Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ

ਬੈਂਕਾਂ ਲਈ ਮਿੱਥੇ ਟੀਚਿਆਂ ਤੇ ਨਤੀਜਿਆਂ ਦੀ ਕੀਤੀ ਸਮੀਖਿਆ , ਸੀ.ਡੀ. ਰੇਸ਼ੋ ’ਚ ਹੋਰ ਸੁਧਾਰ ਕਰਨ ਲਈ ਕਿਹਾ

Divya P, Punjab Admin, Jalandhar

5 Dariya News

5 Dariya News

5 Dariya News

ਜਲੰਧਰ , 04 Jun 2026

Last updated on: Jun 05, 2026, 13:29 IST

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਯਾ ਪੀ. ਨੇ ਅੱਜ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਸਾਰੇ ਬੈਂਕਾਂ ਨੂੰ ਖੇਤੀਬਾੜੀ ਅਤੇ ਇਸ ਨਾਲ ਜੁੜੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਕਿਹਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਖੇਤੀਬਾੜੀ, ਡੇਅਰੀ, ਪਸ਼ੂ ਪਾਲਣ, ਮੱਛੀ ਪਾਲਣ ਸਬੰਧੀ ਵੱਖ-ਵੱਖ ਸਕੀਮਾਂ ਨੂੰ ਤਵਜੋਂ ਦਿੰਦਿਆਂ ਇਨ੍ਹਾਂ ਸਕੀਮਾਂ ਤਹਿਤ ਖੁੱਲ੍ਹ ਦਿਲੀ ਨਾਲ ਕਰਜ਼ੇ ਪ੍ਰਦਾਨ ਕੀਤੇ ਜਾਣ। 

ਮੀਟਿੰਗ ਦੌਰਾਨ ਵਿੱਤੀ ਸਾਲ 2025-26 ਦੀ ਸਲਾਨਾ ਕਰਜ਼ਾ ਯੋਜਨਾ ਦੀ 31 ਮਾਰਚ, 2026 ਨੂੰ ਖ਼ਤਮ ਹੋਈ ਤਿਮਾਹੀ ਲਈ ਮਿੱਥੇ ਗਏ ਟੀਚਿਆਂ ਅਤੇ ਨਤੀਜਿਆਂ ਦੀ ਸਮੀਖਿਆਂ ਕਰਦਿਆਂ ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਸੀ.ਡੀ. ਰੇਸ਼ੋ ਵਿੱਚ ਹੋਰ ਸੁਧਾਰ ਕਰਨ ਦੀ ਲੋੜ ਹੈ। ਉਨ੍ਹਾਂ ਸਵੈ ਸਹਾਇਤਾ ਸਮੂਹ ਦੀਆਂ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੀ ਵੀ ਹਦਾਇਤ ਕੀਤੀ।

ਐਲ.ਡੀ.ਐਮ. ਐੱਮ. ਐੱਸ. ਮੋਤੀ ਨੇ ਸਾਰੇ ਸਰਕਾਰੀ, ਸਹਿਕਾਰੀ ਅਤੇ ਗੈਰ ਸਰਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖ਼ਾ ਮੀਟਿੰਗ ਵਿੱਚ ਪੇਸ਼ ਕਰਦਿਆਂ ਦੱਸਿਆ ਕਿ ਬੈਂਕਾਂ ਨੇ 31 ਮਾਰਚ 2026 ਨੂੰ ਖਤਮ ਹੋਈ ਤਿਮਾਹੀ ਲਈ ਮਿੱਥੇ ਗਏ ਤਰਜੀਹੀ ਖੇਤਰ ਦੇ 16866 ਕਰੋੜ ਰੁਪਏ ਦੇ ਟੀਚੇ ਦੇ ਸਾਹਮਣੇ 19553 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਹਨ ਅਤੇ ਵਿੱਤੀ ਸਾਲ 2025-26 ਦੇ ਸਾਰੇ ਕਰਜ਼ ਟੀਚੇ ਪੂਰੇ ਕਰ ਲਏ ਗਏ ਹਨ। ਖੇਤੀਬਾੜੀ ਕਰਜ਼ੇ ਦੇ 4592 ਕਰੋੜ ਰੁਪਏ ਦੇ ਟੀਚੇ ਦੇ ਸਾਹਮਣੇ 4648 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ ਹਨ। ਮਾਰਚ 2026  ਤੱਕ 31124 ਕਰੋੜ ਰੁਪਏ ਦੇ ਕੁੱਲ ਕਰਜ਼ੇ ਵੰਡੇ ਜਾ ਚੁੱਕੇ ਹਨ। 

ਐਲ.ਡੀ.ਐੱਮ. ਨੇ ਇਹ ਵੀ ਦੱਸਿਆ ਕਿ ਵਿੱਤੀ ਵਰ੍ਹੇ 2026-27 ਲਈ ਸਲਾਨਾ ਕਰਜ਼ਾ ਯੋਜਨਾ ਦਾ ਟੀਚਾ ਐਸ.ਐਲ.ਬੀ.ਸੀ. (ਪੰਜਾਬ) ਤੋਂ ਪ੍ਰਾਪਤ ਹੋ ਗਿਆ ਹੈ, ਜੋ ਕਿ ਸਾਰੇ ਬੈਂਕਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਤਿਮਾਹੀ ਵਿੱਚ ਸੀ ਡੀ ਰੇਸ਼ੋ 35.04 %  ਰਹੀ ਹੈ, ਜੋ ਕਿ ਦਸੰਬਰ 2025 ਤਿਮਾਹੀ ਨਾਲੋਂ 1.80 ਪੁਆਇੰਟ ਵਧੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਰਜ਼ੇ ਦੇਣ ਲਈ ਕਿਹਾ।  

ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਡੇਅਰੀ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ ਵਿਭਾਗ ਦੇ ਅਧਿਕਾਰੀ,  ਰਿਜ਼ਰਵ ਬੈਂਕ ਆਫ ਇੰਡੀਆ, ਚੰਡੀਗੜ੍ਹ ਤੋਂ ਐਲ. ਡੀ. ਓ. ਅਲੋਕ ਰੰਜਨ, ਯੂਕੋ ਬੈਂਕ ਜ਼ੋਨਲ ਆਫਿਸ ਤੋਂ ਚੀਫ਼ ਮੈਨੇਜਰ ਆਭਾ ਜੌਲੀ , ਰੂਡਸੈਟ ਇੰਸਟੀਚਿਊਟ ਜਲੰਧਰ ਤੋਂ ਡਾਇਰੈਕਟਰ ਮਨਜੀਤ ਸਿੰਘ,  ਡੀ ਡੀ ਐੱਮ ਨਾਬਾਰਡ- ਸਵਿਤਾ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Divya P , Punjab Admin , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD