Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਫੇਜ਼-2 ਤਹਿਤ ਵਿਧਾਨ ਸਭਾ ਹਲਕਾ ਸਮਾਣਾ ਦੀ ਬੈਠਕ

ਨਸ਼ਾ ਮੁਕਤੀ ਯਾਤਰਾ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਕਨਵੀਨਰ, ਪ੍ਰਧਾਨ ਅਤੇ ਮੈਂਬਰ ਹੋਏ ਸ਼ਾਮਲ

Chetan Singh Jauramajra, Chetan Singh Jormajra, Chetan Singh Jouramajra, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਸਮਾਣਾ , 05 Jun 2026

Last updated on: Jun 06, 2026, 14:36 IST

ਅੱਜ ਸਮਾਣਾ ਵਿਖੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਫੇਜ਼-2 ਤਹਿਤ ਵਿਧਾਨ ਸਭਾ ਹਲਕਾ ਸਮਾਣਾ ਦੀ ਇੱਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਰਿਚਾ ਗੋਇਲ, ਡੀ.ਐਸ.ਪੀ. ਸਮਾਣਾ ਫਤਹਿ ਸਿੰਘ ਬਰਾੜ ਸਮੇਤ ਨਸ਼ਾ ਮੁਕਤੀ ਯਾਤਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਕਨਵੀਨਰਾਂ, ਪ੍ਰਧਾਨਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਬੈਠਕ ਨੂੰ ਸੰਬੋਧਨ ਕਰਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕਾਂ ਦੀ ਵੱਧ ਰਹੀ ਭਾਗੀਦਾਰੀ ਇਸ ਮੁਹਿੰਮ ਦੀ ਸਫਲਤਾ ਦਾ ਪ੍ਰਮਾਣ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਜੌੜਾਮਾਜਰਾ ਨੇ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਅਤੇ ਸਰਕਾਰ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ।

ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦੇ ਹਰ ਵਰਗ ਦਾ ਸਹਿਯੋਗ ਮਿਲੇ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਜ਼ਰੂਰ ਹਾਸਲ ਕੀਤਾ ਜਾ ਸਕਦਾ ਹੈ।

ਇਸ ਮੌਕੇ ਐਸ.ਡੀ.ਐਮ. ਰਿਚਾ ਗੋਇਲ, ਡੀ.ਐਸ.ਪੀ. ਸਮਾਣਾ ਫਤਹਿ ਸਿੰਘ ਬਰਾੜ ਨੇ ਵੀ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਕਾਰਵਾਈਆਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।ਇਸ ਦੌਰਾਨ ਮੈਂਬਰਾਂ ਨੂੰ ਕਾਰਡ ਵੀ ਜਾਰੀ ਕੀਤੇ ਗਏ।

 

Tags: Chetan Singh Jauramajra , Chetan Singh Jormajra , Chetan Singh Jouramajra , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD