Friday, 05 June 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ

 

ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ

ਲਿਾਕੇ ਦੇ ਕਿਸਾਨਾਂ ਨੂੰ ਫਸਲ ਵੇਚਣ ਦੀ ਮਿਲੇਗੀ ਵੱਡੀ ਸਹੁਲਤ

Dr Baljit Kaur, AAP Punjab

Gurpreet Singh

Gurpreet Singh

5 Dariya News

ਲੱਖੇਵਾਲੀ / ਸ੍ਰੀ ਮੁਕਤਸਰ ਸਾਹਿਬ , 05 Jun 2026

Last updated on: Jun 05, 2026, 15:25 IST

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕਾ ਮਲੋਟ ਅਧੀਨ ਆਉਂਦੀ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ  ਬਣਨ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ। ਉਹਨਾਂ ਕਿਹਾ ਕਿ ਲੱਖੇਵਾਲੀ ਜ਼ੈਲ ਦੇ ਪਿੰਡਾਂ ਦੀ ਇਕ ਵੱਡੀ ਅਨਾਜ ਮੰਡੀ ਦੀ  ਮੰਗ ਪੂਰੀ ਹੋ ਗਈ ਹੈ, ਜਿਸ ਨਾਲ ਆਸਪਾਸ ਦੇ ਪਿੰਡਾਂ ਦੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਸੌਖ ਹੋਵੇਗੀ।

ਉਹਨਾਂ ਦੱਸਿਆ ਕਿ ਨਵੀਂ ਬਨਣ ਵਾਲੀ  ਅਨਾਜ ਮੰਡੀ ਲਈ ਲੱਖੇਵਾਲੀ ਪਿੰਡ ਦੀ ਗਰਾਮ ਪੰਚਾਇਤ ਨੇ ਪੰਚਾਇਤ ਵਿਭਾਗ ਦੀ ਸਹਿਮਤੀ ਤੇ ਆਪਣੀ ਸ਼ਾਮਲਾਟ 4.50 ਏਕੜ ਜਮੀਨ ਪੰਜਾਬ ਮੰਡੀ ਬੋਰਡ ਨੂੰ ਨਵੀਂ ਅਨਾਜ ਮੰਡੀ  ਉਸਾਰੀ ਲਈ ਦਾਨ ਵਜੋਂ ਦਿੱਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿ ਨਵੀਂ ਦਾਣਾ ਮੰਡੀ ਦੀ ਉਸਾਰੀ ਨਾਲ ਕਿਸਾਨਾਂ, ਆੜਤੀਆਂ ਅਤੇ ਖੇਤੀਬਾੜੀ ਨਾਲ ਸਬੰਧਤ ਵਪਾਰੀਆਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ ਅਤੇ ਉਹਨਾਂ ਪਿੰਡ ਵਾਸੀਆਂ, ਗਰਾਮ ਪੰਚਾਇਤ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

ਆਪਣੇ ਅੱਜ ਦੇ  ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਪਿੰਡ ਲੱਖੇਵਾਲੀ ਵਿਖੇ 7.50 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਆਰ.ਓ ਦਾ ਉਦਘਾਟਨ ਵੀ ਕੀਤਾ। ਇਸ ਤੋਂ ਇਲਾਵਾ ਉਹਨਾਂ ਪਿੰਡ ਕਟੋਰੇਵਾਲਾ ਵਿਖੇ ਵੀ ਕਈ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸ੍ਰੀ ਜਸ਼ਨ ਬਰਾੜ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਤੇ ਚੇਅਰਮੈਨ ਮਾਰਕੀਟ ਕਮੇਟੀ ਮਲੋਟ ਨੇ ਦੱਸਿਆ ਕਿ ਨਵੀਂ ਬਣਨ ਵਾਲੀ ਅਨਾਜ ਮੰਡੀ ਤੇ ਮੰਡੀ ਬੋਰਡ ਵਲੋਂ 2.50 ਕਰੋੜ ਰੁਪਏ ਖਰਚ ਕੀਤੇ ਜਾਣਗੇ, ਵਿਭਾਗ ਵਲੋਂ ਕੰਮ ਸ਼ੁਰੂ ਕਰਵਾਉਣ ਲਈ ਪਹਿਲੀ ਕਿਸਤ 1.23 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ, ਜਿਸ ਵਿੱਚ ਮੰਡੀ ਦੀ ਚਾਰੀ ਦੀਵਾਰੀ, ਫੜ ਤੋਂ ਇਲਾਵਾ ਇੱਕ ਸਟੀਲ ਦਾ ਕਵਰ ਸੈੱਡ  35 x 35 ਫੁੱਟ ਵੀ ਤਿਆਰ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ  ਜਗਦੇਵ ਸਿੰਘ ਬਾਮ ਚੇਅਰਮੈਨ  ਕੋਅਪ੍ਰੇਟਿਵ ਬੈਂਕ ਪੰਜਾਬ, ਕਾਰਜਕਾਰੀ ਇੰਜਨੀਅਰ ਮੰਡੀ ਬੋਰਡ ਵੀਨਸ ਗਰਗ, ਸਿਮਰਜੀਤ ਸਿੰਘ ਚੇਅਰਮੈਨ ਸੈਂਟਰਲ ਕੋਅਪਰੇਟਿਵ ਬੈਂਕ ਸ੍ਰੀ ਮੁਕਤਸਰ ਸਾਹਿਬ, ਕੁਲਦੀਪ ਸਿੰਘ ਜਿਉਣਾ ਸਰਪੰਚ ਮੰਡੀ ਲੱਖੇਵਾਲੀ, ਪਰਮਜੀਤ ਸਿੰਘ ਸਰਪੰਚ ਭਾਗਸਰ, ਅੰਗਰੇਜ ਸਿੰਘ ਸਰਪੰਚ ਗੰਧੜ, ਜਗਮੀਤ ਸਿੰਘ ਸਰਪੰਚ ਬਾਮ, ਰਵਿੰਦਰ ਸਿੰਘ ਸਰਪੰਚ ਰੁਪਾਣਾ, ਜੱਜ ਸਿੰਘ ਬਲਾਕ ਸੰਮਤੀ ਮੈਂਬਰ, ਮਾਸਟਰ ਅਜਾਇਬ ਸਿੰਘ ਰੁਪਾਣਾ ਮੈਂਬਰ ਬਲਾਕ ਸੰਮਤੀ, ਲਾਭ ਸਿੰਘ ਭੁੱਲਰ, ਗੁਰਲਾਲ ਸਿੰਘ ਐੱਸ. ਡੀ. ਓ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ। 

 

Tags: Dr Baljit Kaur , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD