Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

ਸੰਸਦ ‘ਚ ਬਰਤਾਨਵੀ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ ਪਾਬੰਦੀ ਲਾਉਣ ਦੀ ਮੰਗ ਨੂੰ ਮੂਲੋਂ ਕੀਤਾ ਰੱਦ

Tanmanjeet Singh Dhesi

5 Dariya News

5 Dariya News

5 Dariya News

ਚੰਡੀਗੜ੍ਹ , 04 Jun 2026

Last updated on: Jun 05, 2026, 09:58 IST

ਵਿਕਰਮ ਸਿੰਘ ਦਿਗਵਾ ਵੱਲੋਂ ਹੈਨਰੀ ਨੋਵਾਕ ਦੇ ਕੀਤੇ ਕਤਲ ਦੇ ਮਾਮਲੇ ਮਗਰੋਂ ਬਰਤਾਨੀਆ ਦੇ ਸਿੱਖ ਸੰਸਦ ਮੈਂਬਰਾਂ ਨੇ ਹੇਠਲੇ ਸਦਨ ‘ਹਾਊਸ ਆਫ ਕਾਮਨਜ਼’ ਵਿੱਚ ਹੋਈ ਬਹਿਸ ਦੌਰਾਨ ਸਿੱਖਾਂ ਦੇ ਧਾਰਮਿਕ ਕਕਾਰਾਂ ਦੀ ਆਜ਼ਾਦੀ ਦੀ ਰੱਖਿਆ ਲਈ ਮਜ਼ਬੂਤੀ ਨਾਲ ਪੱਖ ਰੱਖਿਆ ਕਿਉਂਕਿ ਇਸ ਮੁੱਦੇ ਨੂੰ ਬੇਵਜ੍ਹਾ ਤੂਲ ਦਿੰਦਿਆਂ ਕੱਟੜ ਦੱਖਣਪੰਥੀ ਗਰੁੱਪਾਂ ਨੇ ਸਿੱਖਾਂ ਵੱਲੋਂ ਧਾਰਨ ਕੀਤੇ ਜਾਣ ਵਾਲੇ ਧਾਰਮਿਕ ਕਕਾਰ ‘ਕਿਰਪਾਨ’ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ ਜਦੋਂ ਕਿ ਇਸ ਅਪਰਾਧ ਮੌਕੇ ਅਸਲ ਵਿੱਚ ਕਿਰਪਾਨ ਦੀ ਵਰਤੋਂ ਹੀ ਨਹੀਂ ਸੀ ਹੋਈ।

ਕਤਲ ਮੌਕੇ ਵਰਤਿਆ ਹਥਿਆਰ ‘ਪੇਸ਼-ਕਬਜ਼’ ਸੀ ਜੋ ਕਿ ਇੰਡੋ-ਫ਼ਾਰਸੀ ਸ਼ੈਲੀ ਦਾ ਇੱਕ ਘਾਤਕ ਚਾਕੂ ਹੁੰਦਾ ਹੈ ਜੋ ਸੁਰੱਖਿਆ ਕਵਚ ਨੂੰ ਤੋੜਨ ਲਈ ਤਿਆਰ ਕੀਤਾ ਜਾਂਦਾ ਹੈ। ਜਿਕਰਯੋਗ ਹੈ ਕਿ ਇਹ ਚਰਚਾ ਉਸ ਵੇਲੇ ਹੋਈ ਜਦੋਂ 23 ਸਾਲਾ ਵਿਕਰਮ ਦਿਗਵਾ ਨੂੰ 18 ਸਾਲਾ ਵਿਦਿਆਰਥੀ ਹੈਨਰੀ ਨੋਵਾਕ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਦੋਸ਼ੀ ਕਰਾਰ ਦੇਣ ਤੋਂ ਬਾਅਦ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ।

ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਅਤੇ ਹੋਰ ਸਿੱਖ ਸੰਸਦ ਮੈਂਬਰਾਂ ਨੇ ਇਸ ਬਹਿਸ ਦੌਰਾਨ ਦਖ਼ਲ ਦਿੰਦਿਆਂ ਰਿਫਾਰਮ ਯੂਕੇ ਅਤੇ ਰਿਸਟੋਰ ਬ੍ਰਿਟੇਨ ਪਾਰਟੀਆਂ ਦੀ ਸਿੱਧੀ ਆਲੋਚਨਾ ਕੀਤੀ। ਢੇਸੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਇੱਕ ਹਿੰਸਕ ਕਾਤਲ ਦੀ ਕਾਰਵਾਈ ਦੇ ਆਧਾਰ ’ਤੇ ਪੂਰੀ ਸਿੱਖ ਕੌਮ ਨੂੰ ਬਲੀ ਦਾ ਬੱਕਰਾ ਬਣਾ ਰਹੀਆਂ ਹਨ ਅਤੇ ਬੇਵਜ੍ਹਾ ਦੋਸ਼ੀ ਠਹਿਰਾ ਰਹੀਆਂ ਹਨ।

ਢੇਸੀ ਨੇ ਸਦਨ ਨੂੰ ਯਾਦ ਕਰਵਾਇਆ ਕਿ ਦੋਵੇਂ ਵਿਸ਼ਵ ਯੁੱਧਾਂ ਦੌਰਾਨ ਲੱਖਾਂ ਸਿੱਖ ਸੈਨਿਕਾਂ ਨੇ ਬਰਤਾਨਵੀ ਫੌਜ ਨਾਲ ਮਿਲ ਕੇ ਬਹਾਦਰੀ ਨਾਲ ਯੁੱਧ ਲੜਿਆ ਸੀ ਅਤੇ ਉਹ ਆਪਣੀ ਦਸਤਾਰ ਅਤੇ ਕਿਰਪਾਨ ਧਾਰਨ ਕਰਕੇ ਜੰਗ ਦੇ ਮੈਦਾਨ ਵਿੱਚ ਲੜੇ ਸਨ। ਉਨ੍ਹਾਂ ਨੇ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੂੰ ਅਪੀਲ ਕੀਤੀ ਕਿ ਸਿੱਖਾਂ ਨੂੰ ਇਹ ਭਰੋਸਾ ਦੇਣ ਕਿ ਉਹ ਆਪਣੀ ਆਸਥਾ ਦਾ ਆਜ਼ਾਦੀ ਅਤੇ ਸ਼ਾਂਤੀਪੂਰਵਕ ਪਾਲਣ ਕਰ ਸਕਣਗੇ।

ਢੇਸੀ ਨੇ ਕਿਹਾ ਕਿ ਅਜਿਹੀ ਗਲਤ ਕਾਰਵਾਈ ਨੂੰ ਕਿਸੇ ਵੀ ਤਰ੍ਹਾਂ ਧਾਰਮਿਕ ਤੌਰ ਤੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਅਤੇ ਇਸ ਵਿਚਾਰ ਨਾਲ ਸਮੁੱਚਾ ਸਿੱਖ ਜਗਤ ਸਹਿਮਤ ਹੈ। ਹਾਊਸ ਆਫ ਕਾਮਨਜ਼ ਨੂੰ ਸੰਬੋਧਨ ਕਰਦਿਆਂ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੇ ਮੰਨਿਆ ਕਿ ਕੁਝ ਕੱਟੜ ਦੱਖਣਪੰਥੀਆਂ ਨੇ ਸਿੱਖਾਂ ਵੱਲੋਂ ਕਿਰਪਾਨ ਪਹਿਨਣ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਰਪਾਨ ਨੂੰ “ਸਿੱਖ ਧਰਮ ਦੇ ਪੰਜ ਪਵਿੱਤਰ ਕਕਾਰਾਂ ਵਿੱਚੋਂ ਇੱਕ” ਕਰਾਰ ਦਿੱਤਾ।

ਮੰਤਰੀ ਨੇ ਸਾਲ 2019 ਦੇ ‘ਆਫੈਂਸਿਵ ਵੇਪਨਜ਼ ਐਕਟ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਕਾਨੂੰਨ ਨੇ ਲੰਬੀ ਕਿਰਪਾਨ ਸਬੰਧੀ ਪਹਿਲਾਂ ਤੋਂ ਮੌਜੂਦ ਕਾਨੂੰਨੀ ਸੁਰੱਖਿਆ ਨੂੰ ਸਪੱਸ਼ਟ ਅਤੇ ਮਜ਼ਬੂਤ ਕੀਤਾ ਹੋਇਆ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਸਰਕਾਰ ਕਿਸੇ ਇੱਕ ਵਿਅਕਤੀ ਦੇ ਅਪਰਾਧ ਲਈ ਪੂਰੇ ਸਿੱਖ ਜਗਤ ਨੂੰ ਸਜ਼ਾ ਦੇਣ ਦੇ ਹੱਕ ਵਿੱਚ ਨਹੀਂ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਅਸੀਂ ਇਸ ਦੇਸ਼ ਵਿੱਚ ਸਭ ਨੂੰ ਸਜ਼ਾ ਦੇਣ ਦੀ ਧਾਰਨਾ ਵਿੱਚ ਬਿਲਕੁਲ ਵਿਸ਼ਵਾਸ ਨਹੀਂ ਰੱਖਦੇ।

ਇਸ ਦੀ ਬਜਾਏ ਅਸੀਂ ਇਸ ਭੈੜੀ ਬੁਰਾਈ ਦੀ ਘਟਨਾ ਵਿਰੁੱਧ ਇਕਜੁੱਟ ਹਾਂ। ਅਸੀਂ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਦੀ ਨਿੰਦਾ ਕਰਦੇ ਹਾਂ ਨਾ ਕਿ ਉਨ੍ਹਾਂ ਸਾਰਿਆਂ ਦੀ ਜੋ ਉਸ ਦੇ ਧਰਮ ਜਾਂ ਨਸਲੀ ਪਿਛੋਕੜ ਨਾਲ ਸਬੰਧਿਤ ਹਨ। ਮਹਿਮੂਦ ਨੇ ਇਹ ਵੀ ਕਿਹਾ ਕਿ ਇਸ ਕਤਲ ਨੂੰ ਭਾਈਚਾਰਿਆਂ ਵਿੱਚ ਵੰਡ ਪੈਦਾ ਕਰਨ ਦੇ ਸਾਧਨ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ। ਉਨ੍ਹਾਂ ਨੇ ਦੁਹਰਾਇਆ ਕਿ ਕਿਸੇ ਇੱਕ ਵਿਅਕਤੀ ਦੇ ਘਿਣਾਉਣੇ ਅਪਰਾਧ ਲਈ ਸਾਰੇ ਸਿੱਖਾਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾਣਾ ਚਾਹੀਦਾ।

ਇਸ ਚਰਚਾ ਨੇ ਬਰਤਾਨੀਆ ਅਤੇ ਵਿਸ਼ਵ ਭਰ ਦੇ ਸਿੱਖ ਜਗਤ ਦਾ ਵਿਆਪਕ ਧਿਆਨ ਖਿੱਚਿਆ ਹੈ। ਧਾਰਮਿਕ ਅਤੇ ਭਾਈਚਾਰਕ ਆਗੂਆਂ ਨੇ ਇਕਸੁਰ ਹੋ ਕੇ ਨਾ ਸਿਰਫ਼ ਇਸ ਹੱਤਿਆ ਦੀ ਨਿੰਦਾ ਕੀਤੀ ਹੈ ਸਗੋਂ ਉਹਨਾਂ ਰਾਜਨੀਤਿਕ ਕੋਸ਼ਿਸ਼ਾਂ ਦੀ ਵੀ ਸਖ਼ਤ ਨਿੰਦਾ ਕੀਤੀ ਹੈ ਜਿਨ੍ਹਾਂ ਰਾਹੀਂ ਸਦੀਆਂ ਪੁਰਾਣੀ ਧਾਰਮਿਕ ਪਰੰਪਰਾ ’ਤੇ ਪਾਬੰਦੀ ਲਗਾਉਣ ਦਾ ਆਧਾਰ ਬਣਾਉਣ ਦੀ ਘਟੀਆ ਕੋਸ਼ਿਸ਼ ਕੀਤੀ ਜਾ ਰਹੀ ਹੈ।

 

Tags: Tanmanjeet Singh Dhesi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD