Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ: ਡਿਪਟੀ ਸਪੀਕਰ

Jai Krishan Rouri, Jai Krishan, Jai Krishan Singh Rouri, AAP Punjab, Garhshankar

Gurpreet Singh

Gurpreet Singh

5 Dariya News

ਗੜ੍ਹਸ਼ੰਕਰ , 05 Jun 2026

Last updated on: Jun 05, 2026, 17:50 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸ਼ੇਰੇ-ਏ-ਪੰਜਾਬ ਮੈਰਿਜ ਪੈਲੇਸ, ਪਿੰਡ ਪਦਰਾਣਾ ਵਿਖੇ ਇੱਕ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਲੋਕ ਮਿਲਣੀ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਨਾਲ ਸਬੰਧਿਤ ਮੁੱਦੇ ਡਿਪਟੀ ਸਪੀਕਰ ਦੇ ਧਿਆਨ ਵਿੱਚ ਲਿਆਂਦੇ।

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਹਰ ਇੱਕ ਸ਼ਿਕਾਇਤ ਅਤੇ ਮੰਗ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ 'ਤੇ ਹੀ ਮੌਜੂਦ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ। ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। 

ਲੋਕ ਮਿਲਣੀਆਂ ਦਾ ਮਕਸਦ ਵੀ ਆਮ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਦੂਰੀ ਘਟਾਉਣਾ ਅਤੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ ਅਤੇ ਕੋਈ ਵੀ ਯੋਗ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।

ਸ. ਰੌੜੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਿਰਧਾਰਤ ਸਮਾਂ-ਸੀਮਾ ਤੈਅ ਕੀਤੀ ਜਾਵੇ ਅਤੇ ਲੰਬਿਤ ਪਏ ਮਾਮਲਿਆਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਲੋਕ ਪ੍ਰਤੀਨਿਧੀਆਂ ਅਤੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ।

ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਹਾਜ਼ਰ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਵਿਕਾਸ ਲਈ ਕਈ ਮਹੱਤਵਪੂਰਨ ਪ੍ਰੋਜੈਕਟ ਚਲਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾ ਹਲਕੇ ਦੇ ਲੋਕਾਂ ਦੀ ਸੇਵਾ ਲਈ ਤਤਪਰ ਹਨ।

ਪ੍ਰੋਗਰਾਮ ਦੇ ਅੰਤ ਵਿੱਚ ਲੋਕਾਂ ਨੇ ਸ. ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਲੋਕ ਮਿਲਣੀਆਂ ਨਾਲ ਆਮ ਲੋਕਾਂ ਨੂੰ ਆਪਣੀ ਗੱਲ ਸਿੱਧੇ ਤੌਰ 'ਤੇ ਪ੍ਰਸ਼ਾਸਨ ਅਤੇ ਲੋਕ ਪ੍ਰਤੀਨਿਧੀਆਂ ਤੱਕ ਪਹੁੰਚਾਉਣ ਦਾ ਮੌਕਾ ਮਿਲਦਾ ਹੈ। ਜਿਸ ਨਾਲ ਸਮੱਸਿਆਵਾਂ ਦੇ ਹੱਲ ਦੀ ਪ੍ਰਕਿਰਿਆ ਹੋਰ ਪ੍ਰਭਾਵਸ਼ਾਲੀ ਬਣਦੀ ਹੈ।

ਇਸ ਲੋਕ ਮਿਲਣੀ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਇਲਾਕੇ ਦੇ ਪਤਵੰਤੇ ਵਿਅਕਤੀ, ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

 

Tags: Jai Krishan Rouri , Jai Krishan , Jai Krishan Singh Rouri , AAP Punjab , Garhshankar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD