Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ

ਮੁੱਖ ਸਕੱਤਰ ਨੇ ਰਾਈਟ ਟੂ ਬਿਜ਼ਨਸ, ਜ਼ਮੀਨ ਦੀ ਵਰਤੋਂ ਅਤੇ ਉਦਯੋਗਿਕ ਸੁਧਾਰਾਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

Anurag Rastogi, Chief Secretary Haryana, Haryana

5 Dariya News

5 Dariya News

5 Dariya News

ਚੰਡੀਗੜ੍ਹ , 04 Jun 2026

Last updated on: Jun 05, 2026, 11:55 IST

ਹਰਿਆਣਾ ਸਰਕਾਰ ਕਾਰੋਬਾਰੀ ਸੁਗਮਤਾ ਨੂੰ ਪ੍ਰੋਤਸਾਹਿਤ ਕਰਨ ਲਈ ਨਵੀਂ ਪੀੜ੍ਹੀ ਦੀ ਵਿਵਸਥਾ ਅਤੇ ਨਿਯਮਾਂ ਦੇ ਸੁਧਾਰਾਂ ਨੂੰ ਅੱਗੇ ਵਧਾ ਰਹੀ ਹੈ। ਇਹਨਾਂ ਵਿੱਚ ਪ੍ਰਸਤਾਵਿਤ ਰਾਈਟ ਟੂ ਬਿਜ਼ਨਸ ਫਰੇਮਵਰਕ, ਮੰਗ-ਅਧਾਰਤ ਜ਼ਮੀਨ ਦੀ ਵਰਤੋਂ ਦੀ ਯੋਜਨਾਬੰਦੀ, ਤਰਕਸੰਗਤ ਅੱਗ ਸੁਰੱਖਿਆ ਮਾਪਦੰਡ, ਸਿਹਤ ਖੇਤਰ ਵਿੱਚ ਏਕੀਕ੍ਰਿਤ ਪ੍ਰਵਾਨਗੀ ਪ੍ਰਣਾਲੀ ਅਤੇ ਕਾਨੂੰਨਾਂ ਤੇ ਸਰਕਾਰੀ ਨੋਟੀਫਿਕੇਸ਼ਨਾਂ ਦਾ ਇੱਕ ਕੇਂਦਰੀਕ੍ਰਿਤ ਡਿਜੀਟਲ ਭੰਡਾਰ  ਵਿਕਸਿਤ ਕਰਨਾ ਸ਼ਾਮਲ ਹੈ।

ਪਾਲਣਾ ਦੇ ਬੋਝ ਨੂੰ ਘਟਾਉਣ ਅਤੇ ਨਿਯਮਾਂ ਵਿੱਚ ਢਿੱਲ ਦੇਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਪਹਿਲੇ ਅਤੇ ਦੂਜੇ ਪੜਾਅ ਦੀ ਪ੍ਰਗਤੀ ਦੀ ਸਮੀਖਿਆ ਲਈ ਹੋਈ ਉਚ-ਪੱਧਰੀ ਮੀਟਿੰਗ ਵਿੱਚ ਕੈਬਨਿਟ ਸਕੱਤਰੇਤ ਦੇ ਵਿਸ਼ੇਸ਼ ਸਕੱਤਰ ਸ਼੍ਰੀ ਕੇ.ਕੇ. ਪਾਠਕ ਅਤੇ ਹਰਿਆਣਾ ਦੇ ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ ਨੇ ਵਿਭਾਗਾਂ ਨੂੰ ਪਾਲਣਾ ਸੰਬੰਧੀ ਬੋਝ ਘੱਟ ਕਰਨ, ਕਾਰੋਬਾਰੀ ਸੁਗਮਤਾ ਵਿੱਚ ਸੁਧਾਰ ਲਿਆਉਣ ਅਤੇ ਨਾਗਰਿਕ-ਕੇਂਦ੍ਰਿਤ ਸ਼ਾਸਨ ਨੂੰ ਮਜ਼ਬੂਤ ਕਰਨ ਵਾਲੇ ਸੁਧਾਰਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਸ੍ਰੀ ਰਸਤੋਗੀ ਨੇ ਕਿਹਾ ਕਿ ਇਹਨਾਂ ਸੁਧਾਰਾਂ ਦਾ ਉਦੇਸ਼ ਸ਼ਾਸਨ ਵਿਵਸਥਾ ਨੂੰ ਵੱਧ ਪਾਰਦਰਸ਼ੀ, ਤਕਨਾਲੋਜੀ-ਸੰਚਾਲਿਤ ਅਤੇ ਸੁਵਿਧਾਜਨਕ ਬਣਾਉਣਾ ਹੈ। ਇਸ ਦੇ ਨਾਲ ਹੀ ਨਾਗਰਿਕਾਂ, ਉੱਦਮੀਆਂ ਅਤੇ ਨਿਵੇਸ਼ਕਾਂ ਲਈ ਬੇਲੋੜੀਆਂ ਨਿਯਮਤ ਰੁਕਾਵਟਾਂ ਨੂੰ ਘਟਾਉਣਾ ਹੈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਜ਼ਮੀਨ ਦੀ ਵਰਤੋਂ ਦੀਆਂ ਇਜਾਜ਼ਤਾਂ, ਉਦਯੋਗਿਕ ਮਨਜ਼ੂਰੀਆਂ, ਵਾਤਾਵਰਣ ਸੰਬੰਧੀ ਪ੍ਰਵਾਨਗੀਆਂ ਅਤੇ ਸਵੈ-ਪ੍ਰਮਾਣੀਕਰਨ ਪ੍ਰਣਾਲੀਆਂ ਵਿੱਚ ਪਹਿਲਾਂ ਹੀ ਕਈ ਮਹੱਤਵਪੂਰਨ ਸੁਧਾਰ ਕੀਤੇ ਜਾ ਚੁੱਕੇ ਹਨ। 

ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਦੀ ਇਜਾਜ਼ਤ ਲੈਣ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਗਿਣਤੀ 19 ਤੋਂ ਘਟਾ ਕੇ ਸਿਰਫ਼ 3 ਕਰ ਦਿੱਤੀ ਗਈ ਹੈ, ਜਦੋਂ ਕਿ ਉਦਯੋਗਿਕ ਖੇਤਰਾਂ ਲਈ ਆਟੋ-ਸੀ.ਐਲ.ਯੂ. ਵਿਵਸਥਾ ਲਾਗੂ ਕੀਤੀ ਗਈ ਹੈ। ਉਦਯੋਗ ਅਤੇ ਵਣਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ ਨੇ ਦੱਸਿਆ ਕਿ ਸੂਬੇ ਦੇ ਲਗਭਗ 70 ਫੀਸਦੀ ਭੂਗੋਲਿਕ ਖੇਤਰ ਵਿੱਚ ਸੀ.ਐਲ.ਯੂ. ਦੀ ਇਜਾਜ਼ਤ ਦੀ ਲੋੜ ਨਹੀਂ ਹੈ। 

ਇਸ ਨਾਲ ਜ਼ਮੀਨ ਮਾਲਕਾਂ ਅਤੇ ਨਿਵੇਸ਼ਕਾਂ ਨੂੰ ਵਧੇਰੇ ਲਚਕਤਾ ਮਿਲੀ ਹੈ। ਉਹਨਾਂ ਦੱਸਿਆ ਕਿ ਸੂਬਾ ਸਰਕਾਰ ਸਵੈਚਾਲਿਤ ਪ੍ਰਵਾਨਗੀ ਪ੍ਰਣਾਲੀ  ਦਾ ਹੋਰ ਸ਼੍ਰੇਣੀਆਂ ਤੱਕ ਵਿਸਤਾਰ ਕਰਨ ਦੀ ਦਿਸ਼ਾ ਵਿੱਚ ਵੀ ਕੰਮ ਕਰ ਰਹੀ ਹੈ। ਉਹਨਾਂ ਦੱਸਿਆ ਕਿ ਉਦਯੋਗਿਕ ਵਿਕਾਸ ਨਾਲ ਸੰਬੰਧਿਤ ਨਿਯਮਾਂ ਵਿੱਚ ਵੀ ਮਹੱਤਵਪੂਰਨ ਸੁਧਾਰ ਕੀਤੇ ਗਏ ਹਨ। ਉਦਯੋਗਿਕ ਜ਼ਮੀਨ ਦੀ ਵਰਤੋਂ, ਪ੍ਰੋਜੈਕਟ ਸੋਧ, ਸਬ-ਲੀਜ਼ਿੰਗ ਅਤੇ ਪਲਾਟ ਪ੍ਰਬੰਧਨ ਵਿੱਚ ਲਚਕਤਾ ਵਧਾਈ ਗਈ ਹੈ। 

ਉਦਯੋਗਿਕ ਪਲਾਟਾਂ ਦੇ ਉਪ-ਵਿਭਾਜਨ ਨੂੰ ਪ੍ਰੋਤਸਾਹਿਤ ਕਰਨ ਵਾਲੇ ਉਪਾਵਾਂ ਨਾਲ ਸੂਖਮ, ਲਘੂ ਅਤੇ ਮੱਧਮ ਉਦਯੋਗਾਂ (ਐਮ.ਐਸ.ਐਮ.ਈ.) ਲਈ ਉਦਯੋਗਿਕ ਜ਼ਮੀਨ ਵਧੇਰੇ ਸੁਲਭ ਅਤੇ ਕਿਫਾਇਤੀ ਬਣਨ ਦੀ ਸੰਭਾਵਨਾ ਹੈ। ਹਰਿਆਣਾ ਉੱਦਮ ਪ੍ਰੋਤਸਾਹਨ ਕੇਂਦਰ ਨੂੰ ਨਿਵੇਸ਼ਕਾਂ ਲਈ ਬਹੁ-ਵਿਭਾਗੀ ਪ੍ਰਵਾਨਗੀਆਂ ਦੀ ਸਿੰਗਲ ਵਿੰਡੋ ਸੁਵਿਧਾ ਵਜੋਂ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਇਹ ਇੱਕ ਵਿਆਪਕ ਨਿਵੇਸ਼ਕ ਸਹਾਇਤਾ ਮੰਚ ਵਜੋਂ ਉੱਭਰ ਰਿਹਾ ਹੈ।

ਕਾਰੋਬਾਰੀ ਸੁਗਮਤਾ ਨੂੰ ਪ੍ਰੋਤਸਾਹਿਤ ਕਰਨ ਅਤੇ ਉਦਯੋਗਿਕ ਜ਼ਮੀਨ ਦੀ ਵੱਧ ਤੋਂ ਵੱਧ ਵਰਤੋਂ ਲਈ ਫਲੋਰ ਏਰੀਆ ਰੇਸ਼ੋ, ਗਰਾਊਂਡ ਕਵਰੇਜ ਅਤੇ ਸੈੱਟਬੈਕ ਮਾਪਦੰਡਾਂ ਨਾਲ ਸੰਬੰਧਿਤ ਨਿਯਮਾਂ ਨੂੰ ਵੀ ਨਰਮ ਬਣਾਇਆ ਗਿਆ ਹੈ। ਮੀਟਿੰਗ ਵਿੱਚ ਸੂਬੇ ਵਿੱਚ ਸਵੈ-ਪ੍ਰਮਾਣੀਕਰਨ ਅਤੇ ਥਰਡ-ਪਾਰਟੀ ਸਰਟੀਫਿਕੇਸ਼ਨ ਪ੍ਰਣਾਲੀਆਂ ਨੂੰ ਪ੍ਰੋਤਸਾਹਿਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। 

ਅਧਿਕਾਰੀਆਂ ਨੇ ਦੱਸਿਆ ਕਿ ਘੱਟ ਜੋਖਮ ਵਾਲੀਆਂ ਇਮਾਰਤਾਂ ਲਈ ਆਕੂਪੇਸ਼ਨ ਸਰਟੀਫਿਕੇਟ ਸਵੈ-ਪ੍ਰਮਾਣੀਕਰਨ ਦੇ ਅਧਾਰ 'ਤੇ ਜਾਰੀ ਕੀਤੇ ਜਾ ਰਹੇ ਹਨ, ਜਦੋਂ ਕਿ ਉੱਚ ਜੋਖਮ ਵਾਲੀਆਂ ਸ਼੍ਰੇਣੀਆਂ ਲਈ ਥਰਡ-ਪਾਰਟੀ ਸਰਟੀਫਿਕੇਸ਼ਨ ਵਿਵਸਥਾ ਦਾ ਵਿਸਤਾਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਦੇ ਸੁਧਾਰ ਪ੍ਰਦੂਸ਼ਣ ਕੰਟਰੋਲ ਅਤੇ ਅੱਗ ਸੁਰੱਖਿਆ ਪ੍ਰਵਾਨਗੀਆਂ ਵਿੱਚ ਵੀ ਲਾਗੂ ਕੀਤੇ ਜਾ ਰਹੇ ਹਨ।

ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਨੇ ‘ਕੰਸੈਂਟ ਟੂ ਐਸਟੈਬਲਿਸ਼’ (ਸਥਾਪਿਤ ਕਰਨ ਦੀ ਸਹਿਮਤੀ) ਅਤੇ ‘ਕੰਸੈਂਟ ਟੂ ਓਪਰੇਟ’ (ਚਲਾਉਣ ਦੀ ਸਹਿਮਤੀ) ਦੀ ਮਨਜ਼ੂਰੀ ਦੀ ਮਿਆਦ ਨੂੰ 30 ਕੰਮਕਾਜੀ ਦਿਨਾਂ ਤੋਂ ਘਟਾ ਕੇ 21 ਕੰਮਕਾਜੀ ਦਿਨ ਕਰ ਦਿੱਤਾ ਹੈ। ਯੋਗ ਉਦਯੋਗਾਂ ਲਈ ਆਟੋ-ਰਿਨੀਊਅਲ ਦੀ ਸੁਵਿਧਾ ਵੀ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਪਾਲਣਾ ਲਾਗਤ ਅਤੇ ਪ੍ਰਕਿਰਿਆਤਮਕ ਦੇਰੀ ਵਿੱਚ ਕਾਫ਼ੀ ਕਮੀ ਆਵੇਗੀ।

ਨਿੱਜੀ ਵਿਦਿਅਕ ਅਦਾਰਿਆਂ ਲਈ ਜ਼ਮੀਨ ਅਤੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਸਖ਼ਤ ਮਾਪਦੰਡਾਂ ਨੂੰ ਸਰਲ ਬਣਾਉਣ ਦੇ ਯਤਨ ਵੀ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਉੱਚ ਸਿੱਖਿਆ ਖੇਤਰ ਵਿੱਚ ਵਧੇਰੇ ਸੁਗਮ ਅਤੇ ਨਤੀਜਾ-ਮੁਖੀ ਨਿਯਮਤ ਮਾਹੌਲ ਵਿਕਸਿਤ ਕਰਨ ਦੀ ਦਿਸ਼ਾ ਵਿੱਚ ਪਹਿਲਕਦਮੀ ਕੀਤੀ ਜਾ ਰਹੀ ਹੈ।

ਸਿਹਤ ਖੇਤਰ ਵਿੱਚ ਪ੍ਰਵਾਨਗੀ ਪ੍ਰਕਿਰਿਆਵਾਂ ਨੂੰ ਸਿੰਗਲ ਨੋਡਲ ਮੈਕਨਿਜ਼ਮ ਰਾਹੀਂ ਸੁਚਾਰੂ ਬਣਾਉਣ ਅਤੇ ਮੈਡੀਕਲ ਪੇਸ਼ੇਵਰਾਂ ਦੇ ਰਜਿਸਟ੍ਰੇਸ਼ਨ ਸੰਬੰਧੀ ਲੋੜਾਂ ਨੂੰ ਸਰਲ ਬਣਾਉਣ ਲਈ ਕਦਮ ਚੁੱਕੇ ਜਾ ਰਹੇ ਹਨ। ਸੈਰ-ਸਪਾਟਾ ਖੇਤਰ ਵਿੱਚ ਹਾਸਪਿਟੈਲਿਟੀ ਨਾਲ ਜੁੜੇ ਪ੍ਰੋਜੈਕਟਾਂ, ਕਿਫਾਇਤੀ ਰਿਹਾਇਸ਼ੀ ਸਹੂਲਤਾਂ ਅਤੇ ਨਿੱਜੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਪਾਲਣਾ ਪ੍ਰਕਿਰਿਆਵਾਂ ਦਾ ਸਰਲੀਕਰਨ ਕੀਤਾ ਜਾ ਰਹੀ ਹੈ।

ਮੁੱਖ ਸਕੱਤਰ ਨੇ ਪ੍ਰਸਤਾਵਿਤ ਕੇਂਦਰੀਕ੍ਰਿਤ ਡਿਜੀਟਲ ਰਿਪੋਜ਼ਟਰੀ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ। ਇਸ ਮੰਚ ਰਾਹੀਂ ਨਾਗਰਿਕਾਂ, ਕਾਰੋਬਾਰਾਂ ਅਤੇ ਸਰਕਾਰੀ ਵਿਭਾਗਾਂ ਨੂੰ ਰਾਜ ਦੇ ਐਕਟਾਂ, ਨਿਯਮਾਂ, ਨਿਯਮਾਂਵਲੀਆਂ, ਸਰਕਾਰੀ ਹੁਕਮਾਂ ਅਤੇ ਨੀਤੀਆਂ ਤੱਕ ਆਸਾਨ ਪਹੁੰਚ ਮਿਲੇਗੀ, ਜਿਸ ਨਾਲ ਪਾਰਦਰਸ਼ਤਾ ਅਤੇ ਨਿਯਮਤ ਨਿਸ਼ਚਿਤਤਾ ਨੂੰ ਹੁਲਾਰਾ ਮਿਲੇਗਾ। ਵਿਭਾਗਾਂ ਨੂੰ ਸੁਧਾਰਾਂ ਦੇ ਲਾਗੂਕਰਨ ਵਿੱਚ ਨਿਰੰਤਰਤਾ ਬਣਾਈ ਰੱਖਣ ਦੇ ਨਿਰਦੇਸ਼ ਦਿੰਦੇ ਹੋਏ ਸ਼੍ਰੀ ਰਸਤੋਗੀ ਨੇ ਕਿਹਾ ਕਿ ਪਾਲਣਾ ਵਿੱਚ ਕਮੀ ਅਤੇ ਨਿਯਮਾਂ ਵਿੱਚ ਢਿੱਲ ਦੇਣ ਦੇ ਪ੍ਰੋਗਰਾਮ ਨਾਲ ਸੂਬੇ ਦੀ ਸਥਿਤੀ ਨਿਵੇਸ਼, ਨਿਰਮਾਣ, ਨਵੀਨਤਾ (ਇਨੋਵੇਸ਼ਨ) ਅਤੇ ਰੁਜ਼ਗਾਰ ਪੈਦਾ ਕਰਨ ਲਈ ਇੱਕ ਪਸੰਦੀਦਾ ਸਥਾਨ ਵਜੋਂ ਹੋਰ ਮਜ਼ਬੂਤ ਹੋਵੇਗੀ।

ਮੀਟਿੰਗ ਵਿੱਚ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਫਾਇਰ ਸਰਵਿਸਿਜ਼ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਸ਼ੇਖਰ ਵਿਦਿਆਰਥੀ, ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਯਸ਼ ਗਰਗ, ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਦੇ ਡਾਇਰੈਕਟਰ ਸ੍ਰੀ ਅਮਿਤ ਖੱਤਰੀ ਅਤੇ ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸ੍ਰੀਵਿਨੈ ਪ੍ਰਤਾਪ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Anurag Rastogi , Chief Secretary Haryana , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD