Friday, 05 June 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ

 

ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਜ਼ਨ-2047 ਤਹਿਤ ਹਾਊਸਿੰਗ ਫਾਰ ਆਲ ਵਿਭਾਗ ਦੇ ਅਗਲੇ 5 ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਬੈਠਕ ਵਿੱਚ ਦਿੱਤੇ ਵਿਸਤਾਰ ਦਿਸ਼ਾ-ਨਿਰਦੇਸ਼

Nayab Singh Saini, Chief Minister of Haryana, BJP Haryana, Anurag Rastogi

5 Dariya News

5 Dariya News

5 Dariya News

ਚੰਡੀਗੜ੍ਹ , 04 Jun 2026

Last updated on: Jun 05, 2026, 12:02 IST

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰੇਕ ਸੂਬਾ ਵਾਸੀ ਨੂੰ ਰਹਿਣ ਲਈ ਛੱਤ ਦੇਣਾ ਸਰਕਾਰ ਦੀਆਂ ਪ੍ਰਾਥਮਿਕਤਾਵਾਂ ਵਿੱਚ ਸ਼ਾਮਲ ਹੈ ਅਤੇ ਮੌਜੂਦਾ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਇਹ ਕਾਰਜ ਮਿਸ਼ਨ ਮੋਡ ਵਿੱਚ ਕੀਤਾ ਜਾ ਰਿਹਾ ਹੈ। ਉਹਨਾਂ ਨੇ ਹਾਊਸਿੰਗ ਫਾਰ ਆਲ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਬਾਕੀ ਬਚੇ ਸਾਰੇ ਯੋਗ ਪਰਿਵਾਰਾਂ ਦੀ ਪਛਾਣ ਕਰਕੇ ਉਹਨਾਂ ਨੂੰ ਮਕਾਨ ਮੁਹੱਈਆ ਕਰਵਾਉਣ ਦੀ ਵਿਸਤਾਰ ਕਾਰਜ ਯੋਜਨਾ ਤਿਆਰ ਕਰਨ।

ਮੁੱਖ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਵਿਜ਼ਨ-2047 ਤਹਿਤ ਹਾਊਸਿੰਗ ਫਾਰ ਆਲ ਵਿਭਾਗ ਦੇ ਅਗਲੇ 5 ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਦਿੱਤੇ। ਉਹਨਾਂ ਕਿਹਾ ਕਿ ਜੇਕਰ ਕਿਸੇ ਅਯੋਗ ਵਿਅਕਤੀ ਜਾਂ ਪਰਿਵਾਰ ਨੂੰ ਯੋਜਨਾ ਦਾ ਲਾਭ ਦਿੱਤਾ ਜਾਂਦਾ ਹੈ ਤਾਂ ਸੰਬੰਧਿਤ ਅਧਿਕਾਰੀ-ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹਾਊਸਿੰਗ ਫਾਰ ਆਲ ਦੇ ਡਾਇਰੈਕਟਰ ਜਨਰਲ ਸ੍ਰੀ ਜੇ ਗਣੇਸ਼ਨ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ), ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ), ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ, ਮੁੱਖ ਮੰਤਰੀ ਗ੍ਰਾਮੀਣ ਆਵਾਸ ਯੋਜਨਾ 2.0 ਅਤੇ ਲਾਇਸੈਂਸੀ ਕਾਲੋਨੀਆਂ ਵਿੱਚ ਈਡਬਲਯੂਐਸ ਮਕਾਨਾਂ ਦੀ ਵੰਡ ਦੇ ਸੰਬੰਧ ਵਿੱਚ ਵਿਸਤਾਰ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਵਿਭਾਗ ਵੱਲੋਂ ਆਉਣ ਵਾਲੇ ਸਮੇਂ ਵਿੱਚ ਬਾਕੀ ਬਚੇ ਯੋਗ ਪਰਿਵਾਰਾਂ ਨੂੰ ਰਿਹਾਇਸ਼ੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਕਾਰਜ ਯੋਜਨਾ ਤਿਆਰ ਕੀਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਹੁਣ ਤੱਕ 5 ਯੋਜਨਾਵਾਂ ਤਹਿਤ ਸੂਬੇ ਵਿੱਚ 2,31,215 ਪਰਿਵਾਰਾਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਲਗਭਗ 2375 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਹਨਾਂ ਤੋਂ ਇਲਾਵਾ 10,649 ਪਲਾਟ ਅਤੇ ਫਲੈਟ ਵੰਡਣ ਲਈ ਤਿਆਰ ਹਨ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇਹਨਾਂ ਪਲਾਟਾਂ ਅਤੇ ਫਲੈਟਾਂ ਦੀ ਅਲਾਟਮੈਂਟ ਦਾ ਕਾਰਜ ਜਲਦੀ ਹੀ ਯੋਗ ਪਰਿਵਾਰਾਂ ਨੂੰ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਯੋਗ ਪਰਿਵਾਰ ਨੂੰ ਸਰਕਾਰੀ ਮਦਦ ਨਾਲ ਛੱਤ ਮੁਹੱਈਆ ਕਰਵਾਈ ਜਾਵੇ, ਪਰ ਇਹ ਵੀ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਯੋਜਨਾ ਦੀ ਦੁਰਵਰਤੋਂ ਨਾ ਹੋਵੇ। ਉਹਨਾਂ ਕਿਹਾ ਕਿ ਸਾਰੇ ਲਾਭਕਾਰਾਂ ਦੀ ਸੂਚੀ ਪਿੰਡ ਪੰਚਾਇਤਾਂ ਵਿੱਚ ਜਨਤਕ ਕੀਤੀ ਜਾਵੇ ਤਾਂ ਜੋ ਤਸਦੀਕ ਹੋ ਸਕੇ ਕਿ ਲਾਭ ਲੈਣ ਵਾਲੇ ਪਰਿਵਾਰ ਅਸਲ ਵਿੱਚ ਯੋਜਨਾ ਲਈ ਯੋਗ ਸਨ ਜਾਂ ਨਹੀਂ। 

ਜੇਕਰ ਇਹ ਸਾਬਤ ਹੁੰਦਾ ਹੈ ਕਿ ਅਯੋਗ ਵਿਅਕਤੀਆਂ ਨੂੰ ਯੋਜਨਾ ਦਾ ਲਾਭ ਦਿੱਤਾ ਗਿਆ ਹੈ ਤਾਂ ਸੰਬੰਧਿਤ ਅਧਿਕਾਰੀਆਂ-ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਘੁਮੰਤੂ ਜਾਤੀ ਦੇ ਅਜਿਹੇ ਗਰੀਬ ਪਰਿਵਾਰਾਂ ਲਈ ਰਜਿਸਟ੍ਰੇਸ਼ਨ ਫੀਸ ਵਿੱਚ ਛੋਟ ਦੇਣ ਦੇ ਵੀ ਨਿਰਦੇਸ਼ ਦਿੱਤੇ ਜਿਨ੍ਹਾਂ ਦੀ ਆਰਥਿਕ ਸਥਿਤੀ ਖ਼ਰਾਬ ਹੈ।

ਇਸ ਮੌਕੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਡਿਪਾਰਟਮੈਂਟ ਆਫ ਫਿਊਚਰ ਦੀ ਪ੍ਰਧਾਨ ਸਕੱਤਰ ਸ੍ਰੀਮਤੀ ਅਮਨੀਤ ਪੀ ਕੁਮਾਰ, ਹਾਊਸਿੰਗ ਫਾਰ ਆਲ ਦੇ ਡਾਇਰੈਕਟਰ ਜਨਰਲ ਸ੍ਰੀ ਜੇ ਗਣੇਸ਼ਨ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਭਾਰਤ ਭੂਸ਼ਣ ਭਾਰਤੀ ਅਤੇ ਓਐਸਡੀ ਤੇ ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਡਾਇਰੈਕਟਰ ਜਨਰਲ ਡਾ. ਰਾਜ ਨਹਿਰੂ ਸਮੇਤ ਹੋਰ ਅਧਿਕਾਰੀ ਵੀ  ਮੌਜੂਦ ਸਨ।

 

 

Tags: Nayab Singh Saini , Chief Minister of Haryana , BJP Haryana , Anurag Rastogi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD