Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ

ਪੰਜਾਬ ਵਿੱਚ ਸਾਈਕਲਿੰਗ ਦੇ ਵਿਕਾਸ ਲਈ ਨਹੀਂ ਛੱਡਾਂਗੇ ਕੋਈ ਕਸਰ : ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ

Rupinder Singh Happy, Bassi Pathana, AAP Punjab

5 Dariya News

5 Dariya News

5 Dariya News

ਬੱਸੀ ਪਠਾਣਾਂ , 04 Jun 2026

Last updated on: Jun 05, 2026, 09:42 IST

ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਪ੍ਰਧਾਨ ਸ੍ਰ. ਚਰਨਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਿਸ਼ਵ ਸਾਈਕਲ ਦਿਵਸ ਸਬੰਧੀ ਬੱਸੀ ਪਠਾਣਾਂ ਵਿਖੇ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਵਿਸ਼ਾਲ ਸਾਈਕਲ ਰੈਲੀ ਕਰਵਾਈ ਗਈ। ਇਸ ਸਮਾਗਮ ਵਿੱਚ ਮਹਿਲਾਵਾਂ, ਨੌਜਵਾਨਾਂ, ਵਿਦਿਆਰਥੀਆਂ, ਖਿਡਾਰੀਆਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸਿਹਤਮੰਦ ਜੀਵਨ ਸ਼ੈਲੀ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ।

ਇਸ ਮੌਕੇ ਹਲਕਾ ਵਿਧਾਇਕ ਸ੍ਰ. ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਾਈਕਲਿੰਗ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਲਾਭਦਾਇਕ ਹੈ, ਸਗੋਂ ਇਹ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਇੰਧਨ ਦੀ ਬਚਤ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।ਉਨ੍ਹਾਂ ਨੇ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਖੇਡਾਂ ਅਤੇ ਸਾਈਕਲਿੰਗ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਇਸ ਤਰ੍ਹਾਂ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ, ਫਤਹਿਗੜ੍ਹ ਸਾਹਿਬ ਨੂੰ ਵੱਧ ਤੋਂ ਵੱਧ ਸਹਿਯੋਗ ਦੇਣਗੇ।

ਸਮਾਗਮ ਦੌਰਾਨ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਜਨਰਲ ਸਕੱਤਰ ਸ੍ਰ. ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਵਿੱਚ ਸਾਈਕਲਿੰਗ ਖੇਡ ਨੂੰ ਪ੍ਰਫੁੱਲਤ ਕਰਨ ਅਤੇ ਮਹਿਲਾ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੀ ਨਵੀਂ ਚੁਣੀ ਬਾਡੀ ਵੱਲੋਂ ਸੂਬੇ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ, ਜਿਸ ਦੇ ਸਾਰਥਕ ਸਿੱਟੇ ਸਾਫ ਨਜ਼ਰ ਆ ਰਹੇ ਹਨ।

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੀ ਇਹ ਸੋਚ ਹੈ ਕਿ ਪਿੰਡਾਂ ਤੇ ਛੋਟੇ ਸ਼ਹਿਰਾਂ ਤਕ ਪਹੁੰਚ ਬਣਾ ਕੇ ਵੱਧ ਤੋਂ ਵੱਧ ਬੱਚਿਆਂ ਨੂੰ ਸਾਈਕਲਿੰਗ ਨਾਲ ਜੋੜ ਕੇ ਉਹਨਾਂ ਨੂੰ ਕੌਮਾਂਤਰੀ ਪੱਧਰ ਉੱਤੇ ਮੈਡਲ ਜਿੱਤਣ ਦੇ ਸਮਰੱਥ ਬਣਾਇਆ ਜਾਵੇ। ਉਨ੍ਹਾਂ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ (ਸੀ.ਐੱਫ.ਆਈ.) ਦੇ ਪ੍ਰਧਾਨ ਸ਼੍ਰੀ ਪੰਕਜ ਸਿੰਘ, ਚੇਅਰਮੈਨ ਸ੍ਰ. ਓਂਕਾਰ ਸਿੰਘ ਅਤੇ ਸਕੱਤਰ ਜਨਰਲ ਸ੍ਰ. ਮਨਿੰਦਰਪਾਲ ਸਿੰਘ ਦਾ ਇਹ ਮਹੱਤਵਪੂਰਨ ਈਵੈਂਟ ਪੰਜਾਬ ਨੂੰ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ, ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ੍ਰ. ਜਸਵਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਾਈਕਲਿੰਗ ਦੀ ਪ੍ਰਵਿਰਤੀ ਨੂੰ ਹੋਰ ਉਤਸ਼ਾਹਿਤ ਕਰਨ ਲਈ ਭਵਿੱਖ ਵਿੱਚ ਵੀ ਅਜਿਹੇ ਖੇਡ ਮੁਕਾਬਲੇ ਅਤੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾਂਦੇ ਰਹਿਣਗੇ। ਇਸ ਮੌਕੇ ਕਰਵਾਏ ਮੁਕਾਬਲਿਆਂ ਤਹਿਤ ਵਿਮੈਨ ਅਲੀਟ ਵਰਗ ਵਿੱਚ ਅਮਨਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ ਪਹਿਲਾ, ਯਾਸ਼ਿਕਾ ਪੁੱਤਰੀ ਕਮਲ ਕੁਮਾਰ ਨੇ ਦੂਜਾ ਅਤੇ ਉਪਿੰਦਰਜੀਤ ਕੌਰ ਪੁੱਤਰੀ ਗੁਰਿੰਦਰਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।

ਜੂਨੀਅਰ ਗਰਲਜ਼ ਵਿੱਚ ਗੁਰਪ੍ਰੀਤ ਕੌਰ ਪੁੱਤਰੀ ਜਸਵੰਤ ਸਿੰਘ ਨੇ ਪਹਿਲਾ ਅਤੇ ਰਮਨਦੀਪ ਕੌਰ ਪੁੱਤਰੀ ਹਰਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਸਬ ਜੂਨੀਅਰ/ ਯੂਥ ਗਰਲਜ਼ ਵਿੱਚ ਸਹਿਜਪ੍ਰੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਨੇ ਪਹਿਲਾ, ਸੀਰਤ ਕੌਰ ਪੁੱਤਰੀ ਨਵਜੀਵਨਜੋਤ ਸਿੰਘ ਨੇ ਦੂਜਾ ਅਤੇ ਮਨਮੀਤ ਕੌਰ ਪੁੱਤਰੀ ਹਰਿੰਦਰਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।

ਇਸ ਦੌਰਾਨ ਪ੍ਰਬੰਧਕਾਂ ਵੱਲੋਂ ਹਲਕਾ ਵਿਧਾਇਕ ਸ੍ਰ ਰੁਪਿੰਦਰ ਸਿੰਘ ਹੈਪੀ, ਐਮ.ਸੀ. ਸ਼੍ਰੀ ਰਾਜ ਪੁਰੀ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਮਨਦੀਪ ਕੌਸ਼ਲ, ਸੀਨੀਅਰ ਬਾਸਕਟਬਾਲ ਕੋਚ ਸ਼੍ਰੀ ਰਾਹੁਲਦੀਪ ਸਿੰਘ ਅਤੇ ਸਟੇਜ ਸਕੱਤਰ ਸ਼੍ਰੀਮਤੀ ਰੂਪਰੀਤ ਕੌਰ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਮੀਤ ਪ੍ਰਧਾਨ ਐੱਸ.ਪੀ. ਸਿੰਘ, ਖੇਡ ਵਿਭਾਗ ਦੇ ਵੱਖ ਵੱਖ ਕੋਚ, ਯੁਵਕ ਸੇਵਾਵਾਂ ਵਿਭਾਗ ਦੇ ਵਲੰਟੀਅਰਜ਼ ਸਮੇਤ ਵੱਡੀ ਗਿਣਤੀ ਸਾਈਕਲਿਸਟ ਤੇ ਖੇਡ ਪ੍ਰੇਮੀ ਹਾਜ਼ਰ ਸਨ।

 

Tags: Rupinder Singh Happy , Bassi Pathana , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD