Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਲਾਕ ਪਿੰਡ ਵਾਰਡ ਪੱਧਰ ਦੀਆਂ ਕਮੇਟੀਆਂ ਦੀ ਮੀਟਿੰਗ

Gurdit Singh Sekhon, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Gurpreet Singh

Gurpreet Singh

5 Dariya News

ਫ਼ਰੀਦਕੋਟ , 05 Jun 2026

Last updated on: Jun 05, 2026, 15:52 IST

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਸਫਲਤਾ ਵੱਲ ਵੱਧ ਰਹੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਸਥਾਨਕ ਚਾਂਦ ਪੈਲੇਸ ਵਿਖੇ ਮੀਟਿੰਗ ਦੌਰਾਨ ਕੀਤਾ।

ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਵਿੱਚ ਜਦੋਂ ਤੋਂ ਆਮ ਆਦਮੀ ਪਾਰਟੀ ਸਰਕਾਰ ਬਣੀ ਹੈ ਸਰਕਾਰ ਨੇ ਲੋਕ ਹਿੱਤਾਂ ਅਤੇ ਲੋਕਾਂ ਦੀ ਸਹੂਲਤ ਵਾਸਤੇ ਜਾਂ ਜਿਹੜੀਆਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਾਸਤੇ ਦਿਨ ਰਾਤ ਇੱਕ ਕੀਤਾ ਹੈ,ਪਰ ਪੰਜਾਬ ਦਾ ਇੱਕ ਬਹੁਤ ਵੱਡਾ ਮੁੱਦਾ ਨਸ਼ਾ ਜਿਸ ਨੇ ਪੰਜਾਬ ਦਾ ਨਾਮ ਬਦਨਾਮ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਨਸ਼ੇ ਤੇ ਪੂਰਨ ਪਾਬੰਦੀ ਲਗਾਉਣ ਲਈ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। 

ਨਸ਼ਾ ਵੇਚਣ ਵਾਲਿਆਂ ਨੂੰ ਜੇਲਾਂ ਵਿੱਚ ਭੇਜਿਆ ਗਿਆ, ਇਹ ਸਰਕਾਰ ਦੀ ਬਹੁਤ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ੇ ਦੇ ਆਦੀ ਹਨ, ਉਨ੍ਹਾਂ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਇਲਾਜ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਉੱਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਉਹ ਆਰਥਿਕ ਤੌਰ ਤੇ ਮਜਬੂਤ ਹੋ ਸਕਣ। 

ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਕੋਈ ਕਮੀ ਰਹਿੰਦੀ ਹੈ ਤਾਂ ਉਸ ਨੂੰ ਦੂਰ ਕੀਤਾ ਜਾਵੇਗਾ ਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ। ਚੇਅਰਮੈਨ ਨਗਰ ਸੁਧਾਰ ਟਰੱਸਟ ਸ. ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਸੀ। ਜਿਸ ਤਹਿਤ ਹਜ਼ਾਰਾਂ ਨਸ਼ਾ ਤਸਕਰਾਂ ਦੇ ਘਰ ਢਾਹੇ ਗਏ, ਹਜ਼ਾਰਾਂ ਨਸ਼ਾ ਤਸਕਰ ਪੰਜਾਬ ਛੱਡ ਕੇ ਚਲੇ ਗਏ, ਹਜਾਰਾਂ ਨਸ਼ਾ ਤਸਕਰਾਂ ਤੇ ਕਾਰਵਾਈ ਹੋਈ ਹੈ।

ਇਹ ਯੁੱਧ ਉਦੋਂ ਤੱਕ ਖਤਮ ਨਹੀਂ ਹੋਣਾ ਜਦੋਂ ਤੱਕ ਪੰਜਾਬ ਦੇ ਵਿੱਚ ਇਕੱਲਾ ਇਕੱਲਾ ਨਸ਼ਾ ਤਸਕਰ ਸਲਾਖਾਂ ਦੇ ਪਿੱਛੇ ਨਹੀਂ ਜਾਂਦਾ, ਇਹ ਪਹਿਲੀ ਸਰਕਾਰ ਜਿਸ ਨੇ ਨਸ਼ਿਆਂ ਦੇ ਖਿਲਾਫ ਯੁੱਧ ਛੇੜਿਆ ਹੈ। ਉਨ੍ਹਾਂ ਕਿਹਾ ਕਿ ਤਕੜੇ ਹੋ ਕੇ ਅਸੀਂ ਸਾਰੇ ਇਸ ਮੁਹਿੰਮ ਵਿੱਚ ਲੱਗੇ ਹੋਏ ਹਾਂ। 

ਚੇਅਰਮੈਨ ਪਲਾਨਿੰਗ ਬੋਰਡ ਸ.ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਦ੍ਰਿੜ ਹੈ ਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸ਼ਲਾਂਘਾਯੋਗ ਕਦਮ ਪੁੱਟੇ ਗਏ ਹਨ ਜਿਸ ਤਹਿਤ ਨਸ਼ਾ ਤਸਕਰਾਂ ਦੇ ਘਰ ਢਾਹੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਪੂਰਨ ਤੌਰ ਤੇ ਰੋਕਣ ਲਈ ਸਭ ਦਾ ਇਕੱਠੇ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਡਿਫੈਂਸ ਕਮੇਟੀਆਂ ਦੇ ਅਹੁਦੇਦਾਰਾਂ ਨੂੰ ਆਈ.ਡੀ.ਕਾਰਡ ਸੌਪੇ ਗਏ ਅਤੇ ਡਿਫੈਂਸ ਕਮੇਟੀਆਂ ਤੋਂ ਲਿਖਤੀ ਸੁਝਾਅ ਵੀ ਮੰਗੇ ਗਏ।

ਇਸ ਮੌਕੇ ਕੋਆਰਡੀਨੇਟਰ ਉੱਤਮ ਸਿੰਘ ਡੋਡ, ਕੋਅਰਾਡੀਨੇਟਰ ਗੁਰਸੇਵਕ ਸਿੰਘ, ਵਾਈਸ ਕੋਆਰਡੀਨੇਟਰ ਰਵਦੀਪ ਸਿੰਘ, ਬਲਤੇਜ ਸਿੰਘ ਮਚਾਕੀ, ਐਸ.ਡੀ.ਐਮ ਪੁਨੀਤ ਸ਼ਰਮਾ, ਡੀ.ਐਸ.ਪੀ.ਤ੍ਰਿਲੋਚਨ ਸਿੰਘ, ਐਸ.ਐਮ.ਓ ਡਾ.ਪੁਨੀਤ ਕਾਜਲ, ਡਾ.ਅਕਰਮ ਸਿੰਘ, ਨੱਥਾ ਸਿੰਘ ਬੀ.ਡੀ.ਪੀ.ਓ,  ਜਸਬੀਰ ਸਿੰਘ ਜੱਸੀ ਜ਼ਿਲ੍ਹਾ ਗਾਈਡੈਂਸ ਐਂਡ ਕੌਸਲਰ ਸਮੂਹ ਬਲਾਕ ਕੋਆਰਡੀਨੇਟਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Gurdit Singh Sekhon , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD