Wednesday, 17 June 2026

 

 

ਖ਼ਾਸ ਖਬਰਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ

 

ਅਨਿੰਦਿਤਾ ਮਿਤਰਾ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ

Anindita Mitra, Election Commision Punjab, ECI, Chief Electoral Officer Punjab, CEO Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 05 Jun 2026

Last updated on: Jun 05, 2026, 18:34 IST

ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ.) 2026 ਲਈ ਪ੍ਰੋਗਰਾਮ ਦੀ ਪਾਲਣਾ ਤਹਿਤ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਚੋਣ ਅਧਿਕਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਲਈ ਅੱਜ ਇਥੇ ਇੱਕ ਵੱਡ ਅਕਾਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ ਸੈਸ਼ਨ ਚੋਣ ਕਮਿਸ਼ਨ ਵੱਲੋਂ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜਨ ਅਭਿਆਸ ਦੌਰਾਨ ਅਧਿਕਾਰੀਆਂ ਨੂੰ ਸਥਾਪਤ ਕੀਤੀਆਂ ਜਾ ਰਹੀਆਂ ਸੂਚਨਾ ਤਕਨਾਲੋਜੀ ਪ੍ਰਣਾਲੀਆਂ ਅਤੇ ਸਾਫਟਵੇਅਰ ਐਪਲੀਕੇਸ਼ਨਾਂ ਨਾਲ ਚੰਗੀ ਤਰ੍ਹਾਂ ਜਾਣੂ ਕਰਵਾਉਣ ਲਈ ਆਯੋਜਿਤ ਕੀਤਾ ਗਿਆ ਸੀ। 

ਇਸ ਪਹਿਲ ਦਾ ਉਦੇਸ਼ ਇਕਸਾਰ ਪ੍ਰਕਿਰਿਆਤਮਕ ਸਮਝ ਪੈਦਾ ਕਰਨਾ, ਆਈਟੀ ਤਿਆਰੀ ਨੂੰ ਮਜ਼ਬੂਤ ਕਰਨਾ ਅਤੇ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਦੇ ਸਹਿਜ, ਕੁਸ਼ਲ ਲਾਗੂਕਰਨ ਨੂੰ ਯਕੀਨੀ ਬਣਾਉਣਾ ਹੈ। ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਵਿਸ਼ੇਸ਼ ਤੀਬਰ ਸੋਧ ਇਹ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਅਭਿਆਸ ਹੈ ਕਿ ਅੰਤਿਮ ਵੋਟਰ ਸੂਚੀਆਂ ਪੂਰੀ ਤਰ੍ਹਾਂ ਸਹੀ, ਸਮਾਵੇਸ਼ੀ ਅਤੇ ਅੱਪ ਟੂ ਡੇਟ ਹੋਣ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਤੰਤਰੀ ਪ੍ਰਕਿਰਿਆ ਦੀ ਪੂਰਨ ਅਖੰਡਤਾ ਅਤੇ ਪਾਰਦਰਸ਼ਤਾ ਨੂੰ ਬਣਾਈ ਰੱਖਣ ਲਈ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਕਰਮਚਾਰੀ ਅਤੇ ਨਵੀਨਤਕਨਾਲੋਜੀ ਦੀ ਰਣਨੀਤਕ ਵਰਤੋਂ ਬੁਨਿਆਦੀ ਪਹਿਲੂ ਹਨ। ਤਕਨੀਕੀ ਸੈਸ਼ਨਾਂ ਦੀ ਅਗਵਾਈ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਅਤੇ ਆਈ.ਟੀ. ਮਾਹਿਰਾਂ ਨੇ ਕੀਤੀ। ਭਾਰਤੀ ਚੋਣ ਕਮਿਸ਼ਨ ਦੇ ਮੁੱਖ ਭਾਗੀਦਾਰਾਂ ਅਤੇ ਫੈਸਿਲੀਟੇਟਜ਼ ਵਿੱਚ ਡਾ. ਸੀਮਾ ਖੰਨਾ ਅਤੇ ਤਕਨੀਕੀ ਮਾਹਿਰਾਂ ਦੀ ਇੱਕ ਵਿਸ਼ੇਸ਼ ਟੀਮ ਸ਼ਾਮਲ ਸੀ।

ਸੈਸ਼ਨ ਦੀ ਸਮਾਪਤੀ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਨੂੰ ਪੂਰੀ ਤਰ੍ਹਾਂ ਪੇਸ਼ੇਵਰ, ਪਾਰਦਰਸ਼ੀ ਅਤੇ ਨਾਗਰਿਕ-ਕੇਂਦ੍ਰਿਤ ਢੰਗ ਨਾਲ ਲਾਗੂ ਕਰਨ ਸਬੰਧੀ ਸੂਬੇ ਦੇ ਚੋਣ ਅਮਲੇ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

 

Tags: Anindita Mitra , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD