Friday, 05 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

 

ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ

Mahipal Dhanda, BJP Haryana

5 Dariya News

5 Dariya News

5 Dariya News

ਚੰਡੀਗੜ੍ਹ , 04 Jun 2026

Last updated on: Jun 05, 2026, 11:54 IST

ਹਰਿਆਣਾ ਦੇ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਅਵਸਰ ਪ੍ਰਦਾਨ ਕਰਨ ਅਤੇ ਸੂਬੇ ਦੀ ਤਕਨੀਕੀ ਸਿੱਖਿਆ ਨੂੰ ਆਧੁਨਿਕ ਬਣਾਉਣ ਲਈ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਆਗਾਮੀ ਵਿਦਿਅਕ ਸੈਸ਼ਨ 2026-27 ਤੋਂ ਰਾਜ ਦੀਆਂ ਵੱਖ-ਵੱਖ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਕਈ ਨਵੇਂ ਆਧੁਨਿਕ, ਉਦਯੋਗਮੁਖੀ ਡਿਪਲੋਮਾ ਅਤੇ ਤਕਨੀਕੀ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।

ਉਦਯੋਗਾਂ ਦੀ ਆਧੁਨਿਕ ਮੰਗ ਦੇ ਅਨੁਕੂਲ ਤਿਆਰ ਕੀਤੇ ਗਏ ਕੋਰਸ

ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਇਹ ਕਦਮ ਉਦਯੋਗਾਂ ਦੀਆਂ ਵਰਤਮਾਨ ਅਤੇ ਭਵਿੱਖ ਦੀਆਂ ਲੋੜਾਂ, ਤਕਨੀਕਾਂ ਅਤੇ ਹੁਨਰ ਅਧਾਰਿਤ ਰੁਜ਼ਗਾਰ ਦੇ ਅਵਸਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਯੁੱਗ ਤੇਜ਼ੀ ਨਾਲ ਬਦਲ ਰਹੀ ਤਕਨੀਕ ਦਾ ਹੈ, ਇਸ ਲਈ ਸਾਡੇ ਨੌਜਵਾਨਾਂ ਕੋਲ ਅਜਿਹੇ ਹੁਨਰ ਹੋਣੇ ਚਾਹੀਦੇ ਹਨ ਜੋ ਉਨ੍ਹਾਂ ਨੂੰ ਤੁਰੰਤ ਰੁਜ਼ਗਾਰ ਦਿਵਾ ਸਕਣ।

ਨਵੇਂ ਸੈਸ਼ਨ ਤੋਂ ਸ਼ੁਰੂ ਹੋਣ ਵਾਲੇ ਇਹ ਹਨ ਮੁੱਖ ਪਾਠਕ੍ਰਮ

ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਸੰਸਥਾਵਾਂ ਵਿੱਚ ਇਲੈਕਟ੍ਰੌਨਿਕਸ ਇੰਜੀਨੀਅਰਿੰਗ , ਸਾਈਬਰ ਫੋਰੈਂਸਿਕਸ ਅਤੇ ਸੂਚਨਾ ਸੁਰੱਖਿਆ, ਟੈਲੀਕਮਿਊਨੀਕੇਸ਼ਨ ਇੰਜੀਨੀਅਰਿੰਗ, ਆਰਟੀਫਿਸਰ ਟ੍ਰੇਨਿੰਗ (ਇਲੈਕਟ੍ਰੀਕਲ), ਵਾਤਾਵਰਣ ਇੰਜੀਨੀਅਰਿੰਗ, ਜੀਓ ਇਨਫੋਰਮੈਟਿਕਸ ਅਤੇ ਸਰਵੇਖਣ ਤਕਨਾਲੋਜੀ, ਇਲੈਕਟ੍ਰੀਕਲ ਇੰਜੀਨੀਅਰਿੰਗ ਅਤੇ ਇਲੈਕਟ੍ਰਿਕ ਵ੍ਹੀਕਲ ਟੈਕਨਾਲੋਜੀ, ਟੈਕਨੀਸ਼ੀਅਨ ਐਕਸ-ਰੇ ਟੈਕਨਾਲੋਜੀ, ਪੱਤਰਕਾਰੀ ਅਤੇ ਜਨਸੰਚਾਰ, ਸ਼ੂਗਰ ਟੈਕਨਾਲੋਜੀ ਅਤੇ ਐਪੈਰਲ ਡਿਜ਼ਾਈਨ ਅਤੇ ਫੈਸ਼ਨ ਟੈਕਨਾਲੋਜੀ ਕੋਰਸ ਸ਼ੁਰੂ ਹੋਣਗੇ।

ਰਾਸ਼ਟਰੀ ਸਿੱਖਿਆ ਨੀਤੀ-2020 ਅਤੇ ਉਦਯੋਗ 4.0 'ਤੇ ਫੋਕਸ

ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਇਨ੍ਹਾਂ ਸਾਰੇ ਨਵੇਂ ਪਾਠਕ੍ਰਮਾਂ ਵਿੱਚ ਹਰੇਕ ਕੋਰਸ ਲਈ 60-60 ਵਿਦਿਆਰਥੀਆਂ ਦੇ ਦਾਖਲੇ ਦੀ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਪਾਠਕ੍ਰਮਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨੀਕਾਂ, ਡਿਜੀਟਲ ਸੁਰੱਖਿਆ, ਹਰਿਤ ਤਕਨਾਲੋਜੀ, ਸਿਹਤ ਸੇਵਾਵਾਂ, ਇਲੈਕਟ੍ਰਿਕ ਮੋਬਿਲਿਟੀ ਅਤੇ ਵਿਸ਼ੇਸ਼ ਉਦਯੋਗਿਕ ਖੇਤਰਾਂ ਨਾਲ ਸੰਬੰਧਿਤ ਪ੍ਰੈਕਟੀਕਲ ਤੇ ਰੁਜ਼ਗਾਰਮੁਖੀ ਸਿੱਖਿਆ ਪ੍ਰਦਾਨ ਕਰਨਾ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਮਹੱਤਵਪੂਰਨ ਪਹਿਲ ਰਾਸ਼ਟਰੀ ਸਿੱਖਿਆ ਨੀਤੀ-2020 (ਐੱਨਈਪੀ-2020) ਅਤੇ ਉਦਯੋਗ 4.0 ਦੀਆਂ ਲੋੜਾਂ ਦੇ ਅਨੁਕੂਲ ਤਕਨੀਕੀ ਸਿੱਖਿਆ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਸਾਬਤ ਹੋਵੇਗੀ। ਤਕਨੀਕੀ ਸਿੱਖਿਆ ਵਿਭਾਗ ਦਾ ਇਹ ਯਤਨ ਨਾ ਸਿਰਫ਼ ਨੌਜਵਾਨਾਂ ਦੀ ਰੁਜ਼ਗਾਰ ਸਮਰੱਥਾ ਨੂੰ ਵਧਾਏਗਾ, ਬਲਕਿ ਉਦਯੋਗਾਂ ਲਈ ਰਾਜ ਵਿੱਚ ਹੀ ਕੁਸ਼ਲ ਅਤੇ ਯੋਗ ਮਾਨਵ ਸੰਸਾਧਨ (ਮਨੁੱਖੀ ਸਰੋਤ) ਵੀ ਤਿਆਰ ਕਰੇਗਾ।

 

 

 

Tags: Mahipal Dhanda , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD