Friday, 05 June 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ

 

ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਨੇ ਹਰਿਆਣਾ ਵਿਜ਼ਨ-2047 ਤਹਿਤ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਅਗਲੇ 5 ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਕੀਤੀ ਸਮੀਖਿਆ

Nayab Singh Saini, Chief Minister of Haryana, BJP Haryana, Anurag Rastogi

5 Dariya News

5 Dariya News

5 Dariya News

ਚੰਡੀਗੜ੍ਹ , 04 Jun 2026

Last updated on: Jun 05, 2026, 12:04 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਰੇ ਵਿਭਾਗ ਹਰਿਆਣਾ ਵਿਜ਼ਨ 2047 ਤਹਿਤ ਅਗਲੇ 5 ਸਾਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦਾ ਰੋਡਮੈਪ ਅਤੇ ਕਾਰਜ ਯੋਜਨਾ ਨੂੰ ਇਸ ਦੇ ਲਈ ਤਿਆਰ ਕੀਤੇ ਗਏ ਏਆਈ ਟੂਲ 'ਤੇ ਅਪਲੋਡ ਕਰਨਾ ਯਕੀਨੀ ਬਣਾਉਣ ਤਾਂ ਜੋ ਉਹ ਖੁਦ ਇਸ ਦੀ ਵਿਆਪਕ ਸਮੀਖਿਆ ਕਰ ਸਕਣ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਵਿਜ਼ਨ-2047 ਤਹਿਤ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਅਗਲੇ 5 ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਦਿੱਤੇ। 

ਉਹਨਾਂ ਨੇ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਨੂੰ ਨਿਰਦੇਸ਼ ਦਿੱਤੇ ਕਿ ਪੁਲਿਸ ਮੁਲਾਜ਼ਮਾਂ ਲਈ ਲੋੜੀਂਦੀ ਗਿਣਤੀ ਵਿੱਚ ਉੱਚ ਗੁਣਵੱਤਾ ਵਾਲੇ ਮਕਾਨ ਤਿਆਰ ਕਰਨ ਦੀ ਕਾਰਜ ਯੋਜਨਾ ਤਿਆਰ ਕੀਤੀ ਜਾਵੇ। ਮੁੱਖ ਮੰਤਰੀ ਨੇ ਦੱਸਿਆ ਕਿ ਸਾਰੇ ਵਿਭਾਗਾਂ ਦੀ ਅਗਲੇ 5 ਸਾਲਾਂ ਦੀ ਕਾਰਜ ਯੋਜਨਾ ਨੂੰ ਏਆਈ ਟੂਲ 'ਤੇ ਅਪਲੋਡ ਕਰਕੇ ਉਹਨਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਵਿਕਸਿਤ ਦੇਸ਼ਾਂ ਦੀ ਤਰਜ਼ 'ਤੇ ਹਰ ਵਿਭਾਗ ਨੂੰ ਵਿਕਸਿਤ ਭਾਰਤ ਲਈ ਤਿਆਰ ਕੀਤਾ ਜਾਵੇਗਾ। 

ਉਹਨਾਂ ਕਿਹਾ ਕਿ ਸਾਰੇ ਵਿਭਾਗ ਸਾਲਾਨਾ ਕਾਰਜ ਯੋਜਨਾ ਦੇ ਨਾਲ-ਨਾਲ ਟੀਚਿਆਂ ਦੀ ਪ੍ਰਾਪਤੀ ਲਈ ਹਰ ਤਿਮਾਹੀ ਕੀਤੇ ਜਾਣ ਵਾਲੇ ਕਾਰਜਾਂ ਦਾ ਵੀ ਟਾਈਮਲਾਈਨ ਦੇ ਨਾਲ ਵੇਰਵਾ ਪੇਸ਼ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਹਰੇਕ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ ਤਿਮਾਹੀ ਦੇ ਅਧਾਰ 'ਤੇ ਕਰਨਗੇ ਅਤੇ ਪਿਛਲੀ ਮੀਟਿੰਗ ਵਿੱਚ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਵਿੱਚ ਵਿਭਾਗ ਵੱਲੋਂ ਕੀਤੇ ਗਏ ਕਾਰਜਾਂ ਨੂੰ ਪਰਖਣਗੇ। 

ਉਹਨਾਂ ਕਿਹਾ ਕਿ ਸਾਰੇ ਵਿਭਾਗ ਆਪਣੀ ਪ੍ਰਗਤੀ ਰਿਪੋਰਟ ਮੀਟਿੰਗ ਤੋਂ 2 ਦਿਨ ਪਹਿਲਾਂ ਉਹਨਾਂ ਕੋਲ ਪਹੁੰਚਾਉਣੀ ਯਕੀਨੀ ਬਣਾਉਣ ਤਾਂ ਜੋ ਉਹ ਉਹਨਾਂ ਦਾ ਅਧਿਐਨ ਕਰਕੇ ਮੀਟਿੰਗ ਵਿੱਚ ਸਮੀਖਿਆ ਕਰ ਸਕਣ। ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਆਲੋਕ ਮਿੱਤਲ ਨੇ ਦੱਸਿਆ ਕਿ ਸਾਲ 1989 ਵਿੱਚ ਸਥਾਪਿਤ ਹਰਿਆਣਾ ਪੁਲਿਸ ਕਾਰਪੋਰੇਸ਼ਨ ਵੱਲੋਂ ਪੁਲਿਸ ਮੁਲਾਜ਼ਮਾਂ ਲਈ 12,683 ਰਿਹਾਇਸ਼ੀ ਮਕਾਨ, 165 ਪੁਲਿਸ ਸਟੇਸ਼ਨ, 21 ਪੁਲਿਸ ਚੌਕੀਆਂ, 26 ਮਹਿਲਾ ਪੁਲਿਸ ਥਾਣੇ, 13 ਪੁਲਿਸ ਲਾਈਨਾਂ, 3 ਪੁਲਿਸ ਟ੍ਰੇਨਿੰਗ ਸੈਂਟਰ, 21 ਪੁਲਿਸ ਪਬਲਿਕ ਸਕੂਲ ਅਤੇ 400 ਹੋਰ ਗ਼ੈਰ-ਰਿਹਾਇਸ਼ੀ ਇਮਾਰਤਾਂ ਦਾ ਨਿਰਮਾਣ ਕਰਵਾਇਆ ਗਿਆ ਹੈ।       

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਪੁਲਿਸ ਥਾਣਿਆਂ, ਪੁਲਿਸ ਲਾਈਨਾਂ ਅਤੇ ਸਿਖਲਾਈ ਕੇਂਦਰਾਂ ਨੂੰ 100 ਫੀਸਦੀ ਆਧੁਨਿਕ ਸਰੋਤਾਂ ਨਾਲ ਲੈਸ ਕਰੇ ਅਤੇ ਸਾਰੇ ਪ੍ਰੋਜੈਕਟਾਂ ਵਿੱਚ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖੇ। ਉਹਨਾਂ ਨੇ ਪੁਰਾਣੀਆਂ ਇਮਾਰਤਾਂ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਲੈਂਦਿਆਂ ਕਿਹਾ ਕਿ ਨਵੀਆਂ ਬਣਨ ਵਾਲੀਆਂ ਸਾਰੀਆਂ ਇਮਾਰਤਾਂ ਨੂੰ ਵਿਦੇਸ਼ਾਂ ਦੀ ਤਰਜ਼ 'ਤੇ ਐਨਰਜੀ ਐਫੀਸ਼ੀਐਂਟ ਅਤੇ ਗ੍ਰੀਨ ਬਿਲਡਿੰਗ ਵਜੋ ਤਿਆਰ ਕਰਵਾਇਆ ਜਾਵੇ।

ਇਸ ਮੌਕੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਡਿਪਾਰਟਮੈਂਟ ਆਫ ਫਿਊਚਰ ਦੀ ਪ੍ਰਧਾਨ ਸਕੱਤਰ ਸ੍ਰੀਮਤੀ ਅਮਨੀਤ ਪੀ ਕੁਮਾਰ, ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਆਲੋਕ ਮਿੱਤਲ ਅਤੇ ਮੁੱਖ ਮੰਤਰੀ ਦੇ ਓਐਸਡੀ ਅਤੇ ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਡਾਇਰੈਕਟਰ ਜਨਰਲ ਡਾ. ਰਾਜ ਨਹਿਰੂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Nayab Singh Saini , Chief Minister of Haryana , BJP Haryana , Anurag Rastogi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD