Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਿਆਣਾ ਦੇ ਕਿਸਾਨਾਂ ਨੂੰ ਵੱਡੀ ਰਾਹਤ, ਸੂਰਜਮੁਖੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਲਈ 60 ਦਿਨਾਂ ਲਈ ਦੁਬਾਰਾ ਖੁੱਲ੍ਹੇਗਾ ਪੋਰਟਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਾਤਾਵਰਣ ਦਿਵਸ 'ਤੇ ਦਿੱਤੀਆਂ ਵੱਡੀਆਂ ਸੌਗਾਤਾਂ

Nayab Singh Saini, Chief Minister of Haryana, BJP Haryana, Shyam Singh Rana, World Environment Day

5 Dariya News

5 Dariya News

5 Dariya News

ਪੰਚਕੂਲਾ , 05 Jun 2026

Last updated on: Jun 06, 2026, 11:40 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਦੇਸ਼ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਸੂਰਜਮੁਖੀ ਦੀ ਖ਼ਰੀਦ ਲਈ ਪੋਰਟਲ ਅਗਲੇ 60 ਦਿਨਾਂ ਲਈ ਦੁਬਾਰਾ ਖੋਲ੍ਹਿਆ ਜਾਵੇਗਾ। ਮੁੱਖ ਮੰਤਰੀ ਅੱਜ ਪੰਚਕੂਲਾ ਵਿੱਚ ਜਾਈਕਾ ਵਿੱਤ-ਪੋਸ਼ਿਤ ਟਿਕਾਊ ਬਾਗਬਾਨੀ ਪ੍ਰੋਤਸਾਹਨ ਪ੍ਰੋਜੈਕਟ ਦੀ ਸ਼ੁਰੂਆਤ ਅਤੇ ਵਾਤਾਵਰਣ ਦਿਵਸ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਿਰਕਤ ਕਰ ਰਹੇ ਸਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੁਝ ਕਿਸਾਨ ਵੱਖ-ਵੱਖ ਕਾਰਨਾਂ ਕਰਕੇ ਸੂਰਜਮੁਖੀ ਦੀ ਵਿਕਰੀ ਲਈ ਸਮੇਂ ਸਿਰ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ ਸਨ। ਰਾਜ ਸਰਕਾਰ ਅਜਿਹੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਯੋਗ ਕਿਸਾਨ ਆਪਣੀ ਫ਼ਸਲ ਵੇਚਣ ਦੇ ਮੌਕੇ ਤੋਂ ਵਾਂਝਾ ਨਾ ਰਹੇ। 

ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੋਰਟਲ ਨੂੰ ਅਗਲੇ 60 ਦਿਨਾਂ ਲਈ ਦੁਬਾਰਾ ਖੋਲ੍ਹਿਆ ਜਾਵੇ ਤਾਂ ਜੋ ਕਿਸਾਨ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ। ਉਨ੍ਹਾਂ ਨੇ ਹੋਰ ਮਹੱਤਵਪੂਰਨ ਐਲਾਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਵਾਤਾਵਰਣ ਸੰਭਾਲ, ਜੈਵ-ਵਿਵਿਧਤਾ ਪ੍ਰੋਤਸਾਹਨ ਅਤੇ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਕਈ ਮਹੱਤਵਪੂਰਨ ਪ੍ਰੋਜੈਕਟ ਲਾਗੂ ਕਰ ਰਹੀ ਹੈ। 

ਉਨ੍ਹਾਂ ਨੇ ਐਲਾਨ ਕੀਤਾ ਕਿ ਪਿਪਲੀ ਚਿੜੀਆਘਰ ਦਾ 70 ਕਰੋੜ ਰੁਪਏ ਅਤੇ ਭਿਵਾਨੀ ਚਿੜੀਆਘਰ ਦਾ 25 ਕਰੋੜ ਰੁਪਏ ਦੀ ਲਾਗਤ ਨਾਲ ਵਿਆਪਕ ਨਵੀਨੀਕਰਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਸਵਤੀ ਸੰਭਾਲ ਜੰਗਲ (सरस्वती संरक्षण वन) ਵਿੱਚ 55 ਕਰੋੜ ਰੁਪਏ ਦੀ ਲਾਗਤ ਨਾਲ ਪੰਛੀ ਵਿਹਾਰ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ 100 ਤੋਂ ਵੱਧ ਸਥਾਨਕ ਅਤੇ ਪ੍ਰਵਾਸੀ ਪੰਛੀਆਂ ਦੀਆਂ ਪ੍ਰਜਾਤੀਆਂ ਨੂੰ ਲਾਭ ਮਿਲੇਗਾ। 

ਉਨ੍ਹਾਂ ਕਿਹਾ ਕਿ ਕਲੇਸਰ ਰਾਸ਼ਟਰੀ ਪਾਰਕ ਵਿੱਚ ਈਕੋ-ਟੂਰਿਜ਼ਮ ਅਤੇ ਵਣ-ਜੀਵ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 10 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਥਾਨਕ ਅਤੇ ਪ੍ਰਵਾਸੀ ਪੰਛੀਆਂ ਦੀ ਸੰਭਾਲ ਅਤੇ ਪੰਛੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੁਲਤਾਨਪੁਰ ਰਾਸ਼ਟਰੀ ਪਾਰਕ, ਭਿੰਡਾਵਾਸ ਪੰਛੀ ਰੱਖ ਅਤੇ ਕੋਟਲਾ ਝੀਲ ਨੂੰ ਸ਼ਾਮਲ ਕਰਦੇ ਹੋਏ ਇੱਕ ਵਿਸ਼ੇਸ਼ ਪੰਛੀ ਦਰਸ਼ਨ ਸੈਰ-ਸਪਾਟਾ ਸਰਕਟ ਵਿਕਸਿਤ ਕੀਤਾ ਜਾਵੇਗਾ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਸ ਸਾਲ ਵਣ ਵਿਭਾਗ ਵੱਲੋਂ ਕੁੱਲ 1.50 ਕਰੋੜ ਪੌਦੇ ਲਗਾਏ ਜਾਣਗੇ, ਜਿਨ੍ਹਾਂ ਵਿੱਚੋਂ 50 ਲੱਖ ਪੌਦੇ ਮੁਫ਼ਤ ਵੰਡੇ ਜਾਣਗੇ। ਇਸ ਦੇ ਨਾਲ ਹੀ ਵਿਭਾਗ ਦੀਆਂ ਸਾਰੀਆਂ ਨਰਸਰੀਆਂ ਵਿੱਚ ਪੌਦੇ ਉਗਾਉਣ ਲਈ ਵਰਤੇ ਜਾ ਰਹੇ ਪਲਾਸਟਿਕ ਬੈਗਾਂ ਨੂੰ ਬਾਇਓਡੀਗ੍ਰੇਡੇਬਲ ਬੈਗਾਂ ਨਾਲ ਬਦਲਿਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਪੌਦਾਗਿਰੀ ਮੁਹਿੰਮ ਤਹਿਤ ਇਸ ਸਾਲ ਸਕੂਲੀ ਬੱਚਿਆਂ ਨੂੰ 20 ਲੱਖ ਪੌਦੇ ਵੰਡੇ ਜਾਣਗੇ ਤਾਂ ਜੋ ਵਾਤਾਵਰਣ ਦੀ ਸੰਭਾਲ ਨੂੰ ਜਨ-ਭਾਗੀਦਾਰੀ ਦੀ ਮੁਹਿੰਮ ਬਣਾਇਆ ਜਾ ਸਕੇ।

 

Tags: Nayab Singh Saini , Chief Minister of Haryana , BJP Haryana , Shyam Singh Rana , World Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD