Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਭਜਨ ਸਿੰਘ ਈਟੀਓ ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ, ਮਾਨਸੂਨ ਸੀਜ਼ਨ ਤੋਂ ਪਹਿਲਾਂ ਸਖ਼ਤੀ ਨਾਲ ਨਿਗਰਾਨੀ ਕਰਨ ਦੇ ਦਿੱਤੇ ਨਿਰਦੇਸ਼

ਲੋਕ ਨਿਰਮਾਣ ਮੰਤਰੀ ਵੱਲੋਂ ਸਾਰੇ ਸੜਕੀ ਪਾ੍ਰਜੈਕਟਾਂ ਦੀ ਰੋਜ਼ਾਨਾ ਆਧਾਰ ’ਤੇ ਨਿਗਰਾਨੀ ਅਤੇ ਸਮੇਂ ਸਿਰ ਨੇਪਰੇ ਚੜ੍ਹਾਉਣ ਦੇ ਹੁਕਮ

Harbhajan Singh ETO, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 05 Jun 2026

Last updated on: Jun 06, 2026, 10:16 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੀ.ਆਰ.ਬੀ.ਡੀ.ਬੀ. ਦਫ਼ਤਰ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ।

ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ  ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਕੀਤਾ। ਮਿੱਥੇ ਸਮੇ ਵਿੱਚ ਕੰਮਾਂ ਨੂੰ ਮੁਕੰਮਲ ਕਰਨ ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ-ਪਹਿਲਾਂ ਚੱਲ ਰਹੇ ਹਰੇਕ ਕੰਮ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਨੇ ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ ਨੂੰ ਪ੍ਰਗਤੀ ਦੀ ਰੋਜ਼ਾਨਾ ਆਧਾਰ ’ਤੇ ਨਿਗਰਾਨੀ ਕਰਨ ਅਤੇ ਹਰੇਕ ਪ੍ਰੋਜੈਕਟ ਲਈ ਰੋਜ਼ਾਨਾ ਆਧਾਰ ’ਤੇ ਪ੍ਰਗਤੀ ਦੀ ਮਾਨੀਟ੍ਰਿਗ ਸ਼ੀਟ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਕੰਮ ਸਮਾਂ-ਸੀਮਾ ਤੋਂ ਨਾ ਖੁੰਝੇ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਲੁੱਕ ਅਤੇ ਹੋਰ ਸਾਰੀ ਲੋੜੀਂਦੀ ਉਸਾਰੀ ਸਮੱਗਰੀ ਦਾ ਭੰਡਾਰਣ ਕਰ ਕੇ ਕੰਮਾਂ ਨੂੰ ਨਿਰਵਿਘਨ ਨੇਪਰੇ ਚਾੜ੍ਹਨਾ  ਯਕੀਨੀ ਬਣਾਇਆ ਜਾਵੇ।

ਕੁਆਲਿਟੀ ਕੰਟਰੋਲ ’ਤੇ ਜ਼ੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਚੰਗੀ ਮਿਆਰ ਦੇ ਕੰਮ ਕਰਵਾਉਣ ਨੂੰ ਯਕੀਨੀ ਬਣਾਉਣ ਦੀ ਸਰਕਾਰ ਦੀ ਜ਼ੀਰੋ ਟੋਲਰਸ ਨੀਤੀ ਬਾਰੇ ਆਗਾਹ ਕੀਤਾ ਤਾਂ ਜੋ ਲੋਕਾਂ ਦਾ ਪੈਸਾ ਕਿਸੇ ਵੀ ਰੂਪ ਵਿੱਚ ਬਰਬਾਦ ਨਾ ਹੋਵੇ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਸਬੰਧਤ ਅਧਿਕਾਰੀਆਂ ਵੱਲੋਂ ਹਰ ਪੱਧਰ ’ਤੇ ਨਿਰੰਤਰ ਜਾਂਚ ਅਤੇ ਨਿਰੀਖਣ ਕੀਤਾ ਜਾਵੇ ਤਾਂ ਜੋ ਜ਼ਮੀਨੀ ਪੱਧਰ ’ਤੇ ਉੱਚ ਮਿਆਰਾਂ ਨੂੰ ਸਖ਼ਤੀ ਨਾਲ ਕਾਇਮ ਰੱਖਿਆ ਜਾ ਸਕੇ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਹਰ ਪੜਾਅ ’ਤੇ ਲੋੜੀਂਦੇ ਸਾਈਨ ਬੋਰਡ, ਲੇਨ ਮਾਰਕਿੰਗ ਅਤੇ ਕੁਆਲਿਟੀ ਕੰਟਰੋਲ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ। ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੰਡਾਂ ਸਬੰਧੀ ਬਕਾਇਆ ਮੰਗਾਂ ਤੁਰੰਤ ਦਰਜ ਕਰਕੇ ਅਦਾਈਗੀਆਂ ਕੀਤੀਆਂ ਜਾਣ ਤਾਂ ਜੋ ਕੰਮਾਂ ਦੀ ਪ੍ਰਗਤੀ ਵਿੱਚ  ਕੋਈ ਦੇਰੀ ਨਾ ਹੋਵੇ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਉਹ ਮੁੜ ਛੇਤੀ ਹੀ ਕੰਮਾਂ ਦੀ ਪ੍ਰਗਤੀ ਦੀ ਦੁਬਾਰਾ ਸਮੀਖਿਆ ਕਰਨਗੇ ਅਤੇ ਮੀਟਿੰਗ ਦੌਰਾਨ ਜਾਰੀ ਨਿਰਦੇਸ਼ਾਂ ਦੀ ਪਾਲਣਾ ਦਾ ਜਾਇਜ਼ਾ ਵੀ ਲੈਣਗੇ। ਮੀਟਿੰਗ ਵਿੱਚ ਹਾਜ਼ਰ ਮਹਿਕਮੇ ਦੇ ਅਧਿਕਾਰੀਆਂ ਵਿੱਚ ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰਜ਼ ਸ੍ਰੀ ਅਨਿਲ ਗੁਪਤਾ, ਸ਼੍ਰੀ ਅਰਸਦੀਪ ਸਿੰਘ ਅਤੇ ਸਾਰੇ ਸੁਪਰੀਟੈਂਡਟ ਇੰਜੀਨੀਅਰ ਸ਼ਾਮਿਲ ਸਨ।

 

Tags: Harbhajan Singh ETO , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD