Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ

ਕਿਹਾ: ਆਪ ਨੇ ਬੇਸ਼ਰਮੀ ਨਾਲ ਪੰਜਾਬੀਆਂ ਦਾ ਅਪਮਾਨ ਕੀਤਾ

Amrinder Singh Raja Warring, Congress, Punjab Congress, Amarinder Singh Raja Warring

5 Dariya News

5 Dariya News

5 Dariya News

ਚੰਡੀਗੜ੍ਹ , 04 Jun 2026

Last updated on: Jun 05, 2026, 13:41 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਵਾਂਗ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੇ ਪੰਜਾਬ ਸਟੇਟ ਇਲੇਟ੍ਰਿਸਿਟੀ ਰੈਗੂਲੇਟਰੀ ਕਮਿਸ਼ਨ (ਪੀਐੱਸਈਆਰਸੀ) ਦੇ ਚੇਅਰਮੈਨ ਵਜੋਂ ਇੱਕ ਬਾਹਰੀ ਵਿਅਕਤੀ ਦੀ ਨਿਯੁਕਤੀ ਕਰਨ ਸਬੰਧੀ ਆਪ ਸਰਕਾਰ ਦੇ ਫ਼ੈਸਲੇ ਦੀ ਨਿੰਦਾ ਕੀਤੀ। ਇਸ ਲੜੀ ਹੇਠ, ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਸਕੱਤਰ ਸੰਜੇ ਗੁਪਤਾ ਨੂੰ ਪੀਐੱਸਈਆਰਸੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਆਪ ਪੰਜਾਬੀਆਂ ਦਾ ਬੇਸ਼ਰਮੀਪੂਰਵਕ ਅਪਮਾਨ ਕਰ ਰਹੀ ਹੈ। 

ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਅਹੁਦਿਆਂ ‘ਤੇ ਪੰਜਾਬੀਆਂ ਦਾ ਹੱਕ ਬਣਦਾ ਹੈ, ਉੱਥੇ ਬਾਹਰੀ ਲੋਕਾਂ ਨੂੰ ਬਿਠਾਇਆ ਜਾ ਰਿਹਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਹੁਣ ਇਹ ਜਗ ਜਾਹਿਰ ਹੋ ਚੁੱਕਾ ਹੈ ਕਿ ਆਪ ਨੇ ਪੂਰੀ ਸਰਕਾਰ ਦਾ ਸੰਚਾਲਨ ਦਿੱਲੀ ਦੇ ਹਵਾਲੇ ਕਰ ਦਿੱਤਾ ਹੈ। ਕੌਮੀ ਰਾਜਧਾਨੀ ਤੋਂ ਆਏ ਲੋਕ ਵੱਖ-ਵੱਖ ਵਿਭਾਗਾਂ ਨੂੰ ਚਲਾ ਰਹੇ ਹਨ ਅਤੇ ਇਹ ਤਾਜ਼ਾ ਨਿਯੁਕਤੀ ਪੰਜਾਬੀਆਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਵਰਗੀ ਹੈ। 

ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਆਪ ਨੂੰ ਪੀਐੱਸਈਆਰਸੀ ਦੀ ਅਗਵਾਈ ਲਈ ਪੰਜਾਬ ਵਿੱਚੋਂ ਕੋਈ ਯੋਗ ਵਿਅਕਤੀ ਨਹੀਂ ਮਿਲਿਆ ਸੀ? ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਆਪ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਅਤੇ ਨਿਗਮਾਂ ਦੇ ਚੇਅਰਪਰਸਨ ਬਾਹਰਲੇ ਸੂਬਿਆਂ ਤੋਂ ਨਿਯੁਕਤ ਕੀਤੇ ਗਏ ਸਨ, ਖ਼ਾਸ ਕਰਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਰੀਅਲ ਐਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਵਿੱਚ ਬਾਹਰੀ ਲੋਕਾਂ ਦੀ ਨਿਯੁਕਤੀ ਕੀਤੀ ਗਈ ਹੈ।

ਵੜਿੰਗ ਨੇ ਜ਼ਿਕਰ ਕੀਤਾ ਕਿ ਇਹ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੀ ਯਾਦ ਦਿਵਾਉਂਦਾ ਹੈ, ਜੋ ਭਾਰਤ ਨੂੰ ਲੁੱਟਣ ਲਈ ਬ੍ਰਿਟੇਨ ਤੋਂ ਆਪਣੇ ਅਧਿਕਾਰੀ ਇੱਥੇ ਨਿਯੁਕਤ ਕਰਦੀ ਸੀ। ਆਪ ਵੀ ਬਿਲਕੁਲ ਉਹੀ ਕਰ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਪੰਜਾਬ ਦੀ ਦੌਲਤ ਨੂੰ ਖਾਲੀ ਕੀਤਾ ਜਾ ਰਿਹਾ ਹੈ ਅਤੇ ਇਸਨੂੰ ਦੂਜੇ ਸੂਬਿਆਂ ਵੱਲ ਮੋੜਿਆ ਜਾ ਰਿਹਾ ਹੈ, ਤਾਂ ਜੋ ਆਪ ਦੀ ਲਾਲਚ ਅਤੇ ਸਿਆਸੀ ਚਾਹਤਾਂ ਨੂੰ ਪੂਰਾ ਕੀਤਾ ਜਾ ਸਕੇ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD