Friday, 05 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

 

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ

ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਨਿਊਟ੍ਰੀਸ਼ਨਲ ਗਾਰਡਨ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਜਨਤਕ ਜਾਗਰੂਕਤਾ ਦੀ ਕੀਤੀ ਸਮੀਖਿਆ

Bal Mukand Sharma, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 05 Jun 2026

Last updated on: Jun 05, 2026, 17:07 IST

ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਰਾਜ ਭਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਜਾਗਰੂਕਤਾ ਪਹਿਲਕਦਮੀਆਂ ਦੀ ਪ੍ਰਗਤੀ ਅਤੇ ਲਾਗੂਕਰਨ ਦਾ ਮੁਲਾਂਕਣ ਕੀਤਾ ਗਿਆ। ਮੀਟਿੰਗ ਵਿੱਚ ਸਰਕਾਰੀ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ ਦੀ ਸਥਾਪਨਾ ਅਤੇ ਕਾਰਜਸ਼ੀਲਤਾ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਬੱਚਿਆਂ ਵਿੱਚ ਖੁਰਾਕ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕੀਤੀਆਂ ਜਾ ਸਕਣ। 

ਚੇਅਰਮੈਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਬਾਗ ਮਹਿਜ ਪ੍ਰਤੀਕਾਤਮਕ ਨਹੀਂ ਰਹਿਣੇ ਚਾਹੀਦੇ ਬਲਕਿ ਵਿਦਿਆਰਥੀਆਂ ਨੂੰ ਪੋਸ਼ਣ, ਟਿਕਾਊ ਖੇਤੀਬਾੜੀ ਅਤੇ ਭੋਜਨ ਸੁਰੱਖਿਆ ਬਾਰੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ। ਅਧਿਕਾਰੀਆਂ ਨੂੰ ਬੱਚਿਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਮਿਡ-ਡੇਅ ਮੀਲ ਤਿਆਰ ਕਰਨ ਲਈ ਨਿਯਮਤ ਰੱਖ-ਰਖਾਅ, ਰਸੋਈਆਂ ਦੀ ਸਫਾਈ, ਰਸੋਈਏ ਲਈ ਢੁਕਵੀਂ ਸਿਖਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।

ਸਕੂਲ ਸਿਹਤ ਪ੍ਰੋਗਰਾਮ ਬਾਰੇ ਕਮਿਸ਼ਨ ਨੇ ਸਕੂਲਾਂ ਵਿੱਚ ਸਿਹਤ ਜਾਂਚ, ਵਿਕਾਸ ਦੀ ਨਿਗਰਾਨੀ ਅਤੇ ਸਫਾਈ ਅਭਿਆਸਾਂ ਲਈ ਕੀਤੇ ਜਾ ਰਹੇ ਉਪਾਵਾਂ ਦੀ ਸਮੀਖਿਆ ਕੀਤੀ। ਚੇਅਰਮੈਨ ਨੇ ਕੁਪੋਸ਼ਣ ਦੀ ਜਲਦੀ ਪਛਾਣ ਅਤੇ ਸਕੂਲ ਪੱਧਰ 'ਤੇ ਪੋਸ਼ਣ ਸਬੰਧੀ ਕਮੀਆਂ ਨੂੰ ਦੂਰ ਕਰਨ ਲਈ ਸਿਹਤ, ਸਿੱਖਿਆ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗਾਂ ਵਿਚਕਾਰ ਤਾਲਮੇਲ ਅਧਾਰਿਤ ਕਾਰਵਾਈ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ , 2013 ਦੇ ਉਪਬੰਧਾਂ 'ਤੇ ਜਾਗਰੂਕਤਾ ਮੁਹਿੰਮ ਦਾ ਵੀ ਮੁਲਾਂਕਣ ਕੀਤਾ, ਜਿਸ ਵਿੱਚ ਜਨਤਕ ਵੰਡ ਪ੍ਰਣਾਲੀ ਦੇ ਅਧੀਨ ਹੱਕ, ਸ਼ਿਕਾਇਤ ਨਿਵਾਰਣ ਵਿਧੀਆਂ ਅਤੇ ਭੋਜਨ ਸੁਰੱਖਿਆ ਮਾਪਦੰਡ ਸ਼ਾਮਲ ਹਨ। ਇਹ ਪਾਇਆ  ਗਿਆ ਕਿ ਪੰਚਾਇਤੀ ਰਾਜ ਸੰਸਥਾਵਾਂ, ਸਵੈ-ਸਹਾਇਤਾ ਸਮੂਹਾਂ ਅਤੇ ਭਾਈਚਾਰਕ ਭਾਗੀਦਾਰੀ ਦੀ ਨਿਰੰਤਰ ਪਹੁੰਚ ਰਾਹੀਂ ਇਹ ਯਕੀਨੀ ਬਣਾਉਣ ਦੀ ਲੋਡ਼ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉਹ ਬਿਨਾਂ ਕਿਸੇ ਰੁਕਾਵਟ ਤੋੰ ਲਾਭ ਪ੍ਰਾਪਤ ਹੋਣ। 

ਚੇਅਰਮੈਨ ਨੇ ਜ਼ਿਲ੍ਹਾ-ਪੱਧਰੀ ਅਧਿਕਾਰੀਆਂ ਨੂੰ ਆਈ. ਈ. ਸੀ. ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਵਿਆਪਕ ਪ੍ਰਸਾਰ ਲਈ ਸਥਾਨਕ ਮੀਡੀਆ, ਸਕੂਲ ਅਤੇ ਆਂਗਣਵਾੜੀ ਕੇਂਦਰਾਂ ਵਰਗੇ ਨਵੀਨਤਾਕਾਰੀ ਸਾਧਨਾਂ ਨੂੰ ਅਪਣਾਉਣ ਦੇ ਵੀ ਨਿਰਦੇਸ਼ ਦਿੱਤੇ। ਮੀਟਿੰਗ ਦੀ ਸਮਾਪਤੀ ਵਿੱਚ ਚੇਅਰਮੈਨ ਨੇ ਉਕਤ ਮੁੱਦਿਆਂ 'ਤੇ ਮਹੀਨਾਵਾਰ ਸਮੀਖਿਆ, ਜ਼ਿਲ੍ਹਾ ਪੱਧਰ 'ਤੇ ਮੀਟਿੰਗਾਂ ਕਰਨ 'ਤੇ ਜ਼ੋਰ ਦਿੱਤਾ ਅਤੇ ਦੱਸਿਆ ਕਿ ਚੋਟੀ ਦੇ 3 ਸਕੂਲਾਂ ਅਤੇ ਆਂਗਣਵਾੜੀਆਂ ਨੂੰ ਰਾਜ ਪੱਧਰ 'ਤੇ ਮਾਨਤਾ ਦਿੱਤੀ ਜਾਵੇਗੀ।

ਚੇਅਰਮੈਨ ਨੇ ਅੱਗੇ ਦੁਹਰਾਇਆ ਕਿ ਭੋਜਨ ਸੁਰੱਖਿਆ ਮਨੁੱਖੀ ਸਨਮਾਨ ਦਾ ਅਨਿੱਖੜਵਾਂ ਅੰਗ ਹੈ ਅਤੇ ਲਾਗੂਕਰਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਮਜ਼ਬੂਤ ਕਰਨ ਲਈ ਅੰਤਰ-ਵਿਭਾਗੀ ਤਾਲਮੇਲ ਅਤੇ ਉਹਨਾਂ ਨੇ ਸਮੇਂ ਸਿਰ ਰਿਪੋਰਟਿੰਗ ਦੀ ਮੰਗ ਕੀਤੀ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਇਹ ਯਕੀਨੀ ਬਣਾਉਣ ਲਈ ਇੱਕ ਸਰਗਰਮ ਪਹੁੰਚ ਅਪਣਾਉਣ ਦੀ ਵੀ ਅਪੀਲ ਕੀਤੀ ਕਿ ਕੋਈ ਵੀ ਬੱਚਾ ਜਾਂ ਘਰ ਢੁਕਵੇਂ ਅਤੇ ਪੌਸ਼ਟਿਕ ਭੋਜਨ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਇਸ ਮੌਕੇ  ਮੌਜੂਦ ਪਤਵੰਤਿਆਂ ਵਿੱਚ ਕਮਿਸ਼ਨ ਦੇ ਮੈਂਬਰ ਵਿਜੇ ਦੱਤ, ਜਸਵੀਰ ਸਿੰਘ ਸੇਖੋਂ ਅਤੇ ਮੈਂਬਰ ਸਕੱਤਰ ਕਨੂ ਥਿੰਦ ਤੇ ਹੋਰ ਸ਼ਾਮਲ ਸਨ।

 

Tags: Bal Mukand Sharma , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD