Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ - ਸ਼ੈਰੀ ਕਲਸੀ

ਦੂਸਰੇ ਫੇਜ਼ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੀ ਮੀਟਿੰਗ

Shery Kalsi, Amansher Singh Shery Kalsi, AAP Punjab, Batala, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਬਟਾਲਾ , 05 Jun 2026

Last updated on: Jun 06, 2026, 14:23 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਲਈ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਸਥਾਨਕ ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਦੂਸਰੇ ਫੇਜ਼ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। 

ਇਸ ਮੌਕੇ ਸਾਰੰਗਪ੍ਰੀਤ ਸਿੰਘ ਐਸ.ਡੀ.ਐਮ, ਚੇਅਰਮੈਨ ਮਾਨਿਕ ਮਹਿਤਾ ਜ਼ਿਲ੍ਹਾ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ, ਡੀ.ਐੱਸ.ਪੀ ਸੁਖਇੰਦਰ ਸਿੰਘ, ਨਿਤਿਨ ਸਹੋਤਾ ਨਾਇਬ ਤਹਿਸੀਲਦਾਰ, ਬੀਡੀਪੀਓ ਬਲਜੀਤ ਸਿੰਘ,ਮਨਜੀਤ ਸਿੰਘ ਬੁਮਰਾਹ ਹਲਕਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਬਟਾਲਾ, ਅਨਮੋਲਜੀਤ ਸਿੰਘ ਅਤੇ ਵੀਡੀਸੀ ਦੇ ਮੈਂਬਰ ਨੁਮਾਇੰਦੇ ਹਾਜ਼ਰ ਸਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰਜ਼, ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਬੜੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਵਕਤ ਪੰਜਾਬ ਸਰਕਾਰ ਸਮਾਜਿਕ ਬੁਰਾਈ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਸਮੂਹਿਕ ਯਤਨਾਂ ਨਾਲ ਇਸ ਬਿਮਾਰੀ ਨੂੰ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ, ਸੈਮੀਨਾਰ ਅਤੇ ਕੈਂਪ ਵੱਡੇ ਪੱਧਰ `ਤੇ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਇਸ ਮੁਹਿੰਮ ਨਾਲ ਜੋੜਿਆ ਜਾ ਸਕੇ।

ਮੀਟਿੰਗ ਦੌਰਾਨ ਸਾਰੰਗਪ੍ਰੀਤ ਸਿੰਘ ਐਸ.ਡੀ.ਐਮ ਬਟਾਲਾ  ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੂਸਰੇ ਫੇਜ਼ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚਾ ਬਟਾਲਾ ਵਿੱਚ ਕੀਤੀ ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ- ਵਟਾਂਦਰਾ ਕੀਤਾ ਗਿਆ ਅਤੇ ਅਗਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਸ਼ਾ ਮੁਕਤੀ ਮੋਰਚਾ ਵੱਲੋਂ ਫਿਰ ਤੋਂ ਜਨ-ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਜ਼ਮੀਨੀ ਪੱਧਰ `ਤੇ ਹੋਰ ਵੀ ਅਸਰਦਾਰ ਨਤੀਜੇ ਸਾਹਮਣੇ ਆ ਸਕਣ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਬਟਾਲਾ ਦੇ ਅਹੁਦੇਦਾਰ ਸਾਹਿਬਾਨ ਹਾਜ਼ਰ ਸਨ ਅਤੇ ਸਾਰੇ ਮੈਂਬਰਾਂ ਵੱਲੋਂ ਨਸ਼ਿਆਂ ਦੇ ਖਿਲਾਫ਼ ਜੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਪੁਸ਼ਪਿੰਦਰ ਸਿੰਘ, ਕੰਸ ਰਾਜ, ਗੁਰਦੇਵ ਸਿੰਘ ਤੇ ਦਲਜੀਤ ਸਿੰਘ ਵਾਹਲਾ ਬਲਾਕ ਕੋਆਰਡੀਨੇਟਰ, ਨਰਿੰਦਰ ਸਿੰਘ, ਅਵਨੀਤ ਸਿੰਘ, ਕਸ਼ਮੀਰ ਸਿੰਘ, ਨਿਰਮਲ ਸਿੰਘ ਮੱਟੂੂ ਆਦਿ ਮੌਜੂਦ ਸਨ।

 

Tags: Shery Kalsi , Amansher Singh Shery Kalsi , AAP Punjab , Batala , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD