Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

Bhagwant Mann, Bhagwant Singh Mann, AAP Punjab, Chief Minister Of Punjab, Mukh Mantri Mawan Dheeyan Satkar Yojna

5 Dariya News

5 Dariya News

5 Dariya News

ਚੰਡੀਗੜ੍ਹ , 05 Jun 2026

Last updated on: Jun 06, 2026, 09:48 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰਮੁੱਖ ਸਕੀਮ ਨੂੰ ਲਾਗੂਕਰਨ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਹ ਸਵੈ-ਮਾਣ ਨਾਲ ਆਪਣਾ ਜੀਵਨ ਬਸਰ ਕਰਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਪੰਜਾਬ ਦੀ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ, "ਫ਼ੰਡ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਸਕੀਮ ਤਹਿਤ ਯੋਗ ਹੋਣਗੀਆਂ।

ਪੰਜਾਬ ਦੀਆਂ ਲਗਪਗ 97 ਫ਼ੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ।" ਇਸ ਸਕੀਮ ਦੇ ਵੱਡੇ ਸਮਾਜਿਕ ਮਹੱਤਵ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਸਵੈ-ਮਾਣ ਜ਼ਰੂਰ ਪ੍ਰਦਾਨ ਕਰੇਗੀ।

ਉਨ੍ਹਾਂ ਕਿਹਾ, "ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਪਰਿਵਾਰਕ ਭਲਾਈ ਨੂੰ ਸੁਧਾਰਨ, ਲਿੰਗ ਬਰਾਬਰੀ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।"

ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਰਜਿਸਟ੍ਰੇਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਹਰ ਰੋਜ਼ ਲੱਖਾਂ ਔਰਤਾਂ ਦੇ ਨਾਂ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, "ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ ਇਸ ਸਕੀਮ ਤਹਿਤ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਦੀ ਜ਼ਿੰਮੇਵਾਰੀ ਲਗਪਗ ਦੋ ਲੱਖ 'ਮਹਿਲਾ ਸਤਿਕਾਰ ਸਖੀਆਂ' ਨੂੰ ਸੌਂਪੀ ਗਈ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਹ ਰਜਿਸਟ੍ਰੇਸ਼ਨਾਂ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ ਅਤੇ ਸਬੰਧਤ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਵੱਲੋਂ ਵਿਸ਼ੇਸ਼ ਤੌਰ 'ਤੇ ਨਿਰਧਾਰਤ ਕੀਤੇ ਗਏ ਹੋਰ ਸਥਾਨਾਂ ਰਾਹੀਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, "ਇਹ ਪਹਿਲਕਦਮੀ ਪੰਜਾਬ ਭਰ ਵਿੱਚ ਔਰਤਾਂ ਨੂੰ ਸਮਰੱਥ ਬਣਾਉਣ ਅਤੇ ਇਹ ਯਕੀਨੀ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ ਕਿ ਉਹ ਮਾਣ ਅਤੇ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਸਰ ਕਰ ਸਕਣ।"

 

Tags: Bhagwant Mann , Bhagwant Singh Mann , AAP Punjab , Chief Minister Of Punjab , Mukh Mantri Mawan Dheeyan Satkar Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD