Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

250 ਤੋਂ ਵੱਧ ਟੀਮਾਂ ਤੇ ਢਾਈ ਹਜ਼ਾਰ ਤੋਂ ਵੱਧ ਖਿਡਾਰੀਆਂ ਨੇ ਲਿਆ ਹਿੱਸਾ, ਅੱਧੀ ਰਾਤ ਤੱਕ ਸਟੇਡੀਅਮ ’ਚ ਹੁੰਦੀ ਰਹੀ “ਕੌਡੀ-ਕੌਡੀ”

Sant Balbir Singh Seechewal, AAP Punjab

5 Dariya News

5 Dariya News

5 Dariya News

ਸੀਚੇਵਾਲ/ਜਲੰਧਰ , 04 Jun 2026

Last updated on: Jun 05, 2026, 13:05 IST

ਸ੍ਰੀਮਾਨ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਪਿੰਡ ਸੀਚੇਵਾਲ ਵਿਖੇ ਕਰਵਾਇਆ ਗਿਆ ਪੰਜ ਰੋਜ਼ਾ ਵਿਸ਼ਾਲ ਖੇਡ ਮੇਲਾ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਲਈ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ। ਪੰਜ ਦਿਨਾਂ ਤੱਕ ਚੱਲੇ ਇਸ ਖੇਡ ਮੇਲੇ ਵਿੱਚ 250 ਤੋਂ ਵੱਧ ਟੀਮਾਂ ਅਤੇ ਢਾਈ ਹਜ਼ਾਰ ਤੋਂ ਵੱਧ ਖਿਡਾਰੀਆਂ ਨੇ ਭਾਗ ਲੈ ਕੇ ਨਵਾਂ ਰਿਕਾਰਡ ਕਾਇਮ ਕੀਤਾ। 

ਛੋਟੇ ਖਿਡਾਰੀਆਂ ਨੂੰ ਵੱਡੇ ਮੌਕੇ ਮਿਲਦੇ ਹਨ ਇਸ ਖੇਡ ਮੇਲੇ ਵਿੱਚ। ਇਸ ਪੰਜ ਰੋਜ਼ਾ ਖੇਡ ਮੇਲੇ ਵਿੱਚ ਹਾਕੀ, ਕੁਸ਼ਤੀ, ਵਾਲੀਬਾਲ, ਕਬੱਡੀ ਅਤੇ ਐਥਲੈਟਿਕਸ ਦੇ ਮੁਕਾਬਲੇ ਕਰਵਾਏ ਗਏ। ਪੰਜਾਬੀਆਂ ਦੀ ਮਾਂ ਖੇਡ ਕਬੱਡੀ ਨੇ ਖੇਡ ਮੇਲੇ ਦੇ ਅਖੀਰਲੇ ਦਿਨ ਖਿਡਾਰੀਆਂ ਤੇ ਦਰਸ਼ਕਾਂ ਨੂੰ ਅੱਧੀ ਰਾਤ ਤੱਕ ਕੀਲੀਂ ਰੱਖਿਆ।

ਸੰਤ ਅਵਤਾਰ ਸਿੰਘ ਯਾਦਗਾਰੀ ਸਟੇਡੀਅਮ ਵਿੱਚ ਹੋਏ ਕਬੱਡੀ ਅਤੇ ਵਾਲੀਬਾਲ ਦੇ ਰੋਮਾਂਚਕ ਮੁਕਾਬਲੇ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ। ਖ਼ਾਸ ਤੌਰ ‘ਤੇ ਓਪਨ ਕਬੱਡੀ ਵਰਗ ਵਿੱਚ 42 ਤੋਂ ਵੱਧ ਟੀਮਾਂ ਦੀ ਭਾਗੀਦਾਰੀ ਨੇ ਮੁਕਾਬਲਿਆਂ ਨੂੰ ਬੇਹੱਦ ਦਿਲਚਸਪ ਬਣਾ ਦਿੱਤਾ। ਖਿਡਾਰੀਆਂ ਦੀ ਸ਼ਾਨਦਾਰ ਖੇਡ ਅਤੇ ਦਰਸ਼ਕਾਂ ਦੇ ਬੇਮਿਸਾਲ ਉਤਸ਼ਾਹ ਕਾਰਨ ਅੱਧੀ ਰਾਤ ਤੱਕ ਮੈਦਾਨ ਵਿੱਚ “ਕੌਡੀ-ਕੌਡੀ-ਕੌਡੀ” ਹੁੰਦੀ ਰਹੀ।

ਖੇਡ ਮੇਲੇ ਦੇ ਆਖ਼ਰੀ ਦਿਨ ਹੋਏ ਫਾਈਨਲ ਮੁਕਾਬਲਿਆਂ ਵਿੱਚ ਓਪਨ ਅਤੇ 70 ਕਿਲੋ ਭਾਰ ਵਰਗ ਦੀ ਕਬੱਡੀ ਵਿੱਚ ਸੀਚੇਵਾਲ ਦੀਆਂ ਟੀਮਾਂ ਨੇ ਜੇਤੂ ਰਹਿ ਕੇ ਦਰਸ਼ਕਾਂ ਦੀਆਂ ਖੂਬ ਤਾਲੀਆਂ ਵਸੂਲ ਕੀਤੀਆਂ। ਓਪਨ ਵਰਗ ਦੇ ਫਾਈਨਲ ਵਿੱਚ ਸੀਚੇਵਾਲ ਅਤੇ ਬਾਬਾ ਸੁਖਚੈਨ ਦਾਸ ਸਪੋਰਟਸ ਕਲੱਬ ਬਾਜਵਾਂ ਕਲਾਂ ਦਰਮਿਆਨ ਹੋਏ ਮੁਕਾਬਲੇ ਨੇ ਦਰਸ਼ਕਾਂ ਨੂੰ ਅੰਤਿਮ ਪਲਾਂ ਤੱਕ ਰੋਮਾਂਚਿਤ ਰੱਖਿਆ। 

ਇਸੇ ਤਰ੍ਹਾਂ 70 ਕਿਲੋ ਭਾਰ ਵਰਗ ਦੇ ਫਾਈਨਲ ਵਿੱਚ ਸੀਚੇਵਾਲ ਅਤੇ ਸਾਬੀ ਕਲੱਬ ਮੱਲੀਆਂ ਵਿਚਕਾਰ ਹੋਏ ਮੁਕਾਬਲੇ ਨੇ ਖੇਡ ਪ੍ਰੇਮੀਆਂ ਦਾ ਭਰਪੂਰ ਮਨੋਰੰਜਨ ਕੀਤਾ। ਇਹ ਮੈਚ ਦੇਰ ਰਾਤ 12 ਵਜੇ ਤੱਕ ਚਲਦੇ ਰਹੇ। ਕਬੱਡੀ ਦੇ ਜੂਨੀਅਰ ਵਰਗਾਂ ਵਿੱਚ ਵੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। 30 ਕਿਲੋ ਭਾਰ ਵਰਗ ਵਿੱਚ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਪਹਿਲਾ ਅਤੇ ਮੱਧੋਪੁਰ ਜਾਲੋਵਾਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। 

45 ਕਿਲੋ ਭਾਰ ਵਰਗ ਵਿੱਚ ਸੀਚੇਵਾਲ ਦੀ ਟੀਮ ਜੇਤੂ ਰਹੀ ਜਦਕਿ ਬਾਬਾ ਘੁੰਮਣ ਕਲੱਬ ਫਰੀਦਕੋਟ ਨੇ ਉਪ-ਜੇਤੂ ਦਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਦੇ 55 ਕਿਲੋ ਭਾਰ ਵਰਗ ਵਿੱਚ ਭੋਜੋਵਾਲ ਦੀ ਟੀਮ ਪਹਿਲੇ ਅਤੇ ਕੋਟ ਖਾਲਸਾ (ਅੰਮ੍ਰਿਤਸਰ) ਦੀ ਟੀਮ ਦੂਜੇ ਸਥਾਨ ‘ਤੇ ਰਹੀ। ਓਪਨ ਵਾਲੀਬਾਲ ਵਰਗ ਵਿੱਚ ਧਾਲੀਵਾਲ ਬੇਟ ਦੀ ਟੀਮ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ, ਜਦਕਿ ਕਾਲਾ ਸੰਘਿਆ ਦੀ ਟੀਮ ਦੂਜੇ ਸਥਾਨ ‘ਤੇ ਰਹੀ।

ਇਨ੍ਹਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤਾ ਗਿਆ। ਖੇਡ ਮੇਲੇ ਦੌਰਾਨ ਸੰਤ ਅਮਰੀਕ ਸਿੰਘ ਖੁਖਰੈਣ, ਸੰਤ ਗੁਰਮੇਜ਼ ਸਿੰਘ ਸੈਦਰਾਣਾ ਸਾਹਿਬ, ਸੰਤ ਪ੍ਰਗਟਨਾਥ ਜੀ, ਸੰਤ ਗੁਰਚਰਨ ਸਿੰਘ ਪਾਂਡਵਾ ਵਾਲੇ, ਸ਼ਾਹਕੋਟ ਤੋਂ ‘ਆਪ’ ਆਗੂ ਪਿੰਦਰ ਪੰਡੋਰੀ, ਸੁਰਜੀਤ ਸਿੰਘ ਸ਼ੰਟੀ, ਸਰਪੰਚ ਜੋਗਾ ਸਿੰਘ, ਸਰਪੰਚ ਬੂਟਾ ਸਿੰਘ, ਸਾਬਕਾ ਸਰਪੰਚ ਤਜਿੰਦਰ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਕੋਚ ਗੁਰਬੀਰ ਢਿੱਲੋਂ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ।

ਖਿਡਾਰੀਆਂ ਨੂੰ 5-5 ਬੂਟੇ ਲਗਾਉਣ ਦਾ ਸੱਦਾ

ਵਿਸ਼ਵ ਵਾਤਾਵਰਣ ਦਿਵਸ ਦੇ ਮੱਦੇਨਜ਼ਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖੇਡ ਮੇਲੇ ਵਿੱਚ ਸ਼ਾਮਲ ਹੋਏ ਢਾਈ ਹਜ਼ਾਰ ਤੋਂ ਵੱਧ ਖਿਡਾਰੀਆਂ ਨੂੰ ਘੱਟੋ-ਘੱਟ ਪੰਜ-ਪੰਜ ਬੂਟੇ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜਿਕ ਮੁਹਿੰਮ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਜੇਕਰ ਉਹ ਵਾਤਾਵਰਣ ਸੰਭਾਲ ਦੀ ਇਸ ਮੁਹਿੰਮ ਵਿੱਚ ਅੱਗੇ ਆਉਣ ਤਾਂ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਇਆ ਜਾ ਸਕਦਾ ਹੈ। ਇਸ ਮੌਕੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਬੂਟੇ ਵੀ ਭੇਟ ਕੀਤੇ ਗਏ।

ਪ੍ਰਵਾਸੀ ਪੰਜਾਬੀਆਂ ਲਈ ਖਿੱਚ ਦਾ ਕੇਂਦਰ ਬਣਿਆ ਖੇਡ ਮੇਲਾ

ਸੱਤ ਸੁੰਮਦਰੋਂ ਪਾਰ ਬੈਠੇ ਪ੍ਰਵਾਸੀ ਪੰਜਾਬੀਆਂ ਨੇ ਇਸ ਖੇਡ ਮੇਲੇ ‘ਤੇ ਨਜ਼ਰਾਂ ਗੱਡੀ ਰੱਖੀਆਂ। ਵੱਖ-ਵੱਖ ਦੇਸ਼ਾਂ ਦੇ ਟਾਇਮ ਜ਼ੋਨ ਵਿੱਚ ਵੱਡੇ ਫਰਕ ਦੇ ਬਾਵਜੂਦ ਸੋਸ਼ਲ ਮੀਡੀਆ ਰਾਹੀਂ ਖੇਡ ਮੁਕਾਬਲਿਆਂ ਦਾ ਆਨੰਦ ਲੈਂਦੇ ਰਹੇ। ਇਸ ਖੇਡ ਮੇਲੇ ਵਿੱਚ ਹੋਣ ਵਾਲੇ ਫਸਵੇਂ ਮੁਕਾਬਲਿਆਂ ਲਈ ਪ੍ਰਵਾਸੀ ਪੰਜਾਬੀਆਂ ਨੇ ਦਿਲ ਖੋਲ੍ਹ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। 

ਅਮਰੀਕਾ, ਕੈਨੇਡਾ, ਇੰਗਲੈਂਡ, ਜਰਮਨੀ, ਇਟਲੀ, ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਹੋਰ ਦੇਸ਼ਾਂ ਵਿੱਚ ਵੱਸਦੇ ਪੰਜਾਬੀ ਹਰ ਸਾਲ ਇਸ ਮੇਲੇ ਦੀ ਉਡੀਕ ਕਰਦੇ ਹਨ ਅਤੇ ਇਸ ਦੇ ਆਯੋਜਨ ਵਿੱਚ ਆਰਥਿਕ ਸਹਿਯੋਗ ਵੀ ਦਿੰਦੇ ਹਨ।

 

Tags: Sant Balbir Singh Seechewal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD