Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ

ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦਾ ਮਿਲ ਰਿਹੈ ਪੂਰਨ ਸਹਿਯੋਗ

Kultar Singh Sandhwan, AAP Punjab, Kotkapura, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Gurpreet Singh

Gurpreet Singh

5 Dariya News

ਕੋਟਕਪੂਰਾ , 05 Jun 2026

Last updated on: Jun 05, 2026, 15:40 IST

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਵਿੱਚ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਪਿੰਡਾਂ ਦੀਆਂ ਪੰਚਾਇਤਾਂ, ਡਿਫੈਂਸ ਕਮੇਟੀਆਂ ਅਤੇ ਆਮ ਲੋਕ ਪੂਰਨ ਤੌਰ ‘ਤੇ ਸਹਿਯੋਗ ਦੇ ਰਹੇ ਹਨ। ਪੰਜਾਬ ਸਰਕਾਰ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ, ਉਥੇ ਹੀ ਨਸ਼ਿਆਂ ਦੀ ਗ੍ਰਿਫ਼ਤ ਵਿਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਹੈ, ਤਾਂ ਜੋ ਉਹ ਸਮਾਜ ਵਿਚ ਬਿਹਤਰ ਜਿੰਦਗੀ ਬਤੀਤ ਕਰ ਸਕਣ। 

ਇਹ ਪ੍ਰਗਟਾਵਾ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਅਤੇ ਪਿੰਡ/ਵਾਰਡ ਪੱਧਰ 'ਤੇ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਕੋਟਕਪੂਰਾ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਦੀ ਨਹੀਂ ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ। ਜੇਕਰ ਹਰ ਜਾਗਰੂਕ ਨਾਗਰਿਕ ਆਪਣਾ ਫਰਜ਼ ਸਮਝ ਕੇ ਇਸ ਮੁਹਿੰਮ ਵਿੱਚ ਯੋਗਦਾਨ ਪਾਵੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੁੰ ਖੇਡਾਂ ਵੱਲ ਉਤਸ਼ਾਹਿਤ ਕਰਦਿਆਂ ਪ੍ਰੇਰਿਤ ਕੀਤਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਮੈਦਾਨ ਬਣਾ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਖੇਡ ਸਹੂਲਤਾਂ ਮਿਲ ਸਕਣ ਅਤੇ ਉਹ ਖੇਡਾਂ ਵਿੱਚ ਆਪਣਾ ਨਾਮ ਚਮਕਾਉਣ ਤੇ ਸੂਬੇ ਦਾ ਨਾਮ ਰੋਸ਼ਨ ਕਰਨ। 

ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨਸ਼ਿਆਂ ਜਿਹੀਆਂ ਮਾੜੀਆਂ ਅਲਾਮਤਾਂ ਤੋਂ ਬਚਿਆ ਜਾ ਸਕਦਾ ਹੈ ਤੇ ਸੂਬੇ ਦੀ ਜਵਾਨੀ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਨਸ਼ੇ ਦੀ ਬੁਰਾਈ ਵਿਰੁੱਧ ਇਕੱਠੇ ਹੋ ਰਹੇ ਹਨ । ਆਮ ਆਦਮੀ ਪਾਰਟੀ ਦਾ ਇਹ ਮਿਸ਼ਨ ਸਿਰਫ਼ ਰਾਜਨੀਤਕ ਨਹੀਂ, ਸਗੋਂ ਇਕ ਸਮਾਜਿਕ ਇਨਕਲਾਬ ਹੈ ਜੋ ਨਵੇਂ ਅਤੇ ਸਿਹਤਮੰਦ ਪੰਜਾਬ ਦੀ ਨੀਂਹ ਰੱਖ ਰਿਹਾ ਹੈ। ਸਰਕਾਰ ਦੀ ਇਹ ਪਹਿਲ ਸਿਰਫ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਣ ਦੀ ਕੋਸ਼ਿਸ਼ ਹੈ। ਜੇਕਰ ਲੋਕ ਨਿਡਰ ਹੋ ਕੇ ਸੂਚਨਾ ਦੇਣ ਤਾਂ ਨਸ਼ਾ ਤਸਕਰੀ ਦੇ ਜਾਲ ਨੂੰ ਤੋੜਨ ਵਿੱਚ ਵੱਡੀ ਮੱਦਦ ਮਿਲ  ਸਕਦੀ ਹੈ।

ਇਸ ਮੌਕੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਬੀ.ਸੀ ਵਿੰਗ ਪੰਜਾਬ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ, ਸੁਖਵੰਤ ਸਿੰਘ ਪੱਕਾ, ਸੁਖਦੀਪ ਸਿੰਘ ਹਲਕਾ ਕੋਆਰਡੀਨੇਟਰ, ਐਸ ਡੀ ਐਮ ਕੋਟਕਪੂਰਾ ਰਾਜਿੰਦਰ ਸਿੰਘ, ਤਹਿਸੀਲਦਾਰ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਬੀ.ਡੀ.ਪੀ.ਓ ਵਿਕਾਸ ਸ਼ਰਮਾ, ਸਿਮਰਨਜੀਤ ਸਿੰਘ ਐਮ.ਸੀ.ਸਰਪੰਚ ਦਿਲਬਾਗ ਸਿੰਘ ਚੰਬੇਲੀ, ਹੈਪੀ ਚੰਬੇਲੀ, ਗੁਰਸੇਵਕ ਸਿੰਘ ਬਰਾੜ, ਗੁਰਵਿੰਦਰ ਸਿੰਘ ਬਿੱਲਾ, ਸਰਪੰਚ ਬਲਦੇਵ ਸਿੰਘ ਤੋਂ ਇਲਾਵਾ ਸਮੂਹ ਬਲਾਕ ਕੋਆਰਡੀਨੇਟਰ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD