Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਨੇ ਜੇਲ੍ਹ ਰੋਡ 'ਤੇ ਬੂਟੇ ਲਗਾਏ

ਡਿਪਟੀ ਕਮਿਸ਼ਨਰ ਦਫ਼ਤਰ ਨੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

Himanshu Aggarwal, Dr Himanshu Aggarwal, DC Patiala, Deputy Commissioner Patiala, Patiala, World Environment Day, Tree Plantation Drive

5 Dariya News

5 Dariya News

5 Dariya News

ਪਟਿਆਲਾ , 05 Jun 2026

Last updated on: Jun 06, 2026, 14:30 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ। ਇਸ ਮੌਕੇ ਇੱਥੇ ਡੀ.ਸੀ ਦਫ਼ਤਰ, ਜੇਲ੍ਹ ਰੋਡ 'ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੂਟੇ ਲਗਾਉਂਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦਾ ਸੱਦਾ ਦਿੱਤਾ। ਡਾ. ਹਿਮਾਂਸ਼ੂ ਅਗਰਵਾਲ ਕਿਹਾ ਕਿ ਹਰ ਸਾਰੇ ਜ਼ਿਲ੍ਹਾ ਨਿਵਾਸੀ ਆਪਣੇ ਘਰਾਂ ਤੇ ਜਮੀਨਾਂ ਸਮੇਤ ਆਲੇ-ਦੁਆਲੇ ਅਤੇ ਖਾਲੀ ਥਾਵਾਂ ਵਿਖੇ ਬੂਟੇ ਜਰੂਰ ਲਾਉਣ ਤਾਂ ਕਿ ਅਸੀਂ ਆਪਣੇ ਪਟਿਆਲਾ ਸ਼ਹਿਰ ਤੇ ਪੂਰੇ ਜ਼ਿਲ੍ਹੇ ਨੂੰ ਰਲ-ਮਿਲਕੇ ਹਰਿਆ-ਭਰਿਆ ਬਣਾ ਸਕੀਏ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਬੂਟੇ ਚਾਹੀਦੇ ਹੋਣ ਤਾਂ ਉਹ ਡਿਪਟੀ ਕਮਿਸ਼ਨਰ ਦਫ਼ਤਰ ਜਾਂ ਵਣ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੋਂ ਮਾਨਸੂਨ ਦੌਰਾਨ ਜ਼ਿਲ੍ਹੇ ਭਰ 'ਚ ਬੂਟੇ ਲਗਾਏ ਜਾਣਗੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਟੀਚਾ ਵੀ ਪੂਰਾ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਦੇ ਨਾਲ ਹੀ ਪਟਿਆਲਾ ਸ਼ਹਿਰ 'ਚ ਥਾਪਰ ਯੂਨੀਵਰਸਿਟੀ ਚੌਂਕ ਤੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੱਕ ਜਾਣ ਸੜਕ ਕਿਨਾਰੇ ਵੀ ਫੁੱਲਾਂ ਵਾਲੇ ਬੂਟੇ ਲਗਾ ਕੇ ਡੀ.ਸੀ ਦਫ਼ਤਰ, ਜੇਲ੍ਹ ਰੋਡ ਦਾ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਐਨਕੈਪ ਤਹਿਤ ਫੰਡ ਜਾਰੀ ਹੋ ਚੁੱਕੇ ਹਨ ਅਤੇ ਵਣ ਵਿਭਾਗ, ਲੋਕ ਨਿਰਮਾਣ ਤੇ ਨਗਰ ਨਿਗਮ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਪ੍ਰਾਜੈਕਟ ਉਪਰ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ।

ਇਸ ਮੌਕੇ ਪਟਿਆਲਾ ਦੇ ਵਣ ਮੰਡਲ ਅਫ਼ਸਰ ਸਤਿੰਦਰ ਸਿੰਘ, ਵਣ ਰੇਂਜ ਅਫ਼ਸਰ ਗੁਰਿੰਦਰ ਸਿੰਘ, ਬਲਾਕ ਅਫ਼ਸਰ ਰਮਨਪ੍ਰੀਤ ਸਿੰਘ, ਵਣ ਗਾਰਡ ਬਿੱਟੂ ਸਿੰਘ, ਰਿਧੀ ਸ਼ਰਮਾ, ਵਿਕਰਮਜੀਤ ਸਿੰਘ ਅਤੇ ਜੀਵਨ ਖਾਨ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਦਾ ਸਟਾਫ਼ ਵੀ ਮੌਜੂਦ ਰਿਹਾ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala , World Environment Day , Tree Plantation Drive

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD