Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਇਬ ਸਿੰਘ ਸੈਣੀ ਨੇ ਇੰਜੀਨੀਅਰ ਰਿਸ਼ੀ ਪਾਲ ਦਾ ਭਾਜਪਾ ਵਿੱਚ ਸਵਾਗਤ ਕੀਤਾ

ਸਢੌਰਾ ਲਈ 5 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ

 Nayab Singh Saini, Chief Minister of Haryana, BJP Haryana, Shyam Singh Rana

5 Dariya News

5 Dariya News

5 Dariya News

ਸਢੌਰਾ , 05 Jun 2026

Last updated on: Jun 06, 2026, 11:39 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਹਲਕਾ ਸਢੌਰਾ ਦੇ ਪਿੰਡ ਵਿਆਸਪੁਰ ਪਹੁੰਚੇ ਅਤੇ ਉਨ੍ਹਾਂ ਨੇ ਸਾਬਕਾ ਕਾਂਗਰਸੀ ਆਗੂ ਅਤੇ ਇੰਜੀਨੀਅਰ ਰਿਸ਼ੀ ਪਾਲ ਤੇ ਉਨ੍ਹਾਂ ਦੇ ਸਮਰਥਕਾਂ ਦਾ ਭਾਜਪਾ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇੰਜੀਨੀਅਰ ਰਿਸ਼ੀਪਾਲ ਨੇ ਪਾਰਟੀ ਵਿੱਚ ਸ਼ਾਮਲ ਹੋ ਕੇ ਭਾਜਪਾ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਵਿੱਚ ਵਿਸ਼ਵਾਸ ਪ੍ਰਗਟਾਇਆ ਹੈ, ਜਿਸ ਦਾ ਪਾਰਟੀ ਸਵਾਗਤ ਕਰਦੀ ਹੈ। 

ਪ੍ਰੋਗਰਾਮ ਵਿੱਚ ਪਹੁੰਚਣ 'ਤੇ ਮੁੱਖ ਮੰਤਰੀ ਦਾ ਭਾਜਪਾ ਆਗੂਆਂ, ਅਹੁਦੇਦਾਰਾਂ ਅਤੇ ਪ੍ਰਬੰਧਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੋਗਰਾਮ ਵਿੱਚ ਬੋਲਦਿਆਂ ਕਿਹਾ ਕਿ ਸੂਬੇ ਵਿੱਚ ਅੱਜ ਬਿਨਾਂ ਰੁਕੇ ਭਾਜਪਾ ਸਰਕਾਰ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਨੇ ਸਿਰਫ਼ ਸੂਬੇ ਦੇ ਹਿੱਤ ਵਿੱਚ ਨਹੀਂ ਸਗੋਂ ਆਪਣੇ ਹਿੱਤ ਵਿੱਚ ਕਾਰਜ ਕੀਤੇ, ਪਰ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਹਰਿਆਣਾ ਦੀ ਜਨਤਾ ਦੀ ਸੇਵਾ ਦੇ ਜੋ ਸੰਕਲਪ ਲਏ ਸਨ, ਉਨ੍ਹਾਂ ਵਿੱਚੋਂ ਕਾਫ਼ੀ ਗਿਣਤੀ ਵਿੱਚ ਪੂਰੇ ਕਰ ਦਿੱਤੇ ਹਨ ਅਤੇ ਬਾਕੀ ਸੰਕਲਪਾਂ ਨੂੰ ਜਲਦੀ ਹੀ ਪੂਰਾ ਕਰ ਦਿੱਤਾ ਜਾਵੇਗਾ। 

ਇਸ ਲਈ ਭਾਜਪਾ ਨੇ ਜੋ ਵਾਅਦੇ ਕੀਤੇ ਹਨ ਉਨ੍ਹਾਂ 'ਤੇ ਕੰਮ ਕੀਤਾ ਹੈ ਅਤੇ ਲਗਾਤਾਰ ਕੰਮ ਕਰਦੇ ਹੋਏ ਅੱਗੇ ਵਧ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹਰਿਆਣਾ ਦੇਸ਼ ਦਾ ਇੱਕਲੌਤਾ ਅਜਿਹਾ ਸੂਬਾ ਹੈ, ਜਿੱਥੇ ਕਿਸਾਨਾਂ ਦੀਆਂ ਸਭ ਤੋਂ ਵੱਧ ਫ਼ਸਲਾਂ ਐੱਮ.ਐੱਸ.ਪੀ. 'ਤੇ ਖ਼ਰੀਦੀਆਂ ਜਾ ਰਹੀਆਂ ਹਨ। ਸਰਕਾਰ ਨੇ ਹਮੇਸ਼ਾ ਕਿਸਾਨ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕਿਸਾਨ ਭਲਾਈ ਸਕੀਮਾਂ ਬਣਾਈਆਂ ਹਨ। 

ਇਨ੍ਹਾਂ ਸਕੀਮਾਂ ਦਾ ਲਾਭ ਕਿਸਾਨਾਂ ਨੂੰ ਮਿਲ ਰਿਹਾ ਹੈ। ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋਣ 'ਤੇ ਉਚਿਤ ਮੁਆਵਜ਼ੇ ਦੀ ਵਿਵਸਥਾ ਕੀਤੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਅੱਗੇ ਵਧ ਰਿਹਾ ਹੈ ਅਤੇ ਉਨ੍ਹਾਂ ਦੇ ਹੀ ਮਾਰਗਦਰਸ਼ਨ ਵਿੱਚ ਹਰਿਆਣਾ ਸੂਬਾ ਵੀ ਤਰੱਕੀ ਦੇ ਰਾਹ 'ਤੇ ਅਗਾਂਹਵਧੂ ਹੈ।

ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਵਰਨਣ ਕਰਦਿਆਂ ਕਿਹਾ ਕਿ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਡਾਇਲਸਿਸ ਦੀ ਸਹੂਲਤ ਉਪਲਬਧ ਕਰਵਾਈ ਹੈ, ਜਿਸ ਨਾਲ ਲੱਖਾਂ ਮਰੀਜ਼ਾਂ ਨੂੰ ਲਾਭ ਮਿਲਿਆ ਹੈ। ਸਿੱਖਿਆ ਦੇ ਖੇਤਰ ਵਿੱਚ ਬੇਟੀਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਹਰੇਕ 20 ਕਿਲੋਮੀਟਰ ਦੇ ਘੇਰੇ ਵਿੱਚ ਸਰਕਾਰੀ ਕਾਲਜ ਸਥਾਪਿਤ ਕਰਨ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਕੰਮ ਕੀਤਾ ਗਿਆ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਇੰਜੀਨੀਅਰ ਰਿਸ਼ੀਪਾਲ ਵੱਲੋਂ ਸਢੌਰਾ ਖੇਤਰ ਦੇ ਵਿਕਾਸ ਨਾਲ ਸਬੰਧਤ ਜੋ ਮੰਗ-ਪੱਤਰ ਪੇਸ਼ ਕੀਤਾ ਗਿਆ ਹੈ, ਉਸ 'ਤੇ ਸਕਾਰਾਤਮਕ ਵਿਚਾਰ ਕਰਦਿਆਂ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਨੇ ਸਢੌਰਾ ਖੇਤਰ ਦੇ ਵਿਕਾਸ ਕਾਰਜਾਂ ਲਈ 5 ਕਰੋੜ ਰੁਪਏ ਦੀ ਵਿਸ਼ੇਸ਼ ਰਕਮ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਖੇਤਰ ਦੇ ਵਿਕਾਸ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪ੍ਰਧਾਨ ਮੰਤਰੀ ਸ੍ਰੀ ਨਰੈਂਦਰ ਮੋਦੀ ਦੇ ਮਾਰਗਦਰਸ਼ਨ ਵਿੱਚ ਜਨ ਭਲਾਈ ਅਤੇ ਯੋਜਨਾਵਾਂ ਦਾ ਕੁਸ਼ਲਤਾਪੂਰਵਕ ਸੰਚਾਲਨ ਕਰ ਰਹੀ ਹੈ। ਸਾਡੀ ਸਰਕਾਰ ਕਿਸਾਨਾਂ ਅਤੇ ਲੋੜਵੰਦਾਂ ਨੂੰ ਹਰ ਇੱਕ ਸਹੂਲਤ ਉਪਲਬਧ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਦਾ ਉਦੇਸ਼ ਹਰ ਇੱਕ ਵਿਅਕਤੀ ਤੱਕ ਲਾਭ ਪਹੁੰਚਾਉਣਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਆਸਪੁਰ ਵਿਖੇ ਪੌਦੇ ਲਗਾ ਕੇ ਲੋਕਾਂ ਨੂੰ ਵਿਸ਼ਵ ਵਾਤਾਵਰਣ ਦਿਵਸ ਦੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਸੂਬੇ ਵਿੱਚ ਵਣ ਵਿਭਾਗ ਵੱਲੋਂ ਕੁੱਲ 1.50 ਕਰੋੜ ਪੌਦੇ ਲਗਾਏ ਜਾਣਗੇ, ਜਿਨ੍ਹਾਂ ਵਿੱਚੋਂ 50 ਲੱਖ ਪੌਦੇ ਮੁਫ਼ਤ ਵੰਡੇ ਜਾਣਗੇ। 

ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਤੁਸੀਂ ਸਾਰੇ 'ਇੱਕ ਪੇੜ ਮਾਂ ਕੇ ਨਾਮ' ਮੁਹਿੰਮ ਨੂੰ ਅੱਗੇ ਵਧਾਓ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸਾਬਕਾ ਵਿਧਾਇਕ ਬਲਵੰਤ ਸਿੰਘ ਦੇ ਨਿਵਾਸ ਅਸਥਾਨ 'ਤੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਮੌਜੂਦ ਵਰਕਰਾਂ ਤੇ ਅਹੁਦੇਦਾਰਾਂ ਨਾਲ ਗੱਲਬਾਤ ਕੀਤੀ ਅਤੇ ਸਾਰਿਆਂ ਨੂੰ ਵਾਤਾਵਰਣ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਵਿਧਾਇਕ ਘਣਸ਼ਿਆਮ ਦਾਸ ਅਰੋੜਾ, ਯਮੁਨਾਨਗਰ ਦੀ ਮੇਅਰ ਸੁਮਨ ਬਹਿਮਣੀ ਸਮੇਤ ਵਰਕਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

 

 

Tags: Nayab Singh Saini , Chief Minister of Haryana , BJP Haryana , Shyam Singh Rana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD