵੀ ਕਈ ਵਾਰ ਫੈਸਲਾ ਸੁਣਾਇਆ ਹੈ ਕਿ ਨਿੱਜੀ ਸੰਸਥਾਵਾਂ ਨੂੰ ਵਾਜਬ ਫੀਸ ਲੈਣ ਦਾ ਅਧਿਕਾਰ ਹੈ, ਪਰ ਸਿੱਖਿਆ ਖੇਤਰ ਵਿੱਚ ਵਪਾਰੀਕਰਨ ਅਤੇ ਮੁਨਾਫ਼ਾਖੋਰੀ ਨੂੰ ਮਨਜ਼ੂਰ ਨਹੀਂ ਕੀਤਾ ਜਾਵੇਗਾ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ, ਸਰਕਾਰ ਇੱਕ ਵਿਧਾਨਕ ਢਾਂਚਾ ਪੇਸ਼ ਕਰੇਗੀ ਜਿਸ ਨਾਲ ਨਿੱਜੀ ਸੰਸਥਾਵਾਂ ਦੀ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਨਮਾਨੇ ਢੰਗ ਨਾਲ ਫੀਸ ਵਾਧੇ ਨੂੰ ਰੋਕਿਆ ਜਾਵੇਗਾ।

ਇਸ ਮਾਮਲੇ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਵਿਭਾਗ ਨੂੰ ਜਲਦ ਤੋਂ ਜਲਦ ਕੈਬਨਿਟ ਦੇ ਵਿਚਾਰ ਲਈ ਇੱਕ ਵਿਆਪਕ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।” ਪ੍ਰਸਤਾਵਿਤ ਕਾਨੂੰਨ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਲਈ ਇੱਕ ਸਖ਼ਤ ਸਾਲਾਨਾ ਫੀਸ ਹੱਦ ਲਾਗੂ ਕਰੇਗੀ। ਇਸ ਨਵੇਂ ਢਾਂਚੇ ਤਹਿਤ ਪ੍ਰਾਈਵੇਟ ਸਕੂਲਾਂ ਨੂੰ ਇੱਕ ਸਾਲ ਵਿੱਚ 5 ਫੀਸਦ ਤੋਂ ਵੱਧ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ।

ਇਹ ਕਾਨੂੰਨ ਮਾਪਿਆਂ ਨੂੰ ਪਿਛਲੀ ਤਾਰੀਖ ਤੋਂ ਰਾਹਤ ਵੀ ਪ੍ਰਦਾਨ ਕਰੇਗਾ। ਕੋਈ ਵੀ ਪ੍ਰਾਈਵੇਟ ਸਕੂਲ ਜਿਸਨੇ ਲਗਾਤਾਰ ਪਿਛਲੇ ਤਿੰਨ ਸਾਲਾਂ ਦੌਰਾਨ ਆਪਣੀਆਂ ਫੀਸਾਂ ਵਿੱਚ 15 ਫੀਸਦ ਤੋਂ ਵੱਧ ਵਾਧਾ ਕੀਤਾ ਹੈ, ਉਸਨੂੰ ਕਾਨੂੰਨੀ ਤੌਰ 'ਤੇ ਨਿਰਧਾਰਤ ਸੀਮਾ ਤੋਂ ਵੱਧ ਲਈ ਫੀਸ ਮਾਪਿਆਂ ਨੂੰ ਵਾਪਸ ਕਰਨੀ ਹੋਵੇਗੀ। ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਹਰ ਬੱਚੇ ਲਈ ਪਹੁੰਚਯੋਗ ਅਤੇ ਕਿਫਾਇਤੀ ਹੋਣੀ ਚਾਹੀਦੀ ਹੈ ਅਤੇ ਮਾਪਿਆਂ 'ਤੇ ਵਾਧੂ ਫੀਸ ਦਾ ਬੋਝ ਨਹੀਂ ਪਾਇਆ ਜਾਣਾ ਚਾਹੀਦਾ। ਇਸ ਪ੍ਰਸਤਾਵਿਤ ਕਾਨੂੰਨ ਨਾਲ ਪੰਜਾਬ ਭਰ ਦੇ ਪ੍ਰਾਈਵੇਟ ਸਕੂਲਾਂ ਲਈ ਇੱਕ ਪਾਰਦਰਸ਼ੀ ਅਤੇ ਜਵਾਬਦੇਹ ਰੈਗੂਲੇਟਰੀ ਢਾਂਚਾ ਸਥਾਪਤ ਹੋਣ ਦੀ ਉਮੀਦ ਹੈ।

ਕਾਂਗਰਸ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੀ ਸੀ ਫੀਸਾਂ ਵਧਾਉਣ ਦੀ ਖੁੱਲ੍ਹ

2019 ਵਿੱਚ ਕਾਂਗਰਸ ਸਰਕਾਰ ਨੇ ਅਜਿਹੇ ਉਪਬੰਧ ਲਿਆਂਦੇ ਜਿਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਦੀ ਖੁੱਲ੍ਹ ਦਿੱਤੀ। ਸਕੂਲਾਂ ਨੂੰ ਮਹਿਜ਼ ਨੋਟਿਸ ਬੋਰਡਾਂ ਅਤੇ ਵੈੱਬਸਾਈਟਾਂ ਜ਼ਰੀਏ ਸੋਧੀਆਂ ਫੀਸਾਂ ਬਾਰੇ ਜਾਣਕਾਰੀ ਪ੍ਰਦਰਸ਼ਿਤ ਕਰਨ ਤੋਂ ਬਾਅਦ ਫੀਸ ਢਾਂਚੇ ਨੂੰ ਸੋਧਣ ਦੀ ਇਜਾਜ਼ਤ ਦਿੱਤੀ ਗਈ ਸੀ, ਜਿਸ 'ਤੇ ਰੈਗੂਲੇਟਰੀ ਨਿਗਰਾਨੀ ਬਹੁਤ ਘੱਟ ਸੀ।

ਇਸ ਨਾਲ ਮਨਮਾਨੇ ਢੰਗ ਨਾਲ ਫੀਸ ਵਧਾਉਣ ਦਾ ਰਾਹ ਖੁੱਲ੍ਹ ਗਿਆ ਅਤੇ ਪੰਜਾਬ ਭਰ ਦੇ ਮਾਪਿਆਂ 'ਤੇ ਵਿੱਤੀ ਬੋਝ ਵਧਦਾ ਗਿਆ। ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੇ ਜਾਣ ਵਾਲੇ ਨਵੇਂ ਕਾਨੂੰਨ ਦਾ ਉਦੇਸ਼ ਇਸ ਪ੍ਰਣਾਲੀ ਨੂੰ ਖਤਮ ਕਰਨਾ, ਨਿੱਜੀ ਸਕੂਲਾਂ ਦੀ ਜਵਾਬਦੇਹੀ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਾਧੂ ਫੀਸ ਦੇ ਬੋਝ ਤੋਂ ਬਚਾਉਣਾ ਹੈ।

 

Tags: Harjot Singh Bains , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD