Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ‘ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ

Mohinder Bhagat, AAP Punjab

5 Dariya News

5 Dariya News

5 Dariya News

ਜਲੰਧਰ , 04 Jun 2026

Last updated on: Jun 05, 2026, 13:08 IST

ਪੰਜਾਬ ਦੇ ਸੁਤੰਤਰਤਾ ਸੈਨਾਨੀ, ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਭਾਰਗੋ ਕੈਂਪ ਵਿਖੇ ਵੱਖ-ਵੱਖ ਰਾਸ਼ਨ ਡੀਪੂਆਂ ਤੋਂ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਕੀਮ ‘ਮੇਰੀ ਰਸੋਈ’ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਲੋਕਾਂ ਨਾਲ ਰੂਬਰੂ ਹੁੰਦਿਆਂ ਸ੍ਰੀ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ‘ਮੇਰੀ ਰੋਸਈ’ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਹਰ ਤਿੰਨ ਮਹੀਨੇ ਬਾਅਦ ਰਾਸ਼ਨ ਕਿੱਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹਨਾਂ ਕਿੱਟਾਂ ਵਿੱਚ ਦਾਲ 2 ਕਿਲੋ, ਖੰਡ 2 ਕਿਲੋ, ਆਇਓਡੀਨ ਵਾਲਾ ਨਮਕ 1 ਕਿਲੋ, ਹਲਦੀ ਪਾਊਡਰ 200 ਗਰਾਮ ਅਤੇ ਸਰ੍ਹੋਂ ਦਾ ਤੇਲ ਇਕ ਲੀਟਰ ਸ਼ਾਮਿਲ ਹੈ। 

ਉਨ੍ਹਾਂ ਦੱਸਿਆ ਕਿ ਇਸ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਲੋੜਵੰਦ ਪਰਿਵਾਰਾਂ  ਨੂੰ ਲਾਭ ਪਹੁੰਚੇਗਾ। ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਮੌਜੂਦਾ ਸਰਕਾਰ ਵਲੋਂ ਸਮਾਜ ਦੇ ਸਾਰੇ ਵਰਗਾਂ ਦੀ ਸਹੂਲਤ ਲਈ ਅਨੇਕਾਂ ਭਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ 

ਉਨ੍ਹਾਂ ਦੱਸਿਆ ਕਿ ਸੂਬੇ ਦੇ 90 ਫੀਸਦੀ ਪਰਿਵਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾਂ ਸੂਬਾ ਵਾਸੀਆਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਪਹੁੰਚਾਉਣ ਲਈ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਲਈ ‘ਮਾਵਾਂ-ਧੀਆਂ’ ਸਤਿਕਾਰ ਯੋਜਨਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟਾਂ ਹਾਸਿਲ ਕਰਨ ਵਾਲੇ ਪਰਿਵਾਰਾਂ ਨੇ ਪੰਜਾਬ ਸਰਕਾਰ ਵਲੋਂ ਲੋੜਵੰਦ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਇਸ ਸਕੀਮ ਦੀ ਭਰਪੂਰ ਸ਼ਲਾਘਾ ਕੀਤੀ ਗਈ। 

ਉਨ੍ਹਾਂ ਕਿਹਾ ਕਿ ਇਹ ਸਕੀਮ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਿਤ ਹੋਵੇਗੀ। 

 

Tags: Mohinder Bhagat , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD