Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਸੁੰਦਰੀਕਰਨ ਦੇ ਕਾਰਜ ਜਲਦ ਹੋਣਗੇ ਮੁਕੰਮਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਲੋਕ ਅਰਪਣ : ਬਲਤੇਜ ਪੰਨੂ

ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਪੀਆਰਟੀਸੀ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਵਿਕਾਸ ਕਾਰਜਾਂ ਦਾ ਸਥਾਨਕ ਨਿਰੀਖਣ

Baltej Pannu, Baltej Singh Pannu, AAP Punjab

5 Dariya News

5 Dariya News

5 Dariya News

ਪਟਿਆਲਾ , 05 Jun 2026

Last updated on: Jun 06, 2026, 14:26 IST

ਉੱਤਰੀ ਭਾਰਤ ਦੇ ਪ੍ਰਸਿੱਧ ਅਤੇ ਕਰੋੜਾਂ ਸ਼ਰਧਾਲੂਆਂ ਦੀ ਅਥਾਹ ਸ਼ਰਧਾ ਦੇ ਕੇਂਦਰ ਇਤਿਹਾਸਕ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਚੱਲ ਰਹੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੀ ਹੈ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਮੰਦਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਦੇ ਨਾਲ ਮੰਦਰ ਕਮੇਟੀ ਦੇ ਉੱਘੇ ਮੈਂਬਰ ਸੀ.ਏ. ਅਜੇ ਅਲੀਪੁਰੀਆ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕ ਨਿਰਮਾਣ ਵਿਭਾਗ ਦੇ ਕਈ ਉੱਚ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਆਗੂਆਂ ਨੇ ਚੱਲ ਰਹੇ ਨਿਰਮਾਣ ਕਾਰਜਾਂ ਦੇ ਹਰੇਕ ਹਿੱਸੇ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਵਿੱਚ ਕੋਈ ਵੀ ਸਮਝੌਤਾ ਨਾ ਕਰਨ ਦੀ ਸਖ਼ਤ ਹਦਾਇਤ ਦਿੱਤੀ।

'ਆਪ' ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਸਥਾਨਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਨਾ ਸਿਰਫ਼ ਪਟਿਆਲਾ ਬਲਕਿ ਪੂਰੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਲਈ ਇੱਕ ਪਵਿੱਤਰ ਸਥਾਨ ਹੈ। 

ਸਰਕਾਰ ਵੱਲੋਂ ਇਸ ਦੇ ਸੁੰਦਰੀਕਰਨ ਦਾ ਪ੍ਰੋਜੈਕਟ ਬਹੁਤ ਹੀ ਯੋਜਨਾਬੱਧ ਅਤੇ ਜ਼ੋਰ-ਸ਼ੋਰ ਨਾਲ ਚਲਾਇਆ ਜਾ ਰਿਹਾ ਹੈ। ਪੰਨੂ ਨੇ ਖ਼ੁਲਾਸਾ ਕੀਤਾ ਕਿ ਇਹ ਸਾਰੇ ਵਿਕਾਸ ਕਾਰਜ ਆਪਣੇ ਅੰਤਿਮ ਪੜਾਅ ਵਿੱਚ ਹਨ ਅਤੇ ਜਲਦੀ ਹੀ ਇਨ੍ਹਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ। ਕੰਮ ਪੂਰਾ ਹੁੰਦੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਪਟਿਆਲਾ ਪਹੁੰਚ ਕੇ ਇਸ ਖ਼ੂਬਸੂਰਤ ਪ੍ਰੋਜੈਕਟ ਨੂੰ ਜਨਤਾ ਅਤੇ ਸੰਗਤਾਂ ਦੇ ਚਰਨਾਂ ਵਿੱਚ ਅਰਪਣ ਕਰਨਗੇ।

ਮੰਦਰ ਦੇ ਚੱਲ ਰਹੇ ਪ੍ਰੋਜੈਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਲੱਖਾਂ ਲੋਕਾਂ ਦੀ ਅਟੁੱਟ ਆਸਥਾ ਦਾ ਪ੍ਰਤੀਕ ਹੈ। ਸਾਡੀ ਸਰਕਾਰ ਦਾ ਮੁੱਖ ਮਕਸਦ ਇੱਥੇ ਨਤਮਸਤਕ ਹੋਣ ਆਉਣ ਵਾਲੇ ਸ਼ਰਧਾਲੂਆਂ ਦੇ ਸਫ਼ਰ ਅਤੇ ਦਰਸ਼ਨਾਂ ਨੂੰ ਸੁਖਾਲਾ ਬਣਾਉਣਾ ਹੈ। 

ਮੰਦਰ ਦੇ ਸੁੰਦਰੀਕਰਨ ਪ੍ਰੋਜੈਕਟ ਤਹਿਤ ਜਿੱਥੇ ਮੁੱਖ ਪਰਿਸਰ ਦੀ ਦਿੱਖ ਨੂੰ ਰਵਾਇਤੀ ਅਤੇ ਪ੍ਰਾਚੀਨ ਸ਼ੈਲੀ ਮੁਤਾਬਕ ਨਵਾਂ ਰੂਪ ਦਿੱਤਾ ਜਾ ਰਿਹਾ ਹੈ, ਉੱਥੇ ਹੀ ਸ਼ਰਧਾਲੂਆਂ ਦੀ ਸਹੂਲਤ ਲਈ ਹਾਈ-ਟੈਕ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਇਸ ਵਿੱਚ ਸ਼ਰਧਾਲੂਆਂ ਦੇ ਬੈਠਣ ਲਈ ਵੱਡੇ ਹਾਲ, ਸਾਫ਼ ਪੀਣ ਵਾਲੇ ਪਾਣੀ ਦੇ ਆਧੁਨਿਕ ਪਲਾਂਟ, ਵੀ.ਆਈ.ਪੀ. ਅਤੇ ਆਮ ਸੰਗਤ ਲਈ ਸੁਚਾਰੂ ਲਾਈਨ ਪ੍ਰਬੰਧਨ ਅਤੇ ਮੰਦਰ ਦੇ ਆਲੇ-ਦੁਆਲੇ ਟ੍ਰੈਫਿਕ ਵਿਵਸਥਾ ਨੂੰ ਦਰੁਸਤ ਕਰਨ ਲਈ ਵਿਸ਼ੇਸ਼ ਯੋਜਨਾ ਸ਼ਾਮਲ ਹੈ। 

ਸਾਡੀ ਕੋਸ਼ਿਸ਼ ਹੈ ਕਿ ਨਵਰਾਤਰਿਆਂ ਜਾਂ ਹੋਰ ਵੱਡੇ ਤਿਉਹਾਰਾਂ ਦੌਰਾਨ ਇੱਥੇ ਆਉਣ ਵਾਲੀ ਭਾਰੀ ਭੀੜ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮੰਦਰ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਲ ਰਹੇ ਲਗਾਤਾਰ ਸਹਿਯੋਗ ਦੀ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਮੰਦਰ ਕਮੇਟੀ ਅਤੇ ਸਰਕਾਰੀ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ ਤਾਂ ਜੋ ਨਿਰਮਾਣ ਕਾਰਜਾਂ ਦੌਰਾਨ ਰੋਜ਼ਾਨਾ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਉਮੀਦ ਜਤਾਈ ਕਿ ਇਹ ਪ੍ਰੋਜੈਕਟ ਪੂਰਾ ਹੋਣ ਨਾਲ ਪਟਿਆਲਾ ਸ਼ਹਿਰ ਦੇ ਧਾਰਮਿਕ ਟੂਰਿਜ਼ਮ ਨੂੰ ਇੱਕ ਵੱਡਾ ਹੁਲਾਰਾ ਮਿਲੇਗਾ। 

ਅਖੀਰ ਵਿੱਚ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਰਹਿੰਦੇ ਕੰਮਾਂ ਨੂੰ ਦਿਨ-ਰਾਤ ਇੱਕ ਕਰਕੇ ਤੈਅ ਸਮੇਂ ਅੰਦਰ ਨੇਪਰੇ ਚਾੜ੍ਹਿਆ ਜਾਵੇਗਾ।

 

Tags: Baltej Pannu , Baltej Singh Pannu , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD