Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼

ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

Crime News Punjab, Punjab Police, Police, Crime News, Amritsar Police, Amritsar

Gurpreet Singh

Gurpreet Singh

5 Dariya News

ਅੰਮ੍ਰਿਤਸਰ , 05 Jun 2026

Last updated on: Jun 05, 2026, 16:20 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ,  ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.035 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੰਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤਾ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਾਜ਼ ਮੁਹੰਮਦ (62), ਜੋ ਕਿ ਅਫਗਾਨਿਸਤਾਨ ਦਾ ਨਾਗਰਿਕ ਹੈ ਅਤੇ ਪਹਿਲਾਂ ਹਰਿਆਣਾ ਦੇ ਸੋਨੀਪਤ ਵਿੱਚ ਰਹਿ ਰਿਹਾ ਸੀ ਤੇ ਹਾਲ ਹੀ ਵਿੱਚ ਨਵੀਂ ਦਿੱਲੀ ਦੇ ਲਾਜਪਤ ਨਗਰ ਰਹਿਣ ਲੱਗਾ ਸੀ; ਨਵਾਂਸ਼ਹਿਰ ਦੀ ਗੁਰੂ ਅੰਗਦ ਦੇਵ ਕਲੋਨੀ ਦੇ ਰਹਿਣ ਵਾਲੇ ਅੰਕੁਸ਼ ਬਰਥਵਾਲ (33), ਜਲੰਧਰ ਦੇ ਪਿੰਡ ਭੱਟੀਆਂ ਦੇ ਰਹਿਣ ਵਾਲੇ ਦੇਸ ਰਾਜ ਉਰਫ਼ ਵਿੱਕੀ (32), ਲੋਪੋਕੇ ਦੇ ਪਿੰਡ ਰਣੀਆ ਦੇ ਰਹਿਣ ਵਾਲੇ ਰਾਜਨਦੀਪ ਸਿੰਘ ਉਰਫ਼ ਰਾਜਾ (26), ਜੋ ਵਰਤਮਾਨ ਵਿੱਚ ਅੰਮ੍ਰਿਤਸਰ ਦੇ ਸੰਨੀ ਐਨਕਲੇਵ ਵਿੱਚ ਰਹਿ ਰਿਹਾ ਹੈ ਵਜੋਂ ਹੋਈ ਹੈ। 

ਇਸ ਤੋਂ ਇਲਾਵਾ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਆਦਤਨ ਅਪਰਾਧੀ ਹਨ ਜਿਨ੍ਹਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੋਕ (ਆਸਟ੍ਰੀਆ ਦੇ ਬਣੇ), ਇੱਕ .30 ਬੋਰ ਜ਼ਿਗਾਨਾ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਸਾਥੀਆਂ ਨਾਲ ਮਿਲ ਕੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸਥਾਪਤ ਸੰਪਰਕਾਂ ਜ਼ਰੀਏ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਫਿਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਇਨ੍ਹਾਂ ਨੂੰ ਅੱਗੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਹੋਰ  ਜਾਣਕਾਰੀ ਦਾ ਪਤਾ ਲਗਾਉਣ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂ ਵਿੱਚ, ਪੁਲਿਸ ਟੀਮਾਂ ਨੇ ਦੋ ਨਾਬਾਲਗਾਂ ਨੂੰ ਇੱਕ ਗਲੌਕ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਫੜਿਆ ਸੀ ਅਤੇ ਫਿਰ ਉਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਅਧਾਰ ‘ਤੇ 500 ਗ੍ਰਾਮ ਹੈਰੋਇਨ ਅਤੇ ਇੱਕ ਹੋਰ ਪਿਸਤੌਲ ਬਰਾਮਦ ਕੀਤਾ।

ਉਨ੍ਹਾਂ ਕਿਹਾ ਕਿ ਜਾਂਚ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਬਾਜ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ, 535 ਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਦੂਜੇ ਸਾਥੀ ਰਾਜਨਦੀਪ ਸਿੰਘ ਉਰਫ਼ ਰਾਜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅੰਕੁਸ਼ ਬਰਥਵਾਲ ਹਾਲ ਹੀ ਵਿੱਚ ਯੂਗਾਂਡਾ, ਜਿੱਥੇ ਉਹ ਨੌਕਰੀ ਕਰ ਰਿਹਾ ਸੀ, ਤੋਂ ਭਾਰਤ ਵਾਪਸ ਆਇਆ ਸੀ। ਵਿਦੇਸ਼ ਵਿੱਚ ਉਸਦੇ ਇੱਕ ਸਹਿਕਰਮੀ ਨੇ ਉਸਨੂੰ ਮੁਲਜ਼ਮ ਬਾਜ਼ ਮੁਹੰਮਦ ਨਾਲ ਜਾਣੂ ਕਰਵਾਇਆ ਅਤੇ ਭਾਰਤ ਵਾਪਸ ਆਉਣ ਤੋਂ ਬਾਅਦ ਅੰਕੁਸ਼ ਨੇ ਬਾਜ਼ ਮੁਹੰਮਦ ਨਾਲ ਹੱਥ ਮਿਲਾ ਕੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਹੋ ਗਿਆ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਥਾਣਾ ਛਾਉਣੀ ਵਿਖੇ ਆਰਮਜ਼ ਐਕਟ ਦੀ ਧਾਰਾ 25 (6,7,8) ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 91 ਮਿਤੀ 24-05-2026 ਦਰਜ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD