Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ

Arti Singh Rao, BJP Haryana, Haryana

5 Dariya News

5 Dariya News

5 Dariya News

ਚੰਡੀਗੜ੍ਹ , 04 Jun 2026

Last updated on: Jun 05, 2026, 11:52 IST

ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਰਾਜ ਸਰਕਾਰ ਤੰਦਰੁਸਤ ਹਰਿਆਣਾ, ਖੁਸ਼ਹਾਲ ਹਰਿਆਣਾ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਕੜੀ ਦੇ ਤਹਿਤ ਨਾਂਗਲ ਚੌਧਰੀ ਖੇਤਰ ਵਿੱਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਨੇ ਲਗਭਗ 11.65 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਅਤੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਦੇ ਨਿਰਮਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ ਅਤੇ ਇਸ ਪ੍ਰੋਜੈਕਟ ਲਈ ਟੈਂਡਰ ਵੀ ਜਾਰੀ ਕਰ ਦਿੱਤੇ ਗਏ ਹਨ।

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਸਰਕਾਰ ਰਾਜ ਨੂੰ ਸਿਹਤ ਦੇ ਖੇਤਰ ਵਿੱਚ ਮੋਹਰੀ ਬਣਾਉਣ ਅਤੇ ਪੇਂਡੂ ਲੋਕਾਂ ਤੱਕ ਬਿਹਤਰੀਨ ਮੈਡੀਕਲ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਨਵੇਂ ਕਮਿਊਨਿਟੀ ਹੈਲਥ ਸੈਂਟਰ ਦੇ ਨਿਰਮਾਣ ਨਾਲ ਨਾਂਗਲ ਚੌਧਰੀ ਅਤੇ ਇਸ ਦੇ ਆਸ-ਪਾਸ ਦੇ ਪੇਂਡੂ ਇਲਾਕਿਆਂ ਦੇ ਹਜ਼ਾਰਾਂ ਲੋਕਾਂ ਨੂੰ ਸਿੱਧਾ ਲਾਭ ਮਿਲ਼ੇਗਾ। 

ਹੁਣ ਇੱਥੋਂ ਦੇ ਨਾਗਰਿਕਾਂ ਨੂੰ ਛੋਟੀਆਂ-ਵੱਡੀਆਂ ਬੀਮਾਰੀਆਂ ਦੇ ਇਲਾਜ ਅਤੇ ਆਧੁਨਿਕ ਟੈਸਟਾਂ (ਜਾਂਚਾਂ) ਲਈ ਦੂਰ-ਦੁਰਾਡੇ ਦੇ ਵੱਡੇ ਸ਼ਹਿਰਾਂ ਜਾਂ ਨਿੱਜੀ ਹਸਪਤਾਲਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਇਸ ਕੇਂਦਰ ਦੇ ਬਣਨ ਨਾਲ ਨਾ ਸਿਰਫ਼ ਸਮੇਂ ਦੀ ਬਚਤ ਹੋਵੇਗੀ, ਬਲਕਿ ਲੋਕਾਂ ਦਾ ਪੈਸਾ ਵੀ ਬਚੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪੇਂਡੂ ਸਿਹਤ ਸੇਵਾਵਾਂ ਨੂੰ ਹੋਰ ਵਧੇਰੇ ਮਜ਼ਬੂਤ (ਸਸ਼ਕਤ) ਅਤੇ ਸੁਲਭ ਬਣਾਉਣਾ ਹੈ। ਇਹ ਮੈਡੀਕਲ ਕੇਂਦਰ ਪੂਰੀ ਤਰ੍ਹਾਂ ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਲੈਸ ਹੋਵੇਗਾ, ਜਿਸ ਨਾਲ ਮਰੀਜ਼ਾਂ ਨੂੰ ਗੁਣਵੱਤਾ ਭਰਪੂਰ ਅਤੇ ਬਿਹਤਰ ਸਿਹਤ ਸੇਵਾਵਾਂ ਮਿਲ ਸਕਣਗੀਆਂ। 

ਉਨ੍ਹਾਂ ਨੇ ਦੱਸਿਆ ਕਿ ਇਸ ਇਮਾਰਤ ਦਾ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ, ਤਾਂ ਜੋ ਖੇਤਰ ਦੇ ਲੋਕਾਂ ਨੂੰ ਇਸ ਦਾ ਲਾਭ ਸਮੇਂ ਸਿਰ ਮਿਲਣਾ ਸ਼ੁਰੂ ਹੋ ਸਕੇ।

 

Tags: Arti Singh Rao , BJP Haryana , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD