Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ

Amarpreet Kaur Sandhu, DC Fazilka, Fazilka, Deputy Commissioner Fazilka

Gurpreet Singh

Gurpreet Singh

5 Dariya News

ਫਾਜ਼ਿਲਕਾ , 05 Jun 2026

Last updated on: Jun 05, 2026, 15:58 IST

ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਂਸਜ ਅਫਸਰ ਫਾਜਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਸੈਂਸਜ 2027 ਸਬੰਧੀ ਵਧੀਕ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਸੈਂਸਜ ਅਫਸਰ ਫਾਜਿਲਕਾ , ਸਮੂਹ ਉੱਪ ਮੰਡਲ ਮੈਜਿਸਟ੍ਰੇਟ ਕਮ ਉੱਪ ਮੰਡਲ ਸੈਂਸਜ ਅਫਸਰ ਅਤੇ ਸਮੂਹ ਚਾਰਜ ਅਫਸਰਾਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਮਿਤੀ 15.05.2026 ਤੋਂ 13.06.2026 ਤੱਕ ਸੈਂਸਜ 2027 ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸੈਂਸਸ ਦਾ ਮੁੱਖ ਉਦੇਸ਼ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਬਾਰੇ ਸਹੀ ਅਤੇ ਤਾਜ਼ਾ ਡਾਟਾ ਇਕੱਠਾ ਕਰਨਾ ਹੈ ਤਾਂ ਜੋ ਸਰਕਾਰ ਵੱਲੋਂ ਲੋਕ-ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਗਿਣਤੀਕਾਰ ਘਰ-ਘਰ ਸਰਵੇ ਲਈ ਆਉਣ ਤਾਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਸਹੀ ਅਤੇ ਅੱਪਡੇਟ ਜਾਣਕਾਰੀ ਮੁਹੱਈਆ ਕਰਵਾਈ ਜਾਵੇ। 

ਉਨ੍ਹਾਂ ਪਾਰਦਰਸ਼ਤਾ, ਅੰਕੜਿਆਂ ਦੀ ਸਟੀਕਤਾ ਅਤੇ ਨਿਰਧਾਰਿਤ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਡਿਪਟੀ ਈ.ਐਸ.ਏ ਕਮ-ਵਧੀਕ ਜ਼ਿਲ੍ਹਾ ਸੈਂਸਜ ਅਫਸਰ ਹਰਜਿੰਦਰ ਸਿੰਘ, ਅਮਨ ਗਿਰਧਰ, ਸੁਰਿੰਦਰ ਕੰਬੋਜ ਜਿਲ੍ਹਾ ਸੈਂਸਜ ਸੈਲ ਤੋਂ ਵਿਵੇਕ ਕਟਾਰੀਆ, ਅਸ਼ੀਸ਼ ਕੁਮਾਰ ਅਤੇ ਵਰਿੰਦਰ ਕੁਮਾਰ ਹਾਜ਼ਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD