Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

ਕਿਹਾ ਪਿੰਡ ਝਾਂਮਪੁਰ ਵਿਖੇ ਬਣਿਆ ਖੇਡ ਗਰਾਊਂਡ ਨੌਜਵਾਨਾਂ ਲਈ ਮਿਸਾਲ ਸਾਬਤ ਹੋਵੇਗਾ-ਲਖਵੀਰ ਸਿੰਘ ਰਾਏ

Lakhbir Singh Rai, AAP Punjab, Fatehgarh Sahib

Gurpreet Singh

Gurpreet Singh

5 Dariya News

ਫਤਹਿਗੜ੍ਹ ਸਾਹਿਬ , 05 Jun 2026

Last updated on: Jun 05, 2026, 15:27 IST

ਖੇਡਾਂ ਨਾਲ ਜਿੱਥੇ ਨੌਜਵਾਨਾਂ ਦੀ ਸਿਹਤ ਤੰਦਰੁਸਤੀ ਨਾਲ ਜੁੜੀ ਰਹਿੰਦੀ ਹੈ ਅਤੇ ਦੇਸ਼ ਦਾ ਨੌਜਵਾਨ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿੰਦਾ ਹੈ ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਲਈ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਵੀ ਹੁੰਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਗਰਾਊਂਡ ਦਾ ਉਦਘਾਟਨ ਕਰਨ ਵੇਲੇ ਕੀਤਾ।

ਵਿਧਾਇਕ ਰਾਏ ਨੇ ਕਿਹਾ ਕਿ ਖੇਡਾਂ ਮਨੁੱਖੀ ਜ਼ਿੰਦਗੀ ਦਾ ਜ਼ਰੂਰੀ ਅੰਗ ਹਨ। ਖੇਡਾਂ ਦੇ ਨਾਲ ਹੀ ਤੰਦਰੁਸਤ ਸਮਾਜ ਦੀ ਨੀਂਹ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਖੇਡ ਨੀਤੀ ਅਨੁਸਾਰ ਪੰਜਾਬ ਵਿੱਚ 3000 ਦੇ ਕਰੀਬ ਸਟੇਡੀਅਮ ਬਣਾਏ ਜਾ ਚੁੱਕੇ ਹਨ ਤਾਂ ਤੇ 6 ਹਜਾਰ ਹੋਰ ਸਟੇਡੀਅਮ ਬਣਾਉਣ ਦਾ ਟੀਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਰੱਖਿਆ ਗਿਆ ਹੈ।

ਉਹਨਾਂ ਦੱਸਿਆ ਕਿ ਪਿੰਡ ਝਾਂਮਪੁਰ ਵਿਖੇ ਉਸਾਰਿਆ ਗਿਆ ਗਰਾਊਂਡ ਨੌਜਵਾਨਾਂ ਲਈ ਮਿਸਾਲ ਸਾਬਤ ਹੋਵੇਗਾ ਜਿਸ ਵਿੱਚ ਵੱਖ ਵੱਖ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ  ਬੈਡਮਿੰਟਨ, ਫੁੱਟਬਾਲ, ਵਾਲੀਵਾਲ, ਕਬੱਡੀ ਅਤੇ ਹੋਰ ਗੇਮਾਂ ਲਈ ਗਰਾਉਂਡ ਬਣਾਏ ਗਏ ਹਨ ਤਾਂ ਜੋ ਇਲਾਕੇ ਦੇ ਪਿੰਡਾਂ ਦੇ ਨੌਜਵਾਨ ਇਨ੍ਹਾਂ ਗਰਾਉਂਡਾਂ ਵਿੱਚ ਤਿਆਰੀ ਕਰਕੇ ਜਿਲ੍ਹਾ ਪੱਧਰ, ਪੰਜਾਬ ਪੱਧਰ ਅਤੇ ਰਾਸ਼ਟਰ ਪੱਧਰ ਤੇ ਖੇਡਾਂ ਵਿੱਚ ਨਾਮਣਾ ਖੱਟ ਸਕਣ ਅਤੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਤੋਂ ਬੁਲੰਦੀਆਂ ਤੇ ਪਹੁੰਚਾਇਆ ਜਾ ਸਕੇ।

ਇਸ ਮੌਕੇ ਸਰਪੰਚ ਜਸਵੀਰ ਸਿੰਘ, ਪੰਚ ਸੁਰਮੁੱਖ ਸਿੰਘ, ਜਸਪਾਲ ਸਿੰਘ, ਰਾਜਦੀਪ ਸਿੰਘ, ਗਗਨਦੀਪ ਸਿੰਘ, ਪ੍ਰੀਤਇੰਦਰ ਸਿੰਘ ਨੰਬਰਦਾਰ, ਸਿਮਰਪ੍ਰੀਤ ਸਿੰਘ ਧਾਲੀਵਾਲ, ਤਰਨ ਚੀਮਾ, ਅਮਨਦੀਪ ਸਿੰਘ, ਗੁਰਵਿੰਦਰ ਸਿੰਘ, ਸਲਵਿੰਦਰ ਸਿੰਘ, ਦਵਿੰਦਰ ਸਿੰਘ ਅਤੇ ਸਮੂਹ ਪਿੰਡ ਵਾਸੀ ਹਾਜਰ ਸਨ।

 

Tags: Lakhbir Singh Rai , AAP Punjab , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD