Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਸਾਲ 2022 ਤੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ 377 ਕੈਡਿਟਾਂ ਨੇ ਹਥਿਆਰਬੰਦ ਬਲਾਂ ਵਿੱਚ ਕਮਿਸ਼ਨ ਹਾਸਲ ਕੀਤਾ”, ਅਮਨ ਅਰੋੜਾ ਵੱਲੋਂ ਪੰਜਾਬ ਦੇ ਨੌਜਵਾਨਾਂ ਦੇ ਜਜ਼ਬੇ ਦੀ ਸ਼ਲਾਘਾ

Aman Arora, AAP Punjab, Military, Mai Bhago Armed Forces Preparatory Institute, SAS Nagar, SAS Nagar Mohali, Mohali, Sahibzada Ajit Singh Nagar

Gurpreet Singh

Gurpreet Singh

5 Dariya News

ਚੰਡੀਗੜ੍ਹ , 05 Jun 2026

Last updated on: Jun 05, 2026, 18:23 IST

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਵੀ ਮੌਜੂਦ ਸਨ, ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਮਹਿਲਾ ਕੈਡਿਟਾਂ ਦਾ ਸਨਮਾਨ ਕੀਤਾ। ਕਿਸਾਨ ਦੀ ਧੀ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਮੈਰਿਟ ਸੂਚੀ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਹੈ, ਜਦੋਂਕਿ ਕੋਮਲਪ੍ਰੀਤ ਕੌਰ ਨੇ ਆਲ ਇੰਡੀਆ 18ਵਾਂ ਰੈਂਕ ਹਾਸਲ ਕਰਕੇ ਐਨਡੀਏ, ਖੜਕਵਾਸਲਾ ਅਕੈਡਮੀ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਹੈ, ਜੋ ਰੱਖਿਆ ਸੇਵਾਵਾਂ ਵਿੱਚ ਮਹਿਲਾਵਾਂ ਦੀ ਪ੍ਰਾਪਤੀਆਂ ਦੀ ਸੂਚੀ ਵਿੱਚ ਇੱਕ ਵੱਡਾ ਮੀਲ ਪੱਥਰ ਹੈ।

ਇੱਥੇ ਪੰਜਾਬ ਭਵਨ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੀਆਂ ਧੀਆਂ ਦੇ ਅਦੁੱਤੀ ਜਜ਼ਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੱਖਾਂ ਉਮੀਦਵਾਰਾਂ ਵਿੱਚੋਂ ਏਐਫਸੀਏਟੀ ‘ਚ ਪਹਿਲਾ ਅਤੇ ਐਨਡੀਏ ਪ੍ਰੀਖਿਆ ਵਿੱਚ 18ਵਾਂ ਸਥਾਨ ਪ੍ਰਾਪਤ ਕਰਨਾ, ਸਾਡੀਆਂ ਧੀਆਂ ਵਿੱਚ ਸਫ਼ਲਤਾ ਹਾਸਲ ਕਰਨ ਦੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਸਫ਼ਲਤਾ ਦੀ ਕਹਾਣੀ ਇੱਥੇ ਹੀ ਖਤਮ ਨਹੀਂ ਹੁੰਦੀ। ਸਾਲ 2022 ਤੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੇ 377 ਕੈਡਿਟਾਂ ਨੇ ਭਾਰਤੀ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਵਜੋਂ ਕਮਿਸ਼ਨ ਹਾਸਲ ਕੀਤਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2023 ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਲੜਕੀਆਂ ਲਈ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕਰਕੇ ਇੱਕ ਮਾਰਗਦਰਸ਼ਕ ਪਹਿਲ ਕੀਤੀ ਹੈ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ ਜਿੱਥੇ ਸਰਕਾਰ ਲੜਕੀਆਂ ਲਈ ਸਮਰਪਿਤ ਡਿਫੈਂਸ ਪ੍ਰੈਪਰੇਟਰੀ ਇੰਸਟੀਚਿਊਟ ਚਲਾ ਰਹੀ ਹੈ। ਇਸ ਮਹੱਤਵਪੂਰਨ ਪ੍ਰਾਪਤੀ ਲਈ ਦੋਵੇਂ ਮਹਿਲਾ ਕੈਡਿਟਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, "ਮੈਂ ਇਥੇ ਇਹ ਆਖਣਾ ਚਾਹਾਂਗਾ ਕਿ ਇਹ ਸਾਰੇ ਪੰਜਾਬ ਲਈ ਵੱਡੇ ਮਾਣ ਅਤੇ ਖੁਸ਼ੀ ਦਾ ਦਿਨ ਹੈ। 

ਸਾਡੀਆਂ ਧੀਆਂ ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਆਪਣੀ ਅਣਥੱਕ ਮਿਹਨਤ ਨਾਲ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।” ਸ੍ਰੀ ਅਮਨ ਅਰੋੜਾ ਨੇ ਕਿਹਾ,“ਪੰਜਾਬੀਆਂ ਨੇ ਹਮੇਸ਼ਾ ਅੱਗੇ ਹੋ ਕੇ ਅਗਵਾਈ ਕੀਤੀ ਹੈ; ਪਹਿਲਾਂ ਆਜ਼ਾਦੀ ਦਾ ਸੰਘਰਸ਼ ਜਿੱਤਣ ਵਿੱਚ ਅਤੇ ਫਿਰ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ। 

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਾਈ ਭਾਗੋ ਏ.ਐਫ.ਪੀ.ਆਈ. ਇਸੇ ਭਾਵਨਾ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾ ਰਹੀ ਹੈ। ਸਾਡੀਆਂ ਧੀਆਂ ਨੇ ਇੱਕ ਵਾਰ ਫਿਰ ਪੰਜਾਬ ਦਾ ਮਾਣ ਵਧਾਇਆ ਹੈ। ਮੈਂ ਦੋਵਾਂ ਕੈਡਿਟਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਪੰਜਾਬ ਦੀ ਹਰ ਧੀ ਨੂੰ ਵਧਾਈ ਦਿੰਦਾ ਹਾਂ।’’

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਜਲਦ ਹੀ ਹੁਸ਼ਿਆਰਪੁਰ ਦੇ ਬਜਵਾੜਾ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨਾਮ ਦੀ ਇੱਕ ਹੋਰ ਸੰਸਥਾ ਦਾ ਉਦਘਾਟਨ ਕੀਤਾ ਜਾਵੇਗਾ ਤਾਂ ਜੋ ਹੋਰ ਨੌਜਵਾਨਾਂ ਆਰਮਡ ਫੋਰਸਿਜ਼ ਵਿੱਚ ਅਫਸਰਾਂ ਵਜੋਂ ਕਮਿਸ਼ਨ ਪ੍ਰਾਪਤ ਕਰ ਸਕਣ। ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੰਗਰੂਰ ਦੇ ਚੀਮਾ ਮੰਡੀ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਜਲਦੀ ਰੱਖਿਆ ਜਾਵੇਗਾ। 

ਇਸ ਸੰਸਥਾ ਦੇ 18 ਮਹੀਨਿਆਂ ਵਿੱਚ ਪੂਰਾ ਹੋਣ ਦੀ ਉਮੀਦ ਹੈ। 14 ਸੀ-ਪਾਈਟ ਕੇਂਦਰਾਂ ਦੇ ਨਵੀਨੀਕਰਨ ਅਤੇ ਆਧੁਨਿਕੀਕਰਨ ਲਈ ਵੀ ਕੰਮ ਚੱਲ ਰਿਹਾ ਹੈ ਅਤੇ ਅਗਲੇ ਕੁਝ ਮਹੀਨਿਆਂ ਵਿੱਚ ਦੋ ਨਵੇਂ ਸੀ-ਪਾਈਟ ਕੇਂਦਰ ਹੋਰ ਖੋਲ੍ਹੇ ਜਾਣਗੇ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਨਤੀਜੇ ਰਾਜ ਦੇ ਲੜਕੀਆਂ ਅਤੇ ਮੁੰਡਿਆਂ ਲਈ ਰੱਖਿਆ ਸਿਖਲਾਈ ਵਿੱਚ ਕੇਂਦ੍ਰਿਤ ਪਹੁੰਚ ਦੀ ਪ੍ਰਤੱਖ ਤਸਵੀਰ ਪੇਸ਼ ਕਰਦੇ  ਹਨ। 

ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਬੰਦਿਸ਼ਾਂ ਨੂੰ ਉਲੰਘਦਿਆਂ ਇੱਕ ਨਵੀਂ ਲੀਹ ਪਾ ਦਿੱਤੀ  ਹੈ, ਜੋ ਛੋਟੇ ਕਸਬਿਆਂ ਅਤੇ ਪਿੰਡਾਂ ਦੀ ਹਰੇਕ ਧੀ ਲਈ ਪ੍ਰੇਰਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਏਐਫਪੀਆਈ ਅਤੇ ਸੀ-ਪਾਈਟ ਕੇਂਦਰਾਂ ਦਾ ਵਿਸਥਾਰ ਇਹ ਯਕੀਨੀ ਬਣਾਏਗਾ ਕਿ ਪੰਜਾਬ ਦੇ ਹੋਰ ਨੌਜਵਾਨਾਂ ਨੂੰ ਉੱਚ ਪੱਧਰ ’ਤੇ ਮੁਕਾਬਲਾ ਕਰਨ ਲਈ ਢਾਂਚਾਗਤ ਕੋਚਿੰਗ, ਸਰੀਰਕ ਸਿਖਲਾਈ ਅਤੇ ਸ਼ਖਸੀਅਤ ਵਿਕਾਸ ਮਿਲੇ।

ਇਸ ਪ੍ਰਾਪਤੀ ਉੱਤੇ ਮਾਣ ਪ੍ਰਗਟ ਕਰਦਿਆਂ ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਰੱਖਿਆ ਸੇਵਾਵਾਂ ਵਿੱਚ ਔਰਤਾਂ ਲਈ ਸੀਮਤ ਅਸਾਮੀਆਂ ਦੇ ਬਾਵਜੂਦ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨਾ ਵੱਡੇ ਮਾਅਰਕੇ ਵਾਲੀ ਗੱਲ ਹੈ। ਮਹਿਕਪ੍ਰੀਤ ਅਤੇ ਕੋਮਲਪ੍ਰੀਤ ਨੇ ਰਾਜ ਸਰਕਾਰ ਦੇ ਪੰਜਾਬ ਦੀਆਂ ਧੀਆਂ ਨੂੰ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਬਣਾਉਣ ਦੇ ਮਿਸ਼ਨ ਨੂੰ ਵੱਡਾ ਹੁਲਾਰਾ ਦਿੱਤਾ ਹੈ।

 

 

Tags: Aman Arora , AAP Punjab , Military , Mai Bhago Armed Forces Preparatory Institute , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD