Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

 

ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ

Ranbir Singh Bhullar, AAP Punjab, Ferozepur

Gurpreet Singh

Gurpreet Singh

5 Dariya News

ਫਿਰੋਜ਼ਪੁਰ , 05 Jun 2026

Last updated on: Jun 05, 2026, 15:42 IST

ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਕੋਲ ਰਜਿਸਟਰਡ ਸਮੂਹ ਲਾਭਪਾਤਰੀ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਸਬੰਧੀ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪਿੰਡ ਦੁਲਚੀ ਕੇ ਵਿਖੇ ਲਾਭਪਾਤਰੀ ਪਰਿਵਾਰਾਂ ਨੂੰ ਨਵੇਂ ਸਮਾਰਟ ਰਾਸ਼ਨ ਕਾਰਡ ਵੰਡਣ ਦਾ ਸ਼ੁਭ ਆਰੰਭ ਕੀਤਾ ਗਿਆ। 

ਇਸ ਮੌਕੇ ਪਿੰਡ ਦੇ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ ਗਏ। ਇਸ ਦੌਰਾਨ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਦੀ ਨਵੀਂ ਸਕੀਮ "ਮੇਰੀ ਰਸੋਈ" ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਰਾਜ ਦੇ ਸਮੂਹ ਰਜਿਸਟਰਡ ਲਾਭਪਾਤਰੀ ਪਰਿਵਾਰਾਂ ਨੂੰ ਹਰ ਤਿੰਨ ਮਹੀਨਿਆਂ ਬਾਅਦ ਕਣਕ ਦੇ ਨਾਲ ਇੱਕ ਜ਼ਰੂਰੀ ਘਰੇਲੂ ਵਸਤਾਂ ਵਾਲੀ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ। 

ਉਨ੍ਹਾਂ ਦੱਸਿਆ ਕਿ ਇਹ ਸਕੀਮ ਅਪ੍ਰੈਲ 2026 ਤੋਂ ਜੂਨ 2026 ਲਈ ਸ਼ੁਰੂ ਹੋ ਚੁੱਕੀ ਹੈ, ਜਿਸ ਅਧੀਨ ਦਾਲਾਂ, ਨਮਕ, ਖਾਣ ਵਾਲਾ ਤੇਲ, ਮਿਰਚ, ਹਲਦੀ ਅਤੇ ਹੋਰ ਲੋੜੀਂਦੀਆਂ ਵਸਤਾਂ ਲਾਭਪਾਤਰੀ ਪਰਿਵਾਰਾਂ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਵਿਧਾਇਕ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋੜਵੰਦ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਛੇਤੀ ਹੀ ਔਰਤਾਂ ਦੀ ਭਲਾਈ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏੇ ਅਤੇ ਅਨੁਸੂਚਿਤ ਜਾਤੀ ਮਹਿਲਾਵਾਂ ਲਈ 1500 ਰੁਪਏ ਵਿੱਤੀ ਸਹਾਇਤਾ ਵਜੋਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਏ ਜਾਣਗੇ। ਇਸ ਮੌਕੇ ਸਹਾਇਕ ਖੁਰਾਕ ਅਤੇ ਸਪਲਾਈਜ਼ ਅਫ਼ਸਰ ਸੋਨਾ ਸਿੰਘ, ਬਲਾਕ ਸੰਮਤੀ ਚੇਅਰਮੈਨ ਦਿਲਬਾਗ ਸਿੰਘ, ਬਲਾਕ ਸੰਮਤੀ ਚੇਅਰਮੈਨ ਹਰਮੇਸ਼ ਸਿੰਘ ਅਤੇ ਹੋਰ ਪਤਵੰਤੇ ਵਿਅਕਤੀ ਆਦਿ ਹਾਜ਼ਰ ਸਨ।

 

Tags: Ranbir Singh Bhullar , AAP Punjab , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD