Tuesday, 28 July 2026

 

 

ਖ਼ਾਸ ਖਬਰਾਂ ਪੰਜਾਬ ਦੀ ਬਰਬਾਦ ਹੋ ਰਹੀ ਪੀੜ੍ਹੀ ਲਈ ਜ਼ਿੰਮੇਵਾਰ ਕੌਣ? ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜਨਤਾ ਪਾਰਟੀ ਵਲੋਂ ਮਹਾਂ ਰੈਲੀ ਦਾ ਆਯੋਜਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਬਰਨਾਲਾ ਵਿੱਚ ਦਲਿਤ ਸਫਾਈ ਕਰਮਚਾਰੀਆਂ ਖ਼ਿਲਾਫ਼ ਪੁਲਿਸ ਦੀ ਜ਼ਿਆਦਤੀ ਦੀ ਜਾਂਚ ਲਈ ਐਨਸੀਐਸਸੀ ਨੂੰ ਅਪੀਲ ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ ਬਰਿੰਦਰ ਕੁਮਾਰ ਗੋਇਲ ਵੱਲੋਂ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਵਰਜੀਤ ਵਾਲੀਆ ਵੱਲੋਂ ਘਰ-ਘਰ ਸਰਵੇ ਦਾ ਸੌ ਫੀਸਦੀ ਕੰਮ ਮੁਕੰਮਲ ਕਰਨ ਵਾਲੇ 32 ਬੀ.ਐਲ.ਓਜ਼ ਦਾ ਸਨਮਾਨ ਟੁੱਟੀਆਂ ਸੜਕਾਂ ਨੇ ਖਰੜ ਦੀ ਟ੍ਰੈਫਿਕ ਦਾ ਦਮ ਘੁੱਟਿਆ, ਸਥਾਨਕ ਬਜ਼ਾਰੀ ਕਾਰੋਬਾਰ ਦਾ ਲੱਕ ਤੋੜਿਆ : ਖੇੜਾ ਰਾਜ ਲਾਲੀ ਗਿੱਲ ਨੇ ਮਲੋਟ ਵਿਖੇ ਲੋਕ ਅਦਾਲਤ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਰਮਜੀਤ ਸਿੰਘ ਰਿੰਟੂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਅਤੇ ਵਰਦੀਆਂ ਵੰਡੀਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਤੇ ਸੀਨੀਅਰ ਵਾਈਸ ਪ੍ਰਧਾਨ ਨੇ ਸੰਭਾਲੇ ਅਹੁਦੇ ਸਰਕਾਰੀ ਸਕੂਲ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ: ਵਿਧਾਇਕ ਡਾ. ਅਜੈ ਗੁਪਤਾ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਮੁੱਖ ਮੰਤਰੀ ਦੀ ਡੇਅਰੀ ਖੇਤਰ ਲਈ ਪੰਜ ਵੱਡੀਆਂ ਘੋਸ਼ਣਾਵਾਂ, ਮਹਿਲਾ ਸ਼ਕਤੀਕਰਨ ਨੂੰ ਮਿਲੇਗਾ ਹੁਲਾਰਾ ਨਿਰਧਾਰਤ ਸਮਾਂ ਸੀਮਾ ਵਿੱਚ ਪੂਰੀਆਂ ਹੋਣ ਭਵਨ ਅਤੇ ਸੜਕ ਪ੍ਰੋਜੈਕਟ - ਰਣਬੀਰ ਗੰਗਵਾ ਸੰਤ ਮਹਾਪੁਰਖ ਸਮਾਜ ਨੂੰ ਸੱਚ, ਸੇਵਾ ਅਤੇ ਰਾਸ਼ਟਰ ਭਗਤੀ ਦਾ ਰਾਹ ਦਿਖਾਉਂਦੇ ਹਨ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਜਾਰੀ ਵਿੱਚ ਹਰਿਆਣਾ ਜਨਤਕ ਇੰਟਰਪ੍ਰਾਈਸਿਜ਼ ਬਿਊਰੋ ਦੇ ਚੇਅਰਮੈਨ ਮੋਹਨ ਲਾਲ ਬਡੌਲੀ ਨੇ ਅਹੁਦਾ ਸੰਭਾਲਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਪਹਿਲ : ਸਿੱਖਿਆ ਮੰਤਰੀ ਮਹੀਪਾਲ ਢਾਂਡਾ ਹਰਿਆਣਾ ਸਰਕਾਰ ਨੇ ਪ੍ਰਮਾਣਿਤ ਜ਼ਮੀਨ ਦੇ ਰਿਕਾਰਡ ਕੀਤੇ ਆਨਲਾਈਨ ਵਿਪੁਲ ਗੋਇਲ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 14 ਸ਼ਾਇਕਤਾਂ, 11 ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਕੀਤਾ ਨਿਪਟਾਰਾ

 

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਲਖਵੀਰ ਸਿੰਘ ਰਾਏ, ਗੁਰਿੰਦਰ ਸਿੰਘ ਗੈਰੀ ਬੜਿੰਗ, ਰੁਪਿੰਦਰ ਸਿੰਘ ਹੈਪੀ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਜੈ ਲਿਬੜਾ ਰਹੇ ਮੌਜੂਦ

Harpal Singh Cheema, Advocate Harpal Singh Cheema, AAP Punjab

Gurpreet Singh

Gurpreet Singh

5 Dariya News

ਫਤਹਿਗੜ੍ਹ ਸਾਹਿਬ , 05 Jun 2026

Last updated on: Jun 05, 2026, 15:29 IST

ਸਿੰਗਾਰਾ ਸਿੰਘ ਸਲਾਣਾ ਨੇ ਬਤੌਰ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਅਤੇ ਗੁਰਵਿੰਦਰ ਸਿੰਘ ਨੇ ਵਾਈਸ ਚੇਅਰਮੈਨ ਵੱਜੋਂ ਰਸਮੀ ਤੌਰ ਤੇ ਅਹੁੱਦਾ ਸੰਭਾਲ ਲਿਆ ਹੈ। ਅਹੁੱਦਾ ਸੰਭਾਲਣ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਵੀਰ ਸਿੰਘ ਰਾਏ, ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਧਾਇਕ ਬੱਸੀ ਪਠਾਣਾ ਰੁਪਿੰਦਰ ਸਿੰਘ ਹੈਪੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਜੈ ਲਿਬੜਾ ਵਿਸ਼ੇਸ ਤੌਰ ਤੇ ਹਾਜ਼ਰ ਰਹੇ ਅਤੇ ਨਵਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਨਵਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪੇਂਡੂ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਵਿੱਤ ਮੰਤਰੀ ਚੀਮਾ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਤਿੰਨੋ ਵਿਧਾਨ ਸਭਾ ਹਲਕਿਆ ਨੂੰ ਪ੍ਰਤੀ ਹਲਕਾ 25 ਲੱਖ ਰੁਪਏ ਪਿੰਡਾਂ ਦੇ ਵਿਕਾਸ ਕਾਰਜ਼ਾਂ ਲਈ ਸੋਂਪੇ।

ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿੱਚ ਵੱਸਦਾ ਹੈ ਅਤੇ ਜ਼ਿਲ੍ਹਾ ਪ੍ਰੀਸ਼ਦ ਪਿੰਡਾਂ ਦੇ ਵਿਕਾਸ ਦਾ ਧੁਰਾ ਹੁੰਦਾ ਹੈ ਅਤੇ ਪਿੰਡਾਂ ਦੇ ਲੋਕਾਂ ਨੇ ਇਸ ਟੀਮ ਉੱਪਰ ਵਿਸ਼ਵਾਸ ਜਤਾਉਂਦਿਆਂ ਵੱਡੀ ਜਿੱਤ ਦਿਵਾਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ, ਉਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀ ਸਾਰੀ ਟੀਮ ਵੀ ਲੋਕਾਂ ਦੇ ਇਸ ਵਿਸ਼ਵਾਸ ਉੱਪਰ ਖਰਾ ਉਤਰੇਗੀ। 

ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹਮੇਸ਼ਾ ਲੋਕਾਂ ਨਾਲ ਜੁੜੇ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਹਾਤੀ ਵਿਕਾਸ ਸਮੇਤ ਪਿੰਡ-ਪਿੰਡ ‘ਚ ਖੇਡ ਸਟੇਡੀਅਮ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਇਸ ਤੋਂ ਇਲਾਵਾ ਛੱਪੜਾਂ ਦੀ ਸਫ਼ਾਈ ਅਤੇ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਨੂੰ ਪੂਰਾ ਕਰਵਾਉਣਾ ਜ਼ਿਲ੍ਹਾ ਪ੍ਰੀਸ਼ਦ ਦੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ। 

ਉਨ੍ਹਾਂ ਕਿਹਾ ਕਿ ਚੇਅਰਮੈਨ ਸਮੇਤ ਸਮੁੱਚੀ ਟੀਮ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਏਗੀ। ਇਸੇ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਗਏ ਸਖ਼ਤ ਕਾਨੂੰਨ ਦੀ ਜਾਣਕਾਰੀ ਦਿੱਤੀ। 

ਉਨ੍ਹਾਂ ਨੇ ਇਸ ਦੇ ਨਾਲ ਹੀ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਧਰਤੀ ਹੇਠਲਾ ਪਾਣੀ ਬਚਾਉਣ ਲਈ 15000 ਕਿਲੋਮੀਟਰ ਨਹਿਰਾਂ, ਮਾਈਨਰ, ਖਾਲੇ ਪੱਕੇ ਕੀਤੇ ਅਤੇ ਪਹਿਲਾਂ ਵਰਤੇ ਜਾਂਦੇ 25 ਫੀਸਦੀ ਨਹਿਰੀ ਪਾਣੀ ਨੂੰ 75 ਫੀਸਦੀ ਵਰਤਣ ਦੀ ਵੱਡੀ ਪਹਿਲਕਦਮੀ ਕੀਤੀ ਹੈ। ਨਵੇਂ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾਂ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਫਤਹਿਗੜ੍ਹ ਸਾਹਿਬ ਐਡਵੋਕੇਟ ਲਖਵੀਰ ਸਿੰਘ ਰਾਏ, ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਧਾਇਕ ਬੱਸੀ ਰੁਪਿੰਦਰ ਸਿੰਘ ਹੈਪੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਅਜੈ ਸਿੰਘ ਲਿਬੜਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਐਸ.ਸੀ ਵਿੰਗ ਦੇ ਸੂਬਾ ਇੰਚਾਰਜ ਗੁਰਪ੍ਰੀਤ ਸਿੰਘ ਜੀਪੀ, ਚੇਅਰਮੈਨ ਜੈਨਕੋ ਪੰਜਾਬ ਨਵਜੋਤ ਸਿੰਘ ਜਰਗ,ਓਂਕਾਰ ਸਿੰਘ ਚੌਹਾਨ,ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਗੁਰਵਿੰਦਰ ਸਿੰਘ ਢਿੱਲੋ, ਚੇਅਰਮੈਨ ਮਾਰਕੀਟ ਕਮੇਟੀ ਅਮਲੋਹ ਸੁਖਵਿੰਦਰ ਕੌਰ  ਗਹਿਲੋਤ, ਚੇਅਰਮੈਨ ਮਾਰਕੀਟ ਕਮੇਟੀ ਚਨਾਰਥਲ ਰਸ਼ਪਿੰਦਰ ਰਾਜਾ, ਐਡਵੋਕੇਟ ਮਨੀ ਬੜਿੰਗ, ਰਣਜੀਤ ਸਿੰਘ ਪਨਾਗ, ਦਿਲਪ੍ਰੀਤ ਭੱਟੀ, ਅਮਰਿੰਦਰ ਸਿੰਘ ਮੰਡੋਫਲ, ਅਵਤਾਰ ਟੈਣੀ, ਜਗਦੀਪ ਸਿੰਘ ਮਾਂਗਟ ਚੇਅਰਮੈਨ ਮਾਰਕਿਟ ਕਮੇਟੀ ਮੰਡੀ ਗੋਬਿੰਦਗੜ੍ਹ, ਪ੍ਰਦੀਪ ਸਿੰਘ ਕੰਜਾਰੀ, ਮਨਜਿੰਦਰ ਸਿੰਘ, ਜਸਕਰਨ ਸਿੰਘ, ਗੁਰਮਨ ਸਿੰਘ, ਅਮਨਦੀਪ ਸਿੰਘ,ਜਗਦੀਪ ਸਿੰਘ, ਦਰਸਨ ਸਿੰਘ ਚੀਮਾ, ਜਿੰਮੀ ਸਰਪੰਚ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ ਫਤਹਿਗੜ੍ਹ ਸਾਹਿਬ ਕਰੁਣ ਗੁਪਤਾ ਸਮੇਤ ਹੋਰ ਆਗੂ ਤੇ ਅਧਿਕਾਰੀ ਹਾਜਰ ਸਨ।

 

Tags: Harpal Singh Cheema , Advocate Harpal Singh Cheema , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD