Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਕੇਵਲ ਸਿੰਘ ਢਿੱਲੋਂ ਨੇ ਨਿਤਿਨ ਨਵੀਨ ਨਾਲ ਕੀਤੀ ਮੁਲਾਕਾਤ : ਮਹਾਰਾਜਾ ਰਣਜੀਤ ਸਿੰਘ ਦੀ ਸੋਚ ਨਾਲ ਭਾਜਪਾ ਸ਼ੁਰੂ ਕਰੇਗੀ ‘ਮਿਸ਼ਨ ਪੰਜਾਬ 2027’

Kewal Singh Dhillon, BJP Punjab, Nitin Nabin, BJP, Bharatiya Janata Party

Gurpreet Singh

Gurpreet Singh

5 Dariya News

ਨਵੀਂ ਦਿੱਲੀ , 05 Jun 2026

Last updated on: Jun 05, 2026, 19:05 IST

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਪਾਰਟੀ ਦੇ ਰਾਸ਼ਟਰੀ ਮੁੱਖ ਦਫ਼ਤਰ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਸ਼੍ਰੀ ਨਿਤਿਨ ਨਵੀਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਜਪਾ ਦੇ ਕੌਮੀ  ਸਕੱਤਰ ਅਤੇ ਪੰਜਾਬ ਦੇ ਸਹਿ-ਪ੍ਰਭਾਰੀ ਵਿਧਾਇਕ ਸਰਦਾਰ ਨਰਿੰਦਰ ਸਿੰਘ ਰੈਣਾ ਅਤੇ ਸੂਬਾ ਸੰਗਠਨ ਮਹਾਮੰਤਰੀ ਮੰਥਰੀ ਸ੍ਰੀਨਿਵਾਸੁਲੂ ਵੀ ਮੌਜੂਦ ਸਨ।

ਢਿੱਲੋਂ ਨੇ ਪੰਜਾਬ ਭਾਜਪਾ ਦੀ ਕਮਾਨ ਸੌਂਪਣ ਲਈ ਰਾਸ਼ਟਰੀ ਪ੍ਰਧਾਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਗੇ ਅਤੇ ਪੰਜਾਬ ਭਰ ਦੇ ਨੇਤਾਵਾਂ, ਅਹੁਦੇਦਾਰਾਂ ਅਤੇ ਕਾਰਕੁਨਾਂ ਨਾਲ ਮਿਲ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਰਾਸ਼ਟਰੀ ਲੀਡਰਸ਼ਿਪ ਦੀ ਰਹਿਨੁਮਾਈ ਅਤੇ ਕਾਰਕੁਨਾਂ ਦੇ ਸਾਂਝੇ ਯਤਨਾਂ ਨਾਲ ਭਾਜਪਾ ਪੰਜਾਬ ਵਿੱਚ ਇੱਕ ਮਜ਼ਬੂਤ ਰਾਜਨੀਤਿਕ ਤਾਕਤ ਵਜੋਂ ਉਭਰੇਗੀ ਅਤੇ ਫ਼ਰਵਰੀ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ।

ਮੁਲਾਕਾਤ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਭਲਾਈ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਰਣਨੀਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਦੇਸ਼ ਦਾ ਸਰਵੋਤਮ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਦੀ ਸੇਵਾ ਲਈ ਦਿਨ-ਰਾਤ ਮਿਹਨਤ ਕਰੇਗੀ। 

ਉਨ੍ਹਾਂ ਕੌਮੀ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਮੁਲਾਕਾਤ ਦਾ ਇੱਕ ਖ਼ਾਸ ਪਲ ਉਸ ਵੇਲੇ ਆਇਆ ਜਦੋਂ ਕੇਵਲ ਸਿੰਘ ਢਿੱਲੋਂ ਨੇ ਕੌਮੀ ਪ੍ਰਧਾਨ ਨੂੰ ‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਭੇਟ ਕੀਤੀ ਅਤੇ ਉਨ੍ਹਾਂ ਦੇ ‘ਸਰਕਾਰ-ਏ-ਖਾਲਸਾ’ ਰਾਜ ਦੀਆਂ ਸ਼ਾਨਦਾਰ ਉਪਲਬਧੀਆਂ ਅਤੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ। 

ਢਿੱਲੋਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਨਿਆਂਪੂਰਨ, ਲੋਕ-ਹਿਤੈਸ਼ੀ ਅਤੇ ਸਮਾਵੇਸ਼ੀ ਸ਼ਾਸਨ ਤੋਂ ਪ੍ਰੇਰਣਾ ਲੈਂਦਿਆਂ ਪੰਜਾਬ ਵਿੱਚ ਭਵਿੱਖ ਦੀ ਭਾਜਪਾ ਸਰਕਾਰ ਦੀ ਰੂਪ-ਰੇਖਾ ਅਤੇ ਵਿਕਾਸ ਮਾਡਲ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਭਾਜਪਾ ਲੀਡਰਸ਼ਿਪ ਨੇ ਪੂਰਾ ਵਿਸ਼ਵਾਸ ਜਤਾਇਆ ਕਿ ਪਾਰਟੀ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਅੱਗੇ ਵਧੇਗੀ ਅਤੇ ਪੰਜਾਬ ਲਈ ਇੱਕ ਸੁਨਹਿਰਾ, ਖੁਸ਼ਹਾਲ ਅਤੇ ਤਰੱਕੀਪਸੰਦ ਭਵਿੱਖ ਯਕੀਨੀ ਬਣਾਏਗੀ।

 

Tags: Kewal Singh Dhillon , BJP Punjab , Nitin Nabin , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD